ਰਾਮਕਲੀ ਬਾਣੀ ਰਵਿਦਾਸ ਜੀ ਕੀ ॥
Raamkalee, The Word Of Ravi Daas Jee:
ਰਾਗ ਰਾਮਕਲੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥
They read and reflect upon all the Names of God; they listen, but they do not see the Lord, the embodiment of love and intuition.
ਹਰ ਥਾਂ ਪ੍ਰਭੂ ਦਾ ਨਾਮ ਪੜ੍ਹੀਦਾ (ਭੀ) ਹੈ, ਸੁਣੀਦਾ (ਭੀ) ਹੈ ਤੇ ਵਿਚਾਰੀਦਾ (ਭੀ) ਹੈ (ਭਾਵ, ਸਭ ਜੀਵ ਪ੍ਰਭੂ ਦਾ ਨਾਮ ਪੜ੍ਹਦੇ ਹਨ, ਵਿਚਾਰਦੇ ਹਨ, ਸੁਣਦੇ ਹਨ; ਪਰ ਕਾਮਾਦਿਕਾਂ ਦੇ ਕਾਰਨ ਮਨ ਵਿਚ ਸਹਿਮ ਦੀ ਗੰਢ ਬਣੀ ਰਹਿਣ ਕਰਕੇ, ਇਹਨਾਂ ਦੇ ਅੰਦਰ} ਪ੍ਰਭੂ ਦਾ ਪਿਆਰ ਪੈਦਾ ਨਹੀਂ ਹੁੰਦਾ, ਪ੍ਰਭੂ ਦਾ ਦਰਸ਼ਨ ਨਹੀਂ ਹੁੰਦਾ; ਪੜੀਐ = ਪੜ੍ਹੀਦਾ ਹੈ। ਗੁਨੀਐ = ਵਿਚਾਰੀਦਾ ਹੈ। ਸਭੁ = ਹਰ ਥਾਂ। ਸੁਨੀਐ = ਸੁਣੀਦਾ ਹੈ। ਭਾਉ = ਪ੍ਰੇਮ, ਲਗਨ, ਖਿੱਚ। ਅਨਭਉ = {Skt. अनुभव = Direct perception} ਪ੍ਰਤੱਖ ਦਰਸ਼ਨ।
ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥
How can iron be transformed into gold, unless it touches the Philosopher's Stone? ||1||
(ਦਰਸ਼ਨ ਹੋਵੇ ਭੀ ਕਿਸ ਤਰ੍ਹਾਂ? ਕਾਮਾਦਿਕ ਦੇ ਕਾਰਨ, ਮਨ ਦੇ ਨਾਲ ਪ੍ਰਭੂ ਦੀ ਛੋਹ ਹੀ ਨਹੀਂ ਬਣਦੀ, ਤੇ) ਜਦ ਤਕ ਲੋਹਾ ਪਾਰਸ ਨਾਲ ਛੁਹੇ ਨਾਹ, ਤਦ ਤਕ ਇਹ ਸ਼ੁੱਧ ਸੋਨਾ ਕਿਵੇਂ ਬਣ ਸਕਦਾ ਹੈ? ॥੧॥ ਕੰਚਨੁ = ਸੋਨਾ। ਹਿਰਨ = Skt. हिरणय} ਸੋਨਾ। ਪਾਰਸਹਿ = ਪਾਰਸ ਨੂੰ। ਪਰਸੈ = ਛੋਹੇ ॥੧॥
ਦੇਵ ਸੰਸੈ ਗਾਂਠਿ ਨ ਛੂਟੈ ॥
O Divine Lord, the knot of skepticism cannot be untied.
