ਗਉੜੀ ਚੇਤੀ ਮਹਲਾ

Gauree Chaytee, First Mehl:

ਗਊੜੀ ਚੇਤੀ ਪਹਿਲੀ ਪਾਤਸ਼ਾਹੀ।

ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ

Who is our mother, and who is our father? Where did we come from?

(ਹੇ ਮੇਰੇ ਸਾਹਿਬ! ਅਣਗਿਣਤ ਔਗੁਣਾਂ ਦੇ ਕਾਰਨ ਹੀ ਸਾਨੂੰ ਅਨੇਕਾਂ ਜੂਨਾਂ ਵਿਚ ਭਟਕਣਾ ਪੈਂਦਾ ਹੈ, ਅਸੀਂ ਕੀਹ ਦੱਸੀਏ ਕਿ) ਕਦੋਂ ਦੀ ਸਾਡੀ (ਕੋਈ) ਮਾਂ ਹੈ ਕਦੋਂ ਦਾ (ਭਾਵ, ਕਿਸ ਜੂਨ ਦਾ) ਸਾਡਾ ਕੋਈ ਪਿਉ ਹੈ, ਕਿਸ ਕਿਸ ਥਾਂ ਤੋਂ (ਜੂਨ ਵਿਚੋਂ ਹੋ ਕੇ) ਅਸੀਂ (ਹੁਣ ਇਸ ਮਨੁੱਖਾ ਜਨਮ ਵਿਚ) ਆਏ ਹਾਂ? ਕਤ ਕੀ = ਕਦੋਂ ਦੀ? ਕੇਰਾ = ਦਾ। ਕਤ ਕੇਰਾ = ਕਦੋਂ ਦਾ।? ਕਿਦੂ = ਕਿਸ ਤੋਂ? ਕਿਦੂ ਥਾਵਹੁ = ਕਿਸ ਥਾਂ ਤੋਂ?

ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥

We are formed from the fire of the womb within, and the bubble of water of the sperm. For what purpose are we created? ||1||

(ਇਨ੍ਹਾਂ ਔਗੁਣਾਂ ਦੇ ਕਾਰਨ ਹੀ ਸਾਨੂੰ ਇਹ ਵਿਚਾਰ ਭੀ ਨਹੀਂ ਫੁਰਦੀ ਕਿ) ਅਸੀਂ ਕਿਸ ਮਨੋਰਥ ਵਾਸਤੇ ਪਿਤਾ ਦੇ ਬੀਰਜ ਨਾਲ ਮਾਂ ਦੇ ਪੇਟ ਦੀ ਅੱਗ ਵਿਚ ਨਿੰਮੇ, ਤੇ ਕਾਹਦੇ ਵਾਸਤੇ ਪੈਦਾ ਕੀਤੇ ਗਏ ॥੧॥ ਬਿੰਬ = ਮੰਡਲ {बिम्ब = a jar}। ਅਗਨਿ ਬਿੰਬ = ਮਾਂ ਦੇ ਪੇਟ ਦੀ ਅੱਗ, ਜਠਰਾਗਨੀ। ਜਲ = ਪਿਤਾ ਦਾ ਬੀਰਜ। ਨਿਪਜੇ = ਨਿੰਮੇ, ਮਾਂ ਦੇ ਪੇਟ ਵਿਚ ਟਿਕਾਏ ਗਏ। ਕਾਹੇ ਕੰਮਿ = ਕਿਸ ਵਾਸਤੇ? ॥੧॥

ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ

O my Master, who can know Your Glorious Virtues?

