ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥
When You come to mind, I am totally in bliss. One who forgets You might just as well be dead.
ਹੇ ਪ੍ਰ੍ਰਭੂ! ਜੇ ਤੂੰ ਚਿੱਤ ਵਿਚ ਆ ਵੱਸੇਂ, ਤਾਂ ਬੜਾ ਸੁਖ ਮਿਲਦਾ ਹੈ। ਜਿਸ ਮਨੁੱਖ ਨੂੰ ਤੂੰ ਵਿਸਰ ਜਾਂਦਾ ਹੈਂ, ਉਹ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ। ਚਿਤਿ = ਚਿੱਤ ਵਿਚ। ਵਿਸਰਹਿ = ਤੂੰ ਵਿਸਰ ਜਾਂਦਾ ਹੈਂ। ਮਰਿ ਜਾਏ = ਆਤਮਕ ਮੌਤ ਸਹੇੜ ਲੈਂਦਾ ਹੈ।
ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥
That being, whom You bless with Your Mercy, O Creator Lord, constantly meditates on You. ||1||
ਹੇ ਕਰਤਾਰ! ਜਿਸ ਮਨੁੱਖ ਉਤੇ ਤੂੰ ਦਇਆਵਾਨ ਹੁੰਦਾ ਹੈਂ, ਉਹ ਸਦਾ ਤੈਨੂੰ ਯਾਦ ਕਰਦਾ ਰਹਿੰਦਾ ਹੈ ॥੧॥ ਕਰਤੇ = ਹੇ ਕਰਤਾਰ! ॥੧॥
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥
O my Lord and Master, You are the honor of the dishonored such as me.
ਹੇ ਮੇਰੇ ਮਾਲਕ-ਪ੍ਰਭੂ! ਮੇਰਾ ਨਿਮਾਣੀ ਦਾ ਤੂੰ ਹੀ ਮਾਣ ਹੈਂ। ਸਾਹਿਬ = ਹੇ ਸਾਹਿਬ! ਮੈ = ਮੇਰਾ।
ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥
I offer my prayer to You, God; listening, listening to the Word of Your Bani, I live. ||1||Pause||
ਹੇ ਪ੍ਰਭੂ! ਮੈਂ ਤੇਰੇ ਅੱਗੇ ਅਰਜ਼ੋਈ ਕਰਦਾ ਹਾਂ, (ਮੇਹਰ ਕਰ) ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਾਂ ॥੧॥ ਰਹਾਉ ॥ ਕਰੀ = ਕਰੀਂ, ਮੈਂ ਕਰਦਾ ਹਾਂ। ਸੁਣਿ = ਸੁਣ ਕੇ। ਜੀਵਾ = ਜੀਵਾਂ, ਆਤਮਕ ਜੀਵਨ ਪ੍ਰਾਪਤ ਕਰਦਾ ਹਾਂ ॥੧॥ ਰਹਾਉ ॥
ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥
May I become the dust of the feet of Your humble servants. I am a sacrifice to the Blessed Vision of Your Darshan.
ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ, (ਮੇਹਰ ਕਰ) ਮੈਂ ਤੇਰੇ ਸੇਵਕ ਦੇ ਚਰਨਾਂ ਦੀ ਧੂੜ ਬਣਿਆ ਰਹਾਂ। ਹੋਵਾ = ਹੋਵਾਂ। ਕਉ = ਤੋਂ। ਬਲਿ = ਸਦਕੇ। ਜਾਈ = ਜਾਈਂ, ਮੈਂ ਜਾਂਦਾ ਹਾਂ।
ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥
I enshrine Your Ambrosial Word within my heart. By Your Grace, I have found the Company of the Holy. ||2||
(ਤੇਰੇ ਸੇਵਕ ਦੇ) ਆਤਮਕ ਜੀਵਨ ਦੇਣ ਵਾਲੇ ਬਚਨ ਮੈਂ ਆਪਣੇ ਦਿਲ ਵਿਚ ਹਿਰਦੇ ਵਿਚ ਵਸਾਈ ਰੱਖਾਂ, ਤੇਰੀ ਕਿਰਪਾ ਨਾਲ ਮੈਂ (ਤੇਰੇ ਸੇਵਕ ਦੀ) ਸੰਗਤਿ ਪ੍ਰਾਪਤ ਕਰਾਂ ॥੨॥ ਅੰਮ੍ਰਿਤ = ਆਤਮਕ ਜੀਵਨ ਵਾਲੇ। ਉਰਿ = ਹਿਰਦੇ ਵਿਚ। ਤਉ = ਤੇਰੀ {तव}। ਤੇ = ਤੋਂ, ਨਾਲ। ਸੰਗੁ = ਸਾਥ। ਪਾਈ = ਪਾਈਂ, ਮੈਂ ਪਾਵਾਂ ॥੨॥
ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥
I place the state of my inner being before You; there is no other as great as You.
ਹੇ ਭਾਈ! ਆਪਣੇ ਦਿਲ ਦੀ ਹਾਲਤ ਤੇਰੇ ਅੱਗੇ ਖੋਲ੍ਹ ਕੇ ਰੱਖ ਦਿੱਤੀ ਹੈ। ਮੈਨੂੰ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ। ਗਤਿ = ਹਾਲਤ, ਅਵਸਥਾ। ਸਾਰੀ = ਖੋਲ੍ਹੀ ਹੈ।
ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥
He alone is attached, whom You attach; he alone is Your devotee. ||3||
ਜਿਸ ਮਨੁੱਖ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਹ (ਤੇਰੇ ਚਰਨਾਂ ਵਿਚ) ਜੁੜਿਆ ਰਹਿੰਦਾ ਹੈ। ਉਹੀ ਤੇਰਾ (ਅਸਲ) ਭਗਤ ਹੈ ॥੩॥ ਜਿਸ ਨੋ = {ਲਫ਼ਜ਼ 'ਜਿਸ' ਦਾ (ੁ) ਸੰਬੰਧਕ 'ਨੇ' ਦੇ ਕਾਰਨ ਉਡ ਗਿਆ ਹੈ}। ਸੋਈ = ਉਹ ਹੀ ॥੩॥
ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥
With my palms pressed together, I beg for this one gift; O my Lord and Master, if it pleases You, I shall obtain it.
ਹੇ ਪ੍ਰਭੂ! ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਪਾਸੋਂ) ਇਕ ਦਾਨ ਮੰਗਦਾ ਹਾਂ। ਹੇ ਸਾਹਿਬ! ਤੇਰੇ ਤ੍ਰੁੱਠਣ ਨਾਲ ਹੀ ਮੈਂ (ਇਹ ਦਾਨ) ਲੈ ਸਕਦਾ ਹਾਂ। ਕਰ = ਹੱਥ {ਬਹੁ-ਵਚਨ}। ਜੋੜਿ = ਜੋੜ ਕੇ। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਸਾਹਿਬ ਤੁਠੈ = ਜੇ ਸਾਹਿਬ ਤ੍ਰੁੱਠ ਪਏ। ਪਾਵਾ = ਪਾਵਾਂ, ਮੈਂ ਪ੍ਰਾਪਤ ਕਰਾਂ।
ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥
With each and every breath, Nanak adores You; twenty-four hours a day, I sing Your Glorious Praises. ||4||9||56||
(ਮੇਹਰ ਕਰ) ਨਾਨਕ ਹਰੇਕ ਸਾਹ ਦੇ ਨਾਲ ਤੇਰਾ ਅਰਾਧਨ ਕਰਦਾ ਰਹੇ, ਮੈਂ ਅੱਠੇ ਪਹਰ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਾਂ ॥੪॥੯॥੫੬॥ ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਗਾਵਾ = ਗਾਵਾਂ ॥੪॥੯॥੫੬॥