ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥
Each and every hour, it is beaten; it is punished every day.
(ਘੜੀਆਲ ਨੂੰ) ਹਰੇਕ ਘੜੀ ਪਿਛੋਂ ਮਾਰ ਪੈਂਦੀ ਹੈ, ਹਰੇਕ ਪਹਿਰ ਮਗਰੋਂ (ਇਹ) ਕੁੱਟ ਖਾਂਦਾ ਹੈ। ਘੜੀਏ ਘੜੀਏ = ਘੜੀ ਘੜੀ ਪਿੱਛੋਂ। ਪਹਰੀ = ਹਰੇਕ ਪਹਿਰ ਮਗਰੋਂ। ਸਜਾਇ = ਦੰਡ, ਕੁੱਟ।
ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥
This beautiful body is like the gong; it passes the night in pain. ||40||
ਘੜੀਆਲ ਵਾਂਗ ਹੀ ਹੈ ਉਹ ਸਰੀਰ (ਜਿਸ ਨੇ 'ਵਿਸੁ ਗੰਦਲਾਂ' ਦੀ ਖ਼ਾਤਰ ਹੀ ਉਮਰ ਗੁਜ਼ਾਰ ਦਿੱਤੀ)। ਉਸ ਦੀ (ਜ਼ਿੰਦਗੀ-ਰੂਪ) ਰਾਤਿ ਦੁੱਖਾਂ ਵਿਚ ਹੀ ਬੀਤਦੀ ਹੈ ॥੪੦॥ ਹੇੜਾ = ਸਰੀਰ। ਸਿਉ = ਵਾਂਗ। ਰੈਣਿ = (ਜ਼ਿੰਦਗੀ ਦੀ) ਰਾਤਿ। ਵਿਹਾਇ = ਗੁਜ਼ਰਦੀ ਹੈ, ਬੀਤਦੀ ਹੈ ॥੪੦॥