ਹੇ ਪ੍ਰਭੂ! (ਨਿਤਾਣੇ ਹੋ ਜਾਣ ਦੇ ਕਾਰਨ ਜੀਵਾਂ ਦੇ ਅੰਦਰੋਂ) ਸਹਿਮ ਦੀ ਗੰਢ ਨਹੀਂ ਖੁਲ੍ਹਦੀ। ਸੰਸੈ = ਸੰਸੇ ਦੀ, ਡਰ ਦੀ, ਸਹਿਮ ਦੀ। ਗਾਂਠਿ = ਗੰਢ। ਨ ਛੂਟੈ = ਨਹੀਂ ਖੁਲ੍ਹਦੀ।
ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥
Sexual desire, anger, Maya, intoxication and jealousy - these five have combined to plunder the world. ||1||Pause||
(ਕਿਉਂਕਿ) ਕਾਮ, ਕ੍ਰੋਧ, ਮਾਇਆ (ਦਾ ਮੋਹ), ਅਹੰਕਾਰ ਤੇ ਈਰਖਾ-ਸਾੜਾ-ਇਹਨਾਂ ਪੰਜਾਂ ਨੇ ਰਲ ਕੇ (ਸਭ ਜੀਵਾਂ ਦੇ ਆਤਮਕ ਗੁਣਾਂ ਨੂੰ) ਲੁੱਟ ਲਿਆ ਹੈ ॥੧॥ ਰਹਾਉ ॥ ਮਦ = ਅਹੰਕਾਰ। ਮਤਸਰ = ਈਰਖਾ। ਇਨ ਪੰਚਹੁ = (ਕਾਮਾਦਿਕ) ਇਹਨਾਂ ਪੰਜਾਂ ਨੇ। ਲੂਟੇ = (ਸਭ ਜੀਵ) ਲੁੱਟ ਲਏ ਹਨ ॥੧॥ ਰਹਾਉ ॥
ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥
I am a great poet, of noble heritage; I am a Pandit, a religious scholar, a Yogi and a Sannyaasi;
(ਕਾਮਾਦਿਕ ਦੀ ਲੁੱਟ ਦੇ ਕਾਰਨ, ਜੀਵਾਂ ਦੇ ਅੰਦਰੋਂ ਇਹ ਹੰਕਾਰ ਨਹੀਂ ਜਾਂਦਾ) ਕਿ ਅਸੀਂ ਬੜੇ ਕਵੀ ਹਾਂ, ਚੰਗੀ ਕੁਲ ਵਾਲੇ ਹਾਂ, ਵਿਦਵਾਨ ਹਾਂ, ਜੋਗੀ ਹਾਂ, ਸੰਨਿਆਸੀ ਹਾਂ, ਕਬਿ = ਕਵੀ। ਕੁਲੀਨ = ਚੰਗੀ ਕੁਲ ਵਾਲੇ।
ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥
I am a spiritual teacher, a warrior and a giver - such thinking never ends. ||2||
ਗਿਆਨਵਾਨ ਹਾਂ, ਗੁਣਵਾਨ ਹਾਂ, ਸੂਰਮੇ ਹਾਂ ਜਾਂ ਦਾਤੇ ਹਾਂ; ਕਿਸੇ ਵੇਲੇ ਭੀ ਇਹ (ਬਣੀ ਹੋਈ) ਸਮਝ ਨਹੀਂ ਹਟਦੀ ਕਿ (ਜਿਹੜੇ ਭੀ ਪਾਸੇ ਪਏ ਉਸੇ ਦਾ ਹੀ ਮਾਣ ਹੋ ਗਿਆ) ॥੨॥ ਗੁਨੀ = ਗੁਣਵਾਨ। ਸੂਰ = ਸੂਰਮੇ ॥੨॥
ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥
Says Ravi Daas, no one understands; they all run around, deluded like madmen.
ਰਵਿਦਾਸ ਆਖਦਾ ਹੈ- (ਜਿਨ੍ਹਾਂ ਨੂੰ ਕਾਮਾਦਿਕਾਂ ਨੇ ਲੁੱਟ ਲਿਆ ਹੈ, ਉਹ) ਸਾਰੇ ਹੀ ਕਮਲਿਆਂ ਵਾਂਗ ਗ਼ਲਤੀ ਖਾ ਰਹੇ ਹਨ ਤੇ (ਇਹ) ਨਹੀਂ ਸਮਝਦੇ (ਕਿ ਜ਼ਿੰਦਗੀ ਦਾ ਅਸਲ ਆਸਰਾ ਪ੍ਰਭੂ ਦਾ ਨਾਮ ਹੈ); ਸਭੈ = ਸਾਰੇ ਜੀਵ (ਜਿਨ੍ਹਾਂ ਨੂੰ ਕਾਮਾਦਿਕ ਪੰਜਾਂ ਨੇ ਲੁੱਟ ਲਿਆ ਹੈ)। ਭੂਲਿ ਪਰੇ = ਭੁੱਲ ਗਏ ਹਨ, ਗ਼ਲਤੀ ਖਾ ਗਏ ਹਨ।
ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥
The Lord's Name is my only Support; He is my life, my breath of life, my wealth. ||3||1||
ਮੈਨੂੰ ਰਵਿਦਾਸ ਨੂੰ ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਨਾਮ ਹੀ ਮੇਰੀ ਜਿੰਦ ਹੈ, ਨਾਮ ਹੀ ਮੇਰੇ ਪ੍ਰਾਣ ਹਨ, ਨਾਮ ਹੀ ਮੇਰਾ ਧਨ ਹੈ ॥੩॥੧॥ ਮੋਹਿ = ਮੈਨੂੰ। ਜੀਵਨ = ਜਿੰਦ। ਮੋਰੇ = ਮੇਰੇ ਵਾਸਤੇ ॥੩॥੧॥