ਅਸਟਪਦੀ ॥

Ashtapadee:

ਅਸ਼ਟਪਦੀ।

ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥

The True Guru cherishes His Sikh.

ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ, ਪ੍ਰਤਿਪਾਲ = ਰੱਖਿਆ।

ਸੇਵਕ ਕਉ ਗੁਰੁ ਸਦਾ ਦਇਆਲ ॥

The Guru is always merciful to His servant.

ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ। ਕਉ = ਨੂੰ, ਉਤੇ।

ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥

The Guru washes away the filth of the evil intellect of His Sikh.

ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ, ਦੁਰਮਤਿ = ਭੈੜੀ ਮਤਿ। ਹਿਰੈ = ਦੂਰ ਕਰਦਾ ਹੈ।

ਗੁਰ ਬਚਨੀ ਹਰਿ ਨਾਮੁ ਉਚਰੈ ॥

Through the Guru's Teachings, he chants the Lord's Name.

ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ। ਗੁਰਬਚਨੀ = ਗੁਰੂ ਦੇ ਬਚਨਾਂ ਨਾਲ, ਗੁਰੂ ਦੇ ਉਪਦੇਸ਼ ਨਾਲ।

ਸਤਿਗੁਰੁ ਸਿਖ ਕੇ ਬੰਧਨ ਕਾਟੈ ॥

The True Guru cuts away the bonds of His Sikh.

ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ,

ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥

The Sikh of the Guru abstains from evil deeds.

(ਅਤੇ) ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ; ਹਾਟੈ = ਹਟ ਜਾਂਦਾ ਹੈ।

ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥

The True Guru gives His Sikh the wealth of the Naam.

(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ, ਦੇਇ = ਦੇਂਦਾ ਹੈ।

ਗੁਰ ਕਾ ਸਿਖੁ ਵਡਭਾਗੀ ਹੇ ॥

The Sikh of the Guru is very fortunate.

(ਤੇ ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ। ਵਡਭਾਗੀ = ਵੱਡੇ ਭਾਗਾਂ ਵਾਲਾ। ਹੇ = ਹੈ।

ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥

The True Guru arranges this world and the next for His Sikh.

ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ। ਹਲਤੁ = {Skt.अत्र = in this place, here} ਇਹ ਲੋਕ। ਪਲਤੁ = {परत्र in another world} ਪਰ ਲੋਕ।

ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

O Nanak, with the fullness of His heart, the True Guru mends His Sikh. ||1||

ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ॥੧॥ ਜੀਅ ਨਾਲ = ਜਿੰਦ ਨਾਲ ॥੧॥