ਸਲੋਕ

Salok:

ਸਲੋਕ।

ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ

I see only the One Lord; I hear only the One Lord; the One Lord is all-pervading.

ਉਹਨਾਂ ਨੂੰ ਹਰ ਥਾਂ ਉਹ ਖ਼ਲਕਤਿ ਦਾ ਸਾਈਂ ਹੀ ਦਿੱਸਦਾ ਹੈ, ਸੁਣੀਦਾ ਹੈ, ਵਿਆਪਕ ਜਾਪਦਾ ਹੈ, ਏਕੋ = ਇਕ ਪ੍ਰਭੂ ਹੀ। ਦ੍ਰਿਸਟੰਤ = ਦਿੱਸਦਾ ਹੈ। ਵਰਤੰਤ = ਮੌਜੂਦ ਹੈ। ਨਰਹਰਹ = ਨਰਾਂ ਦਾ ਸਾਈਂ, ਖ਼ਲਕਤ ਦਾ ਮਾਲਕ।

ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥

Nanak begs for the gift of the Naam; O Merciful Lord God, please grant Your Grace. ||1||

ਹੇ ਨਾਨਕ! ਜਿਨ੍ਹਾਂ ਉਤੇ ਦਿਆਲ ਪ੍ਰਭੂ ਮੇਹਰ ਕਰਦਾ ਹੈ। ਉਹ ਉਸ ਪਾਸੋਂ ਬੰਦਗੀ ਦਾ ਖ਼ੈਰ ਮੰਗਦੇ ਹਨ ॥੧॥ ਜਾਚੰਤਿ = ਜੋ ਮੰਗਦੇ ਹਨ। ਦਾਨੁ = ਖੈਰ ॥੧॥

ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ

I serve the One Lord, I contemplate the One Lord, and to the One Lord, I offer my prayer.

ਮੇਰੀ ਇਕ ਪ੍ਰਭੂ ਦੇ ਪਾਸ ਹੀ ਅਰਜ਼ੋਈ ਹੈ ਕਿ ਮੈਂ ਪ੍ਰਭੂ ਨੂੰ ਹੀ ਸਿਮਰਾਂ ਤੇ ਪ੍ਰਭੂ ਨੂੰ ਹੀ ਹਿਰਦੇ ਵਿਚ ਸੰਭਾਲ ਰੱਖਾਂ। ਸੇਵੀ = ਮੈਂ ਸਿਮਰਾਂ। ਸੰਮਲਾ = ਮੈਂ ਹਿਰਦੇ ਵਿਚ ਸੰਭਾਲ ਰੱਖਾਂ।

ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥

Nanak has gathered in the wealth, the merchandise of the Naam; this is the true capital. ||2||

ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਨਾਮ-ਰੂਪ ਸੌਦਾ ਨਾਮ-ਰੂਪ ਧਨ ਜੋੜਿਆ ਹੈ, ਉਹਨਾਂ ਦੀ ਇਹ ਪੂੰਜੀ ਸਦਾ ਹੀ ਕਾਇਮ ਰਹਿੰਦੀ ਹੈ ॥੨॥ ਵਖਰੁ = ਸਉਦਾ। ਸੰਚਿਆ = ਜੋੜਿਆ ਹੈ। ਰਾਸਿ = ਪੂੰਜੀ ॥੨॥