ਪਉੜੀ

Pauree:

ਪਊੜੀ।

ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ

Meditate on that Name of the Lord, O my mind, whose Command rules over all.

ਹੇ ਮੇਰੇ ਮਨ! ਜੋ ਪ੍ਰਭੂ ਸਭ ਜੀਵਾਂ ਉਤੇ ਆਪਣਾ ਹੁਕਮ ਚਲਾਉਂਦਾ (ਭਾਵ, ਜਿਸ ਦੇ ਹੁਕਮ ਅੱਗੇ ਸਭ ਜੀਵ ਜੰਤ ਨਿਊਂਦੇ ਹਨ) ਉਸ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ।

ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ

Chant that Name of the Lord, O my mind, which will save you at the very last moment.

ਹੇ ਮੇਰੇ ਮਨ! ਜੋ ਅੰਤ ਸਮੇਂ (ਮੌਤ ਦੇ ਡਰ ਤੋਂ) ਛੁਡਾ ਲੈਂਦਾ ਹੈ, ਉਸ ਹਰੀ ਦਾ ਨਾਮ ਜਪਣਾ ਚਾਹੀਦਾ ਹੈ। ਅੰਤੀ ਅਉਸਰਿ = ਅਖ਼ੀਰਲੇ ਮੌਕੇ ਤੇ।

ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ

Chant that Name of the Lord, O my mind, which shall drive out all hunger and desire from your mind.

ਜੋ ਹਰੀ ਨਾਮ ਮਨ ਦੀਆਂ ਸਭ ਭੁੱਖਾਂ ਤੇ ਤ੍ਰਿਸ਼ਨਾ ਮਿਟਾ ਦੇਂਦਾ ਹੈ, ਹੇ ਮੇਰੇ ਮਨ! ਉਸ ਦਾ ਜਾਪ ਕਰਨਾ ਚਾਹੀਦਾ ਹੈ।

ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ

Very fortunate and blessed is that Gurmukh who chants the Naam; it shall bring all slanderers and wicked enemies to fall at his feet.

ਸਭ ਨਿੰਦਕ ਤੇ ਦੁਰਜਨ ਉਹਨਾਂ ਵਡਭਾਗੀਆਂ ਦੀ ਚਰਨੀਂ ਆ ਲੱਗਦੇ ਹਨ, ਜਿਨ੍ਹਾਂ ਨੇ ਸਤਿਗੁਰੂ ਦੀ ਸਰਨ ਪੈ ਕੇ ਇਹ ਨਾਮੁ ਜਪਿਆ ਹੈ। ਗੁਰਮੁਖਿ = ਗੁਰੂ ਦੀ ਰਾਹੀਂ। ਵਡਭਾਗੀ = ਵੱਡੇ ਭਾਗਾਂ ਵਾਲਿਆਂ ਨੇ।

ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥

O Nanak, worship and adore the Naam, the Greatest Name of all, before which all come and bow. ||15||

ਹੇ ਨਾਨਕ! ਪ੍ਰਭੂ ਦੇ ਨਾਮ ਦਾ ਸਿਮਰਨ ਕਰ-ਇਹ (ਸਾਧਨ) ਸਭ (ਸਾਧਨਾਂ) ਤੋਂ ਵੱਡਾ ਹੈ; ਨਾਮ ਦੇ ਅੱਗੇ ਸਭ ਲਿਆ ਕੇ (ਪ੍ਰਭੂ ਨੇ) ਨਿਵਾ ਦਿੱਤੇ ਹਨ ॥੧੫॥ ਆਣਿ = ਲਿਆ ਕੇ। ਸਭਿ = ਸਾਰੇ ॥੧੫॥