ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
One who is not affected by pleasure or pain, who looks upon friend and enemy alike
ਜਿਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਗ਼ਮੀ ਆਪਣਾ ਜ਼ੋਰ ਨਹੀਂ ਪਾ ਸਕਦੀ, ਜਿਸ ਨੂੰ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਜਾਪਦੇ ਹਨ, ਹਰਖੁ = ਖ਼ੁਸ਼ੀ। ਸੋਗੁ = ਚਿੰਤਾ, ਗ਼ਮ। ਜਾ ਕੈ = ਜਿਸ (ਮਨੁੱਖ) ਦੇ ਹਿਰਦੇ ਵਿਚ। ਸਮਾਨਿ = ਇਕੋ ਜਿਹੇ।
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥
- says Nanak, listen, mind: know that such a person is liberated. ||15||
ਨਾਨਕ ਆਖਦਾ ਹੈ- ਹੇ ਮਨ! ਸੁਣ, ਤੂੰ ਇਹ ਗੱਲ ਪੱਕੀ ਸਮਝ ਕਿ ਉਸ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲ ਚੁੱਕੀ ਹੈ ॥੧੫॥ ਮੁਕਤਿ = ਮਾਇਆ ਦੇ ਮੋਹ ਤੋਂ ਖ਼ਲਾਸੀ ॥੧੫॥