ਸਲੋਕੁ ॥
Salok:
ਸਲੋਕ।
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
The one who knows the True Lord God, is called the True Guru.
ਜਿਸ ਨੇ ਸਦਾ-ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ, ਸਤਿ = ਸਦਾ ਕਾਇਮ ਰਹਿਣ ਵਾਲਾ, ਹੋਂਦ ਵਾਲਾ। ਪੁਰਖੁ = ਸਭ ਵਿਚ ਵਿਆਪਕ ਆਤਮਾ। ਸਤਿ ਪੁਰਖੁ = ਉਹ ਜੋਤਿ ਜੋ ਸਦਾ-ਥਿਰ ਤੇ ਸਭ ਵਿਚ ਵਿਆਪਕ ਹੈ। ਜਿਨਿ = ਜਿਸ ਨੇ।
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥
In His Company, the Sikh is saved, O Nanak, singing the Glorious Praises of the Lord. ||1||
ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ (ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ ਤੇ) ਹੇ ਨਾਨਕ! (ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ ॥੧॥ ਤਿਸ ਕੈ ਸੰਗਿ = ਉਸ (ਸਤਿਗੁਰੂ) ਦੀ ਸੰਗਤਿ ਵਿਚ। ਉਧਰੈ = (ਵਿਕਾਰਾਂ ਤੋਂ) ਬਚ ਜਾਂਦਾ ਹੈ ॥੧॥