ਪਉੜੀ ॥
Pauree:
ਪਉੜੀ
ਤ੍ਰਉਦਸੀ ਤੀਨਿ ਤਾਪ ਸੰਸਾਰ ॥
The thirteenth day of the lunar cycle: The world is in the fever of the three qualities.
(ਹੇ ਭਾਈ!) ਜਗਤ ਨੂੰ ਤਿੰਨ ਕਿਸਮਾਂ ਦੇ ਦੁੱਖ ਚੰਬੜੇ ਰਹਿੰਦੇ ਹਨ, ਤ੍ਰਉਦਸੀ = {ਤ੍ਰਯ ਤੇ ਦਸ} ਤੇਰ੍ਹਵੀਂ ਥਿਤਿ। ਤੀਨਿ ਤਾਪ = ਤਿੰਨ ਕਿਸਮ ਦੇ ਦੁੱਖ।
ਆਵਤ ਜਾਤ ਨਰਕ ਅਵਤਾਰ ॥
It comes and goes, and is reincarnated in hell.
(ਜਿਸ ਕਰਕੇ ਇਹ) ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਦੁੱਖਾਂ ਵਿਚ ਹੀ ਜੰਮਦਾ ਰਹਿੰਦਾ ਹੈ। ਅਵਤਾਰ = ਜਨਮ।
ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥
Meditation on the Lord, Har, Har, does not enter into the minds of the people.
(ਤਿੰਨ ਤਾਪਾਂ ਦੇ ਕਾਰਨ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਭਜਨ ਨਹੀਂ ਟਿਕਦਾ,
ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥
They do not sing the Praises of God, the Ocean of peace, even for an instant.
ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਭੀ ਮਨੁੱਖ ਸੁਖਾਂ-ਦੇ-ਸਮੁੰਦਰ ਪ੍ਰਭੂ ਦੀ ਸਿਫ਼ਿਤ-ਸਾਲਾਹ ਨਹੀਂ ਕਰਦਾ। ਸੁਖ ਸਾਗਰ = ਸੁਖਾਂ ਦਾ ਸਮੁੰਦਰ। ਨਿਮਖ = ਅੱਖ ਝਮਕਣ ਜਿਤਨਾ ਸਮਾ।
ਹਰਖ ਸੋਗ ਕਾ ਦੇਹ ਕਰਿ ਬਾਧਿਓ ॥
This body is the embodiment of pleasure and pain.
ਮਨੁੱਖ ਆਪਣੇ ਆਪ ਨੂੰ ਖ਼ੁਸ਼ੀ ਗ਼ਮੀ ਦਾ ਪਿੰਡ ਬਣਾ ਕੇ ਵਸਾਈ ਬੈਠਾ ਹੈ, ਹਰਖ = ਖ਼ੁਸ਼ੀ। ਸੋਗ = ਗ਼ਮੀ। ਦੇਹੁ = ਪਿੰਡ। ਕਰਿ = ਕਰ ਕੇ, ਬਣਾ ਕੇ। ਬਾਧਿਓ = ਬੰਨ੍ਹਿਆ ਹੈ, ਵਸਾਇਆ ਹੋਇਆ ਹੈ।
ਦੀਰਘ ਰੋਗੁ ਮਾਇਆ ਆਸਾਧਿਓ ॥
It suffers from the chronic and incurable disease of Maya.
ਇਸ ਨੂੰ ਮਾਇਆ (ਦੇ ਮੋਹ) ਦਾ ਅਜੇਹਾ ਲੰਮਾ ਰੋਗ ਚੰਬੜਿਆ ਹੋਇਆ ਹੈ ਜੋ ਕਾਬੂ ਵਿਚ ਨਹੀਂ ਆ ਸਕਦਾ। ਆਸਾਧਿਓ = ਅਸਾਧ, ਕਾਬੂ ਵਿਚ ਨਾਹ ਆ ਸਕਣ ਵਾਲਾ।
ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥
By day, people practice corruption, wearing themselves out.
(ਤਿੰਨਾਂ ਤਾਪਾਂ ਦੇ ਅਸਰ ਹੇਠ ਮਨੁੱਖ) ਸਾਰਾ ਦਿਨ ਵਿਅਰਥ ਕੰਮ ਕਰਦਾ ਕਰਦਾ ਥੱਕ ਜਾਂਦਾ ਹੈ, ਦਿਨਹਿ = ਦਿਨ ਵੇਲੇ। ਸ੍ਰਮੁ = ਥਕੇਵਾਂ।
ਨੈਨੀ ਨੀਦ ਸੁਪਨ ਬਰੜਾਇਓ ॥
And then with sleep in their eyes, they mutter in dreams.
(ਰਾਤ ਨੂੰ ਜਦੋਂ) ਅੱਖਾਂ ਵਿਚ ਨੀਂਦ (ਆਉਂਦੀ ਹੈ, ਤਦੋਂ) ਸੁਪਨਿਆਂ ਵਿਚ ਭੀ (ਦਿਨ ਵੇਲੇ ਦੀ ਦੌੜ-ਭੱਜ ਦੀਆਂ) ਗੱਲਾਂ ਕਰਦਾ ਹੈ। ਨੈਨੀ = ਅੱਖਾਂ ਵਿਚ।
ਹਰਿ ਬਿਸਰਤ ਹੋਵਤ ਏਹ ਹਾਲ ॥
Forgetting the Lord, this is their condition.
ਪਰਮਾਤਮਾ ਨੂੰ ਭੁਲਾ ਦੇਣ ਦੇ ਕਾਰਨ ਮਨੁੱਖ ਦਾ ਇਹ ਹਾਲ ਹੁੰਦਾ ਹੈ।
ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥
Nanak seeks the Sanctuary of God, the kind and compassionate Primal Being. ||13||
ਹੇ ਨਾਨਕ! (ਆਖ-ਜੇ ਇਸ ਦੁਖਦਾਈ ਹਾਲਤ ਤੋਂ ਬਚਣਾ ਹੈ, ਤਾਂ) ਦਇਆ ਦੇ ਸੋਮੇ ਅਕਾਲ ਪੁਰਖ ਪ੍ਰਭੂ ਦੀ ਸਰਨ ਪਉ ॥੧੩॥