ਪਉੜੀ

Pauree:

ਪਉੜੀ।

ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ

He Himself is the supreme essence, He Himself is the essence of all. He Himself is the Lord and Master, and He Himself is the servant.

ਛੋਟੀ ਤਾਰ (ਭਾਵ, ਜੀਵ) ਵੱਡੀ ਤਾਰ (ਭਾਵ, ਪਰਮੇਸ਼ਵਰ), ਸਭ ਕੁਝ ਪ੍ਰਭੂ ਆਪ ਹੀ ਹੈ, ਆਪ ਹੀ ਠਾਕੁਰ ਤੇ ਆਪ ਹੀ ਦਾਸ ਹੈ।

ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ

He Himself created the people of the eighteen castes; God Himself acquired His domain.

ਪ੍ਰਭੂ ਨੇ ਆਪ ਹੀ ਅਠਾਰਾਂ ਵਰਣ ਬਣਾਏ, ਆਪ ਹੀ ਬ੍ਰਹਮ ਹੈ ਤੇ ਆਪ ਹੀ (ਸ੍ਰਿਸ਼ਟੀ ਦਾ) ਰਾਜ ਉਸ ਨੇ ਲਿਆ ਹੈ। ਦਸ ਅਠ = ਅਠਾਰਾਂ। ਉਪਾਇਅਨੁ = ਉਪਾਏ ਹਨ ਉਸ ਨੇ।

ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ

He Himself kills, and He Himself redeems; He Himself, in His Kindness, forgives us. He is infallible

(ਜੀਵਾਂ ਨੂੰ) ਆਪ ਹੀ ਮਾਰਦਾ ਹੈ ਆਪ ਹੀ ਛੱਡਦਾ ਹੈ, ਆਪ ਹੀ ਬਖ਼ਸ਼ਦਾ ਹੈ ਤੇ ਆਪ ਹੀ ਮੇਹਰ ਕਰਦਾ ਹੈ।

ਆਪਿ ਅਭੁਲੁ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ

- He never errs; the justice of the True Lord is totally True.

ਪ੍ਰਭੂ ਆਪ ਅਭੁੱਲ ਹੈ, ਕਦੇ ਭੁੱਲਦਾ ਨਹੀਂ, ਉਸ ਦਾ ਇਨਸਾਫ਼ ਭੀ ਨਿਰੋਲ ਸੱਚ ਹੈ। ਤਪਾਵਸੁ = ਨਿਆਂ।

ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥

Those whom the Lord Himself instructs as Gurmukh - duality and doubt depart from within them. ||13||

ਸਤਿਗੁਰੂ ਦੀ ਰਾਹੀਂ ਜਿਨ੍ਹਾਂ ਨੂੰ ਆਪ ਸਮਝਾ ਦੇਂਦਾ ਹੈ ਉਹਨਾਂ ਦੇ ਹਿਰਦੇ ਵਿਚੋਂ ਮਾਇਆ ਦੀ ਭਟਕਣਾ ਦੂਰ ਹੋ ਜਾਂਦੀ ਹੈ ॥੧੩॥ ਦੂਜਾ ਭਰਮੁ = ਮਾਇਆ ਵਾਲੀ ਭਟਕਣਾ ॥੧੩॥