ਪਉੜੀ

Pauree:

ਪਉੜੀ

ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਕੋਇ

Work for the One Lord; no one returns empty-handed from Him.

(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦੀ ਸੇਵਾ-ਭਗਤੀ ਕਰੋ ਜਿਸ ਦੇ ਦਰ ਤੋਂ ਕੋਈ (ਜਾਚਕ) ਖ਼ਾਲੀ ਨਹੀਂ ਜਾਂਦਾ। ਬ੍ਰਿਥਾ = ਖ਼ਾਲੀ।

ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ

When the Lord abides within your mind, body, mouth and heart, then whatever you desire shall come to pass.

ਜੇ ਤੁਹਾਡੇ ਮਨ ਵਿਚ ਤਨ ਵਿਚ ਮੂੰਹ ਵਿਚ ਹਿਰਦੇ ਵਿਚ ਪ੍ਰਭੂ ਵੱਸ ਪਏ, ਤਾਂ ਮੂੰਹ-ਮੰਗਿਆ ਪਦਾਰਥ ਮਿਲੇਗਾ। ਹੀਐ = ਹਿਰਦੇ ਵਿਚ।

ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ

He alone obtains the Lord's service, and the Mansion of His Presence, unto whom the Holy Saint is compassionate.

ਪਰ ਇਹ ਸੇਵਾ-ਭਗਤੀ ਦਾ ਮੌਕਾ ਉਸੇ ਨੂੰ ਮਿਲਦਾ ਹੈ, ਜਿਸ ਉਤੇ ਗੁਰੂ ਦਿਆਲ ਹੋਵੇ। ਮਹਲ = ਅਵਸਰ, ਸਬਬ। ਸਾਧ = ਗੁਰੂ।

ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ

He joins the Saadh Sangat, the Company of the Holy, only when the Lord Himself shows His Mercy.

ਤੇ, ਗੁਰੂ ਦੀ ਸੰਗਤਿ ਵਿਚ ਮਨੁੱਖ ਤਦੋਂ ਟਿਕਦਾ ਹੈ, ਜੇ ਪ੍ਰਭੂ ਆਪ ਕਿਰਪਾ ਕਰੇ। ਆਪਨ = ਪ੍ਰਭੂ ਆਪ ਹੀ।

ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ

I have searched and searched, across so many worlds, but without the Name, there is no peace.

ਅਸਾਂ ਸਾਰੇ ਥਾਂ ਭਾਲ ਕੇ ਵੇਖ ਲਏ ਹਨ, ਪ੍ਰਭੂ ਦੇ ਭਜਨ ਤੋਂ ਬਿਨਾ ਆਤਮਕ ਸੁਖ ਕਿਤੇ ਭੀ ਨਹੀਂ। ਟੋਹੇ ਟਾਹੇ = ਭਾਲੇ ਵੇਖੇ ਹਨ। ਭਵਨ = ਟਿਕਾਣੇ, ਆਸਰੇ, ਘਰ।

ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ

The Messenger of Death retreats from those who dwell in the Saadh Sangat.

ਜੇਹੜੇ ਬੰਦੇ ਗੁਰੂ ਦੀ ਹਜ਼ੂਰੀ ਵਿਚ ਆਪਾ ਲੀਨ ਕਰ ਲੈਂਦੇ ਹਨ, ਉਹਨਾਂ ਤੋਂ ਤਾਂ ਜਮਦੂਤ ਭੀ ਲਾਂਭੇ ਹੋ ਜਾਂਦੇ ਹਨ (ਉਹਨਾਂ ਨੂੰ ਮੌਤ ਦਾ ਡਰ ਭੀ ਪੋਹ ਨਹੀਂ ਸਕਦਾ)। ਤਿਹ = ਉਹਨਾਂ ਬੰਦਿਆਂ ਦੇ।

ਬਾਰਿ ਬਾਰਿ ਜਾਉ ਸੰਤ ਸਦਕੇ

Again and again, I am forever devoted to the Saints.

ਮੈਂ ਮੁੜ ਮੁੜ ਗੁਰੂ ਤੋਂ ਕੁਰਬਾਨ ਜਾਂਦਾ ਹਾਂ।

ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥

O Nanak, my sins from so long ago have been erased. ||27||

ਹੇ ਨਾਨਕ! (ਆਖ-) ਜੇਹੜਾ ਮਨੁੱਖ ਗੁਰੂ ਦਰ ਤੇ ਆ ਡਿੱਗਦਾ ਹੈ, ਉਸ ਦੇ ਕਈ ਜਨਮਾਂ ਦੇ ਕੀਤੇ ਮੰਦ ਕਰਮਾਂ ਦੇ ਸੰਸਕਾਰ ਨਾਸ ਹੋ ਜਾਂਦੇ ਹਨ ॥੨੭॥ ਕਦਿ ਕੇ = ਚਿਰ ਦੇ, ਕਈ ਜਨਮਾਂ ਦੇ ਕੀਤੇ ਹੋਏ ॥੨੭॥