ਸਲੋਕੁ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਸ਼ਾਹੀ।
ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥
Listen, O my beloved friend: please show me the True Guru.
ਹੇ ਮੇਰੇ ਪਿਆਰੇ ਸੱਜਣ ਪ੍ਰਭੂ! (ਮੇਰੀ ਬੇਨਤੀ) ਸੁਣ, ਮੈਨੂੰ ਗੁਰੂ ਦਾ ਦੀਦਾਰ ਕਰਾ ਦੇਹ। ਮੈ = ਮੈਨੂੰ।
ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥
I dedicate my mind to Him; I keep Him continually enshrined within my heart.
ਮੈਂ ਗੁਰੂ ਨੂੰ ਆਪਣਾ ਮਨ ਦੇ ਦੇਵਾਂਗਾ ਤੇ ਉਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਾਂਗਾ, ਹਉ = ਮੈਂ। ਤਿਸੁ = ਉਸ (ਗੁਰੂ) ਨੂੰ।
ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥
Without the One and Only True Guru, life in this world is cursed.
(ਕਿਉਂਕਿ) ਇਕ ਗੁਰੂ ਤੋਂ ਬਿਨਾ ਜਗਤ ਵਿਚ ਜਿਊਣਾ ਫਿਟਕਾਰ-ਜੋਗ ਹੈ (ਗੁਰੂ ਦੇ ਦੱਸੇ ਰਾਹ ਉਤੇ ਤੁਰਨ ਤੋਂ ਬਿਨਾ ਜਗਤ ਵਿਚ ਫਿਟਕਾਰਾਂ ਹੀ ਪੈਂਦੀਆਂ ਹਨ)। ਬਾਹਰਾ = ਬਾਝੋਂ। ਸੰਸਾਰਿ = ਜਗਤ ਵਿਚ।
ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥
O servant Nanak, they alone meet the True Guru, with whom He constantly abides. ||1||
ਹੇ ਦਾਸ ਨਾਨਕ! ਉਸ (ਪ੍ਰਭੂ) ਨੇ ਉਹਨਾਂ (ਭਾਗਾਂ ਵਾਲਿਆਂ) ਨੂੰ ਗੁਰੂ ਮਿਲਾਇਆ ਹੈ, ਜਿਨ੍ਹਾਂ ਦੇ ਨਾਲ ਪ੍ਰਭੂ ਆਪ ਸਦਾ ਵੱਸਦਾ ਹੈ ॥੧॥ ਮਿਲਾਇਅਨੁ = ਮਿਲਾਇਆ ਹੈ ਉਸ (ਪ੍ਰਭੂ) ਨੇ। ਵਰਤੈ = ਰਹਿੰਦਾ ਹੈ। ਧ੍ਰਿਗੁ = ਫਿਟਕਾਰ-ਯੋਗ ॥੧॥