ਹੇ ਮੇਰੇ ਮਾਲਕ ਪ੍ਰਭੂ! ਤੇਰੇ ਗੁਣ ਕੋਈ ਜਾਣ ਨਹੀਂ ਸਕਦਾ। ਜਾਣੈ = ਡੂੰਘੀ ਸਾਂਝ ਪਾ ਸਕਦਾ ਹੈ।

ਕਹੇ ਜਾਨੀ ਅਉਗਣ ਮੇਰੇ ॥੧॥ ਰਹਾਉ

My own demerits cannot be counted. ||1||Pause||

ਮੇਰੇ ਅੰਦਰ ਇਤਨੇ ਔਗੁਣ ਹਨ ਕਿ ਉਹ ਗਿਣੇ ਨਹੀਂ ਜਾ ਸਕਦੇ। (ਤੇ, ਜਿਸ ਜੀਵ ਦੇ ਅੰਦਰ ਅਣਗਿਣਤ ਔਗੁਣ ਹੋਣ, ਉਹ ਐਸਾ ਕੋਈ ਭੀ ਨਹੀਂ ਹੁੰਦਾ ਜੋ ਤੇਰੇ ਗੁਣਾਂ ਨਾਲ ਡੂੰਘੀ ਸਾਂਝ ਪਾ ਸਕੇ, ਜੋ ਤੇਰੀ ਸਿਫ਼ਤ-ਸਾਲਾਹ ਵਿਚ ਜੁੜ ਸਕੇ) ॥੧॥ ਰਹਾਉ ॥ ਕਹੇ ਨ ਜਾਨੀ = ਕਹੇ ਨ ਜਾਨਿ, ਗਿਣੇ ਨਹੀਂ ਜਾਂਦੇ ॥੧॥ ਰਹਾਉ ॥

ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ

I took the form of so many plants and trees, and so many animals.

(ਅਣਗਿਣਤ ਔਗੁਣਾਂ ਦੇ ਕਾਰਨ) ਅਸਾਂ ਅਨੇਕਾਂ ਰੁੱਖਾਂ ਬਿਰਖਾਂ ਦੀਆਂ ਜੂਨਾਂ ਵੇਖੀਆਂ, ਅਨੇਕਾਂ ਵਾਰੀ ਪਸ਼ੂ-ਜੂਨਾਂ ਵਿਚ ਅਸੀਂ ਜੰਮੇ, ਚੀਨੇ = ਵੇਖੇ।

ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥

Many times I entered the families of snakes and flying birds. ||2||

ਅਨੇਕਾਂ ਵਾਰੀ ਸੱਪਾਂ ਦੀਆਂ ਕੁਲਾਂ ਵਿਚ ਪੈਦਾ ਹੋਏ, ਤੇ ਅਨੇਕਾਂ ਵਾਰੀ ਪੰਛੀ ਬਣ ਬਣ ਕੇ ਉਡਦੇ ਰਹੇ ॥੨॥ ਨਾਗ = ਸੱਪ। ਪੰਖ = ਪੰਛੀ ॥੨॥

ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ

I broke into the shops of the city and well-guarded palaces; stealing from them, I snuck home again.

(ਜਨਮ ਜਨਮਾਂਤਰਾਂ ਵਿਚ ਕੀਤੇ ਕੁਕਰਮਾਂ ਦੇ ਅਸਰ ਹੇਠ ਹੀ) ਮਨੁੱਖ ਸ਼ਹਰਾਂ ਦੀਆਂ ਹੱਟੀਆਂ ਭੰਨਦਾ ਹੈ, ਪੱਕੇ ਘਰ ਭੰਨਦਾ ਹੈ (ਸੰਨ੍ਹ ਲਾਂਦਾ ਹੈ), ਚੋਰੀ ਕਰ ਕੇ (ਮਾਲ ਲੈ ਕੇ) ਆਪਣੇ ਘਰ ਆਉਂਦਾ ਹੈ, ਪਟਣ = ਸ਼ਹਰ। ਬਿਜ = ਪੱਕੇ। ਮੰਦਰ = ਘਰ।

ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥

I looked in front of me, and I looked behind me, but where could I hide from You? ||3||

(ਚੋਰੀ ਦਾ ਮਾਲ ਲਿਆਉਂਦਾ) ਅੱਗੇ ਪਿੱਛੇ ਤੱਕਦਾ ਹੈ (ਕਿ ਕੋਈ ਆਦਮੀ ਵੇਖ ਨ ਲਏ, ਪਰ ਮੂਰਖ ਇਹ ਨਹੀਂ ਸਮਝਦਾ ਕਿ ਹੇ ਪ੍ਰਭੂ!) ਤੇਰੇ ਪਾਸੋਂ ਕਿਤੇ ਲੁਕਾ ਨਹੀਂ ਕਰ ਸਕਦਾ ॥੩॥

ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ

I saw the banks of sacred rivers, the nine continents, the shops and bazaars of the cities.

(ਇਹਨਾਂ ਕੀਤੇ ਕੁਕਰਮਾਂ ਨੂੰ ਧੋਣ ਲਈ ਅਸੀਂ ਜੀਵ) ਸਾਰੀ ਧਰਤੀ ਦੇ ਸਾਰੇ ਤੀਰਥਾਂ ਦੇ ਦਰਸਨ ਕਰਦੇ ਫਿਰਦੇ ਹਾਂ, ਸਾਰੇ ਸ਼ਹਰਾਂ ਬਜ਼ਾਰਾਂ ਦੀ ਹੱਟੀ ਹੱਟੀ ਵੇਖਦੇ ਹਾਂ (ਭਾਵ, ਭੀਖ ਮੰਗਦੇ ਫਿਰਦੇ ਹਾਂ, ਪਰ ਇਹ ਕੁਕਰਮ ਫਿਰ ਭੀ ਖ਼ਲਾਸੀ ਨਹੀਂ ਕਰਦੇ)। ਨਵ ਖੰਡ = ਨੌ ਖੰਡਾਂ ਵਾਲੀ ਸਾਰੀ ਧਰਤੀ।

ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥

Taking the scale, the merchant begins to weigh his actions within his own heart. ||4||

(ਜਦੋਂ ਕੋਈ ਭਾਗਾਂ ਵਾਲਾ ਜੀਵ-) ਵਣਜਾਰਾ (ਤੇਰੀ ਮਿਹਰ ਦਾ ਸਦਕਾ) ਚੰਗੀ ਤਰ੍ਹਾਂ ਪਰਖ-ਵਿਚਾਰ ਕਰਦਾ ਹੈ (ਤਾਂ ਉਸ ਨੂੰ ਸਮਝ ਪੈਂਦੀ ਹੈ ਕਿ ਤੂੰ ਤਾਂ) ਸਾਡੇ ਹਿਰਦੇ ਵਿਚ ਹੀ ਵੱਸਦਾ ਹੈਂ ॥੪॥ ਘਟ ਹੀ ਮਹਿ = ਆਪਣੇ ਅੰਦਰ ਹੀ ॥੪॥

ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ

As the seas and the oceans are overflowing with water, so vast are my own sins.

(ਹੇ ਮੇਰੇ ਸਾਹਿਬ!) ਜਿਵੇਂ (ਅਮਿਣਵੇਂ) ਪਾਣੀ ਨਾਲ ਸਮੁੰਦਰ ਭਰਿਆ ਹੋਇਆ ਹੈ, ਤਿਵੇਂ ਹੀ ਸਾਡੇ ਜੀਵਾਂ ਦੇ ਅਣਗਿਣਤ ਹੀ ਔਗੁਣ ਹਨ। ਸਾਗਰੁ = ਸਮੁੰਦਰ। ਨੀਰਿ = ਨੀਰ ਨਾਲ, ਪਾਣੀ ਨਾਲ। ਤੇਤੇ = ਉਤਨੇ, ਬੇਅੰਤ।

ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥

Please, shower me with Your Mercy, and take pity upon me. I am a sinking stone - please carry me across! ||5||

(ਅਸੀਂ ਇਹਨਾਂ ਨੂੰ ਧੋ ਸਕਣ ਤੋਂ ਅਸਮਰਥ ਹਾਂ), ਤੂੰ ਆਪ ਹੀ ਦਇਆ ਕਰ ਮਿਹਰ ਕਰ। ਤੂੰ ਤਾਂ ਡੁੱਬਦੇ ਪੱਥਰਾਂ ਨੂੰ ਭੀ ਤਾਰ ਸਕਦਾ ਹੈਂ ॥੫॥

ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ

My soul is burning like fire, and the knife is cutting deep.

(ਹੇ ਮੇਰੇ ਸਾਹਿਬ!) ਮੇਰੀ ਜਿੰਦ ਅੱਗ ਵਾਂਗ ਤਪ ਰਹੀ ਹੈ, ਮੇਰੇ ਅੰਦਰ ਤ੍