ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥
Without serving the True Guru, tranquility is not obtained. It cannot be found anywhere else.
ਸਤਿਗੁਰੂ ਦੇ ਹੁਕਮ ਵਿਚ ਤੁਰਨ ਤੋਂ ਬਿਨਾ (ਮਨ ਵਿਚ) ਸ਼ਾਂਤੀ ਨਹੀਂ ਆਉਂਦੀ (ਤੇ ਇਸ ਸ਼ਾਂਤੀ ਵਾਸਤੇ ਗੁਰੂ ਤੋਂ ਬਿਨਾ) ਕੋਈ (ਹੋਰ) ਥਾਂ ਨਹੀਂ। ਜਾਇ = ਥਾਂ।
ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥
No matter how much one may long for it, without the karma of good actions, it cannot be found.
ਭਾਵੇਂ ਕਿਤਨੀ ਤਾਂਘ ਕਰੀਏ, ਭਾਗਾਂ ਤੋਂ ਬਿਨਾ (ਗੁਰੂ) ਮਿਲਦਾ ਭੀ ਨਹੀਂ।
ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥
Those whose inner beings are filled with greed and corruption, are ruined through the love of duality.
(ਕਿਉਂਕਿ ਜਿਤਨਾ ਚਿਰ ਮਨੁੱਖ ਦੇ) ਅੰਦਰ ਲੋਭ-ਰੂਪ ਵਿਕਾਰ ਹੈ (ਉਤਨਾ ਚਿਰ ਉਹ ਪ੍ਰਭੂ ਨੂੰ ਛੱਡ ਕੇ) ਹੋਰ ਦੇ ਪਿਆਰ ਵਿਚ ਖੁੰਝਿਆ ਫਿਰਦਾ ਹੈ। ਖੁਆਇ = ਖ਼ੁਆਰ ਹੁੰਦਾ ਹੈ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਨਾਲ ਪਿਆਰ ਦੇ ਕਾਰਣ।
ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
The cycle of birth and death is not ended, and filled with egotism, they suffer in pain.
(ਜਿਨ੍ਹਾਂ ਦਾ ਇਹ ਹਾਲ ਹੈ) ਉਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਉਹਨਾਂ ਨੂੰ ਹਉਮੈ ਵਿਚ (ਗ੍ਰਸਿਆਂ ਨੂੰ) ਦੁੱਖ ਮਿਲਦਾ ਹੈ।
ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥
Those who focus their consciousness on the True Guru, do not remain unfulfilled.
ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨਾਲ ਮਨ ਲਾਇਆ ਹੈ ਉਹਨਾਂ ਵਿਚੋਂ ਕੋਈ ਭੀ (ਪਿਆਰ ਤੋਂ) ਸੁੰਞੇ ਹਿਰਦੇ ਵਾਲਾ ਨਹੀਂ ਹੈ।
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
They are not summoned by the Messenger of Death, and they do not suffer in pain.
ਉਹਨਾਂ ਨੂੰ ਜਮ ਦਾ ਸੱਦਾ ਨਹੀਂ ਆਉਂਦਾ (ਭਾਵ, ਉਹਨਾਂ ਨੂੰ ਮੌਤ ਤੋਂ ਡਰ ਨਹੀਂ ਲੱਗਦਾ) ਨਾਹ ਹੀ ਉਹ ਕਿਸੇ ਤਰ੍ਹਾਂ ਦੁਖੀ ਹੁੰਦੇ ਹਨ। ਤਲਬ = ਸੱਦਾ। ਓਇ = ਉਹ ਬੰਦੇ।
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥
O Nanak, the Gurmukh is saved, merging in the True Word of the Shabad. ||3||
ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਬੰਦੇ ("ਜਮ ਦੀ ਤਲਬ" ਤੋਂ) ਬਚੇ ਹੋਏ ਹਨ (ਕਿਉਂਕਿ) ਉਹ ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੩॥