ਪਉੜੀ

Pauree:

ਪਉੜੀ।

ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ

God is not found by intellectual devices; He is unknowable and unseen.

ਜਿਸ ਪ੍ਰਭੂ ਦਾ ਕੋਈ ਚਿਹਨ-ਚੱਕ੍ਰ ਨਹੀਂ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਜੋ ਵਧਦਾ ਘਟਦਾ ਨਹੀਂ ਹੈ ਉਸ ਦਾ ਭੇਤ (ਕਲਾ) ਨਹੀਂ ਪਾਇਆ ਜਾ ਸਕਦਾ। ਕਲਾ = (digit) ਹਿੱਸਾ, ਟੋਟਾ (ਜਿਵੇਂ ਚੰਦ੍ਰਮਾ ਦੀਆਂ ਕਲਾ ਵਧਦੀਆਂ ਘਟਦੀਆਂ ਹਨ)। ਅਕਲ = ਜਿਸ ਦੀਆਂ ਕਲਾਂ ਨਾਹ ਹੋਣ, ਜਿਸ ਦੇ ਟੋਟੇ ਨਾਹ ਹੋ ਸਕਣ, ਜੋ ਚੰਦ੍ਰਮਾ ਵਾਂਗ ਘਟਦਾ ਵਧਦਾ ਨਹੀਂ, ਅਖੰਡ ਸ਼ਕਤੀ ਵਾਲਾ। ਲਖ = (लक्ष) ਨਿਸ਼ਾਨ, ਚਿਹਨ। ਅਲੇਖ = ਜੋ ਬਿਆਨ ਨਾਹ ਕੀਤਾ ਜਾ ਸਕੇ।

ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ

The followers of the six orders wander and roam around wearing religious robes, but they do not meet God.

ਛੇ ਭੇਖਾਂ ਦੇ ਸਾਧੂ (ਵਿਅਰਥ) ਭਟਕਦੇ ਫਿਰਦੇ ਹਨ, ਪ੍ਰਭੂ ਭੇਖਾਂ ਦੀ ਰਾਹੀਂ ਨਹੀਂ ਮਿਲਦਾ। ਖਟੁ ਦਰਸਨ = ਛੇ ਭੇਖਾਂ ਦੇ ਸਾਧੂ (ਜੋਗੀ, ਜੰਗਮ, ਸਰੇਵੜੇ, ਸੰਨਿਆਸੀ, ਬੈਰਾਗੀ, ਬੋਧੀ)।

ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਲੇਖੰ

They keep the lunar fasts, but they are of no account.

(ਕਈ ਬੰਦੇ) ਚੰਦ੍ਰਾਇਣ ਵਰਤ ਰੱਖਦੇ ਹਨ, ਪਰ ਉਹਨਾਂ ਦਾ ਕੋਈ ਲਾਭ ਨਹੀਂ (ਉਹ ਕਿਸੇ ਗਿਣਤੀ ਵਿਚ ਨਹੀਂ)। ਚੰਦ੍ਰਾਇਣ ਵਰਤ = ਚੰਦ੍ਰਮਾ ਨਾਲ ਸੰਬੰਧ ਰੱਖਣ ਵਾਲੇ ਵਰਤ।

ਬੇਦ ਪੜਹਿ ਸੰਪੂਰਨਾ ਤਤੁ ਸਾਰ ਪੇਖੰ

Those who read the Vedas in their entirety, still do not see the sublime essence of reality.

ਜੋ ਸਾਰੇ ਦੇ ਸਾਰੇ ਵੇਦ ਪੜ੍ਹਦੇ ਹਨ, ਉਹ ਭੀ ਅਸਲੀਅਤ ਨਹੀਂ ਵੇਖ ਸਕਦੇ। ਸਾਰ = ਅਸਲੀਅਤ। ਨ ਪੇਖੰ = ਨਹੀਂ ਵੇਖਦੇ।

ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ

They apply ceremonial marks to their foreheads, and take cleansing baths, but they are blackened within.

ਕਈ ਇਸ਼ਨਾਨ ਕਰ ਕੇ (ਮੱਥੇ ਉੱਤੇ) ਤਿਲਕ ਲਾਂਦੇ ਹਨ, ਪਰ ਉਹਨਾਂ ਨੇ ਮਨ ਵਿਚ (ਵਿਕਾਰਾਂ ਦੀ) ਕਾਲਖ ਹੁੰਦੀ ਹੈ (ਉਹਨਾਂ ਨੂੰ ਭੀ ਰੱਬ ਨਹੀਂ ਮਿਲਦਾ)।

ਭੇਖੀ ਪ੍ਰਭੂ ਲਭਈ ਵਿਣੁ ਸਚੀ ਸਿਖੰ

They wear religious robes, but without the True Teachings, God is not found.

ਪਰਮਾਤਮਾ ਭੇਖਾਂ ਦੀ ਰਾਹੀਂ ਨਹੀਂ ਲੱਭਦਾ, (ਗੁਰੂ ਦੇ) ਸੱਚੇ ਉਪਦੇਸ਼ ਤੋਂ ਬਿਨਾ ਨਹੀਂ ਮਿਲਦਾ।

ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ

One who had strayed, finds the Path again, if such pre-ordained destiny is written on his forehead.

ਜਿਸ ਮਨੁੱਖ ਦੇ ਮੱਥੇ ਉੱਤੇ ਧੁਰੋਂ (ਬਖ਼ਸ਼ਸ਼ ਦਾ ਲਿਖਿਆ) ਲੇਖ ਉੱਘੜ ਪਏ, ਉਹ (ਪਹਿਲਾਂ) ਕੁਰਾਹੇ ਪਿਆ ਹੋਇਆ (ਭੀ ਠੀਕ) ਰਸਤੇ ਤੇ ਆ ਜਾਂਦਾ ਹੈ। ਮਾਰਗਿ = ਰਸਤੇ ਉਤੇ।

ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥

One who sees the Guru with his eyes, embellishes and exalts his human life. ||13||

ਜਿਸ ਮਨੁੱਖ ਨੇ ਆਪਣੀ ਅੱਖੀਂ ਗੁਰੂ ਦਾ ਦਰਸਨ ਕਰ ਲਿਆ ਹੈ, ਉਸ ਨੇ ਆਪਣਾ ਜਨਮ ਸਫਲਾ ਕਰ ਲਿਆ ਹੈ ॥੧੩॥ ਤਿਨਿ = ਉਸ ਨੇ ॥੧੩॥