ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥
In this Dark Age of Kali Yuga, the Name of the Lord is the Destroyer of fear, the Eradicator of evil-mindedness.
ਇਸ ਕਲੇਸ਼ਾਂ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ) ਸਾਰੇ ਡਰ ਨਾਸ ਕਰਨ ਵਾਲਾ ਹੈ, ਖੋਟੀ ਮੱਤ ਦੂਰ ਕਰਨ ਵਾਲਾ ਹੈ। ਭੈ = (ਲਫ਼ਜ਼ 'ਭਉ' ਤੋਂ ਬਹੁ-ਵਚਨ) ਸਾਰੇ ਡਰ। ਹਰਨ = ਦੂਰ ਕਰਨ ਵਾਲਾ। ਦੁਰਮਤਿ = ਖੋਟੀ ਮੱਤ। ਕਲਿ ਮਹਿ = ਕਲੇਸ਼ਾਂ-ਭਰੇ ਸੰਸਾਰ ਵਿਚ। ਕੋ = ਦਾ।
ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥
Night and day, O Nanak, whoever vibrates and meditates on the Lord's Name, sees all of his works brought to fruition. ||20||
ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦਾ ਨਾਮ ਰਾਤ ਦਿਨ ਜਪਦਾ ਰਹਿੰਦਾ ਹੈ ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ ॥੨੦॥ ਨਿਸਿ = ਰਾਤ। ਭਜੈ = ਜਾਪਦਾ ਹੈ (ਇਕ-ਵਚਨ)। ਹੋਰਿ = ਹੋ ਜਾਂਦੇ ਹਨ। ਤਿਹ ਕਾਮ = ਉਸ ਦੇ (ਸਾਰੇ) ਕੰਮ ॥੨੦॥