ਧਨਾਸਰੀ ਮਹਲਾ ਘਰੁ ਦੁਪਦੇ

Dhanaasaree, Fifth Mehl, Eighth House, Dho-Padhay:

ਰਾਗ ਧਨਾਸਰੀ, ਘਰ ੮ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ

Remembering, remembering, remembering Him in meditation, I find peace; with each and every breath, I dwell upon Him.

ਹੇ ਭਾਈ! (ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ) ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਸਿਮਰਉ = ਸਿਮਰਉਂ, ਮੈਂ ਸਿਮਰਦਾ ਹਾਂ। ਸਿਮਰਿ = ਸਿਮਰ ਕੇ। ਪਾਵਉ = ਪਾਵਉਂ, ਮੈਂ ਪਾਂਦਾ ਹਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮਾਲੇ = ਸਮ੍ਹ੍ਹਾਲਿ, ਸੰਭਾਲ ਕੇ, ਹਿਰਦੇ ਵਿਚ ਵਸਾ ਕੇ।

ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥

In this world, and in the world beyond, He is with me, as my help and support; wherever I go, He protects me. ||1||

ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ ॥੧॥ ਲੋਕਿ = ਲੋਕ ਵਿਚ। ਸੰਗਿ = ਨਾਲ। ਸਹਾਈ = ਮਦਦਗਾਰ। ਜਤ ਕਤ = ਜਿੱਥੇ ਕਿਥੇ, ਹਰ ਥਾਂ। ਮੋਹਿ = ਮੇਰਾ ॥੧॥

ਗੁਰ ਕਾ ਬਚਨੁ ਬਸੈ ਜੀਅ ਨਾਲੇ

The Guru's Word abides with my soul.

ਹੇ ਭਾਈ! (ਪਰਮਾਤਮਾ ਦੀ ਸਿਫ਼ਤ-ਸਾਲਾਹ ਨਾਲ ਭਰਪੂਰ) ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਜੀਅ ਨਾਲੇ = (ਮੇਰੀ) ਜਿੰਦ ਦੇ ਨਾਲ।

ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਸਾਕੈ ਜਾਲੇ ॥੧॥ ਰਹਾਉ

It does not sink in water; thieves cannot steal it, and fire cannot burn it. ||1||Pause||

(ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ ॥੧॥ ਰਹਾਉ ॥ ਜਲਿ = ਪਾਣੀ ਵਿਚ। ਤਸਕਰੁ = ਚੋਰ। ਭਾਹਿ = ਅੱਗ। ਨ ਸਾਕੈ ਜਾਲੇ = ਜਲਾ ਨ ਸਕੇ ॥੧॥ ਰਹਾਉ ॥

ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ

It is like wealth to the poor, a cane for the blind, and mother's milk for the infant.

ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ (ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ)। ਕਉ = ਵਾਸਤੇ। ਟਿਕ = ਟੇਕ, ਸਹਾਰਾ। ਬਾਲੈ = ਬਾਲ ਵਾਸਤੇ।

ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥

In the ocean of the world, I have found the boat of the Lord; the Merciful Lord has bestowed His Mercy upon Nanak. ||2||1||32||

ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ (ਇਹ ਨਾਮ) ਮਿਲ ਗਿਆ (ਜੋ) ਸਮੁੰਦਰ ਵਿਚ ਜਹਾਜ਼ ਹੈ ॥੨॥੧॥੩੨॥ ਬੋਹਿਥੁ = ਜਹਾਜ਼ ॥੨॥੧॥੩੨॥