ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
I have enshrined the Lord's Name within my heart; there is nothing equal to it.
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਰ = ਹਿਰਦਾ। ਉਰ ਮਹਿ = ਹਿਰਦੇ ਵਿਚ। ਗਹਿਓ = ਫੜ ਲਿਆ, ਪੱਕੀ ਤਰ੍ਹਾਂ ਵਸਾ ਲਿਆ। ਜਾ ਕੈ ਸਮ = ਜਿਸ (ਹਰਿ-ਨਾਮ) ਦੇ ਬਰਾਬਰ।
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
Meditating in remembrance on it, my troubles are taken away; I have received the Blessed Vision of Your Darshan. ||57||1||
ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ ॥੫੭॥੧॥ ਜਿਹ ਸਿਮਰਤ = ਜਿਸ ਹਰਿ-ਨਾਮ ਨੂੰ ਸਿਮਰਦਿਆਂ। ਸੰਕਟ = ਦੁੱਖ-ਕਲੇਸ਼ ॥੫੭॥੧॥