ਸਤਿ ਸਰੂਪੁ ਰਿਦੈ ਜਿਨਿ ਮਾਨਿਆ

One who believes in the Embodiment of Truth with all his heart

ਜਿਸ ਮਨੁੱਖ ਨੇ ਅਟੱਲ ਪ੍ਰਭੂ ਦੀ ਮੂਰਤਿ ਨੂੰ ਸਦਾ ਮਨ ਵਿਚ ਟਿਕਾਇਆ ਹੈ, ਸਤਿ ਸਰੂਪ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਮੂਰਤਿ। ਜਿਨਿ = ਜਿਸ (ਮਨੁੱਖ) ਨੇ।

ਕਰਨ ਕਰਾਵਨ ਤਿਨਿ ਮੂਲੁ ਪਛਾਨਿਆ

recognizes the Cause of causes as the Root of all.

ਉਸ ਨੇ ਸਭ ਕੁਝ ਕਰਨ ਵਾਲੇ ਤੇ (ਜੀਵਾਂ ਪਾਸੋਂ) ਕਰਾਉਣ ਵਾਲੇ (ਜਗਤ ਦੇ) ਮੂਲ ਨੂੰ ਪਛਾਣ ਲਿਆ ਹੈ। ਮੂਲੁ = ਮੁੱਢ, ਕਾਰਣ।

ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ

One whose heart is filled with faith in God

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ (ਦੀ ਹਸਤੀ) ਦਾ ਯਕੀਨ ਬੱਝ ਗਿਆ ਹੈ, ਬਿਸ੍ਵਾਸੁ = ਸਰਧਾ।

ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ

the essence of spiritual wisdom is revealed to his mind.

ਉਸ ਦੇ ਮਨ ਵਿਚ ਸੱਚਾ ਗਿਆਨ ਪਰਗਟ ਹੋ ਗਿਆ ਹੈ;

ਭੈ ਤੇ ਨਿਰਭਉ ਹੋਇ ਬਸਾਨਾ

Coming out of fear, he comes to live without fear.

(ਉਹ ਮਨੁੱਖ) (ਜਗਤ ਦੇ ਹਰੇਕ) ਡਰ ਤੋਂ (ਰਹਿਤ ਹੋ ਕੇ) ਨਿਡਰ ਹੋ ਕੇ ਵੱਸਦਾ ਹੈ,

ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ

He is absorbed into the One, from whom he originated.

(ਕਿਉਂਕਿ) ਉਹ ਸਦਾ ਉਸ ਪ੍ਰਭੂ ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ;

ਬਸਤੁ ਮਾਹਿ ਲੇ ਬਸਤੁ ਗਡਾਈ

When something blends with its own,

(ਜਿਵੇਂ) ਇਕ ਚੀਜ਼ ਲੈ ਕੇ (ਉਸ ਕਿਸਮ ਦੀ) ਚੀਜ਼ ਵਿਚ ਰਲਾ ਦਿੱਤੀ ਜਾਏ (ਤੇ ਦੋਹਾਂ ਦਾ ਕੋਈ ਫ਼ਰਕ ਨਹੀਂ ਰਹਿ ਜਾਂਦਾ, ਬਸਤੁ = ਚੀਜ਼। ਗਡਾਈ = ਮਿਲਾਈ।

ਤਾ ਕਉ ਭਿੰਨ ਕਹਨਾ ਜਾਈ

it cannot be said to be separate from it.

ਤਿਵੇਂ ਜੋ ਮਨੁੱਖ ਪ੍ਰਭੂ-ਚਰਨਾਂ ਵਿਚ ਲੀਨ ਹੈ) ਉਸ ਨੂੰ ਪ੍ਰਭੂ ਤੋਂ ਵੱਖਰਾ ਨਹੀਂ ਕਿਹਾ ਜਾ ਸਕਦਾ। ਭਿੰਨ = ਵੱਖਰੀ।

ਬੂਝੈ ਬੂਝਨਹਾਰੁ ਬਿਬੇਕ

This is understood only by one of discerning understanding.

(ਪਰ) ਇਸ ਵਿਚਾਰ ਨੂੰ ਵਿਚਾਰਨ ਵਾਲਾ (ਕੋਈ ਵਿਰਲਾ) ਸਮਝਦਾ ਹੈ। ਬਿਬੇਕ = ਵਿਚਾਰ, ਪਰਖ।

ਨਾਰਾਇਨ ਮਿਲੇ ਨਾਨਕ ਏਕ ॥੨॥

Meeting with the Lord, O Nanak, he becomes one with Him. ||2||

ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਮਿਲ ਪਏ ਹਨ ਉਹ ਉਸ ਦੇ ਨਾਲ ਇਕ ਰੂਪ ਹੋ ਗਏ ਹਨ ॥੨॥ ਨਾਰਾਇਨ = ਅਕਾਲ ਪੁਰਖ ॥੨॥