ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਅਪਨੇ ਲੋਭ ਕਉ ਕੀਨੋ ਮੀਤੁ ॥
For their own advantage, they make God their friend.
(ਹੇ ਭਾਈ! ਵੇਖੋ ਗੋਬਿੰਦ ਦੀ ਉਦਾਰਤਾ) ਭਾਵੇਂ ਕੋਈ ਮਨੁੱਖ ਆਪਣੇ ਕਿਸੇ ਲਾਲਚ ਦੀ ਖ਼ਾਤਰ ਉਸ ਨੂੰ ਮਿੱਤਰ ਬਣਾਂਦਾ ਹੈ, ਲੋਭ ਕਉ = ਲੋਭ ਦੀ ਖ਼ਾਤਰ। ਕੀਨੋ = ਕੀਤਾ, ਬਣਾਇਆ।
ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥
He fulfills all their desires, and blesses them with the state of liberation. ||1||
(ਫਿਰ ਭੀ ਉਹ ਉਸ ਦੇ) ਸਾਰੇ ਮਨੋਰਥ ਪੂਰੇ ਕਰ ਦੇਂਦਾ ਹੈ (ਤੇ ਉਸ ਨੂੰ) ਉਹ ਆਤਮਕ ਅਵਸਥਾ ਭੀ ਦੇ ਦੇਂਦਾ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ॥੧॥ ਮੁਕਤਿ ਪਦੁ = ਉਹ ਆਤਮਕ ਦਰਜਾ ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ ॥੧॥
ਐਸਾ ਮੀਤੁ ਕਰਹੁ ਸਭੁ ਕੋਇ ॥
Everyone should make Him such a friend.
(ਹੇ ਭਾਈ!) ਹਰੇਕ ਮਨੁੱਖ ਇਹੋ ਜਿਹਾ (ਇਹੋ ਜਿਹੇ ਪ੍ਰਭੂ ਨੂੰ) ਮਿੱਤਰ ਬਣਾਓ, ਸਭੁ ਕੋਇ = ਹਰੇਕ ਜੀਵ।
ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥
No one goes away empty-handed from Him. ||1||Pause||
ਜਿਸ (ਦੇ ਦਰ) ਤੋਂ ਕੋਈ ਖ਼ਾਲੀ ਨਹੀਂ ਰਹਿੰਦਾ ॥੧॥ ਰਹਾਉ ॥ ਜਾ ਤੇ = ਜਿਸ ਤੋਂ। ਬਿਰਥਾ = ਖ਼ਾਲੀ ॥੧॥ ਰਹਾਉ ॥
ਅਪੁਨੈ ਸੁਆਇ ਰਿਦੈ ਲੈ ਧਾਰਿਆ ॥
For their own purposes, they enshrine the Lord in the heart;
ਜਿਸ ਮਨੁੱਖ ਨੇ (ਉਸ ਗੋਬਿੰਦ ਨੂੰ) ਆਪਣੀ ਗ਼ਰਜ਼ ਵਾਸਤੇ ਭੀ ਆਪਣੇ ਹਿਰਦੇ ਵਿਚ ਲਿਆ ਟਿਕਾਇਆ ਹੈ, ਸੁਆਇ = ਸੁਆਰਥ ਵਾਸਤੇ। ਰਿਦੈ = ਹਿਰਦੇ ਵਿਚ।
ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥
all pain, suffering and disease are taken away. ||2||
(ਗੋਬਿੰਦ ਨੇ ਉਸ ਦੇ) ਸਾਰੇ ਦੁੱਖ ਦਰਦ ਸਾਰੇ ਰੋਗ ਦੂਰ ਕਰ ਦਿੱਤੇ ਹਨ ॥੨॥ ਬਿਦਾਰਿਆ = ਨਾਸ ਕਰ ਦਿੱਤਾ ॥੨॥
ਰਸਨਾ ਗੀਧੀ ਬੋਲਤ ਰਾਮ ॥
Their tongues learn the habit of chanting the Lord's Name,
(ਹੇ ਭਾਈ!) ਜਿਸ ਮਨੁੱਖ ਦੀ ਜੀਭ ਗੋਬਿੰਦ ਦਾ ਨਾਮ ਉੱਚਾਰਨ ਲਈ ਤਾਂਘ ਕਰਦੀ ਹੈ, ਰਸਨਾ = ਜੀਭ। ਗੀਧੀ = {गृघ् = to covet, to desire} ਲਾਲਸਾ ਕਰਦੀ ਹੈ।
ਪੂਰਨ ਹੋਏ ਸਗਲੇ ਕਾਮ ॥੩॥
and all their works are brought to perfection. ||3||
ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ ॥੩॥
ਅਨਿਕ ਬਾਰ ਨਾਨਕ ਬਲਿਹਾਰਾ ॥
So many times, Nanak is a sacrifice to Him;
ਅਸੀਂ ਆਪਣੇ ਗੋਬਿੰਦ ਤੋਂ ਅਨੇਕਾਂ ਵਾਰੀ ਕੁਰਬਾਨ ਜਾਂਦੇ ਹਾਂ, ਬਲਿਹਾਰਾ = ਕੁਰਬਾਨ।
ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥
fruitful is the Blessed Vision, the Darshan, of my Lord of the Universe. ||4||79||148||
ਹੇ ਨਾਨਕ! (ਆਖ-) ਸਾਡਾ ਗੋਬਿੰਦ ਐਸਾ ਹੈ ਕਿ ਉਸ ਦਾ ਦਰਸਨ ਸਾਰੇ ਫਲ ਦੇਂਦਾ ਹੈ ॥੪॥੭੯॥੧੪੮॥ ਸਫਲ ਦਰਸਨੁ = ਜਿਸ ਦਾ ਦਰਸਨ ਸਾਰੇ ਫਲ ਦੇਂਦਾ ਹੈ ॥੪॥