ਸਲੋਕੁ ॥

Salok:

ਸਲੋਕੁ

ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥

Describe the Lord as the One, the One and Only. How rare are those who know the taste of this essence.

(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ (ਸਿਫ਼ਤ-ਸਾਲਾਹ ਵਿਚ ਹੀ ਆਤਮਕ ਆਨੰਦ ਹੈ ਪਰ) ਇਸ ਆਤਮਕ ਅਨੰਦ ਨੂੰ ਕੋਈ ਵਿਰਲਾ ਮਨੁੱਖ ਮਾਣਦਾ ਹੈ। ਏਕੋ ਏਕੁ = ਸਿਰਫ਼ ਇਕ ਪਰਮਾਤਮਾ। ਬਖਾਨੀਐ = ਬਿਆਨ ਕਰਨਾ ਚਾਹੀਦਾ ਹੈ, ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸ੍ਵਾਦ = ਆਨੰਦ।

ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥

The Glories of the Lord of the Universe cannot be known. O Nanak, He is totally amazing and wonderful! ||11||

(ਪਰਮਾਤਮਾ ਦੇ ਗੁਣ ਗਾਇਨ ਕਰਨ ਨਾਲ ਆਤਮਕ ਆਨੰਦ ਤਾਂ ਮਿਲਦਾ ਹੈ; ਪਰ) ਗੁਣਾਂ (ਦੇ ਬਿਆਨ ਕਰਨ) ਨਾਲ ਪਰਮਾਤਮਾ ਦਾ ਸਹੀ ਸਰੂਪ ਨਹੀਂ ਸਮਝਿਆ ਜਾ ਸਕਦਾ (ਕਿਉਂਕਿ) ਹੇ ਨਾਨਕ! ਉਹ ਤਾਂ ਸਾਰਾ ਅਸਚਰਜ ਰੂਪ ਹੈ ॥੧੧॥ ਗੁਣ = ਗੁਣਾਂ (ਦੇ ਬਿਆਨ ਕਰਨ) ਦੀ ਰਾਹੀਂ। ਨ ਜਾਣੀਐ = (ਪੂਰਨ ਤੌਰ ਤੇ) ਨਹੀਂ ਜਾਣਿਆ ਜਾ ਸਕਦਾ, ਸਹੀ ਸਰੂਪ ਸਮਝ ਵਿਚ ਨਹੀਂ ਆ ਸਕਦਾ। ਬਿਸਮਾਦੁ = ਅਸਚਰਜ ॥੧੧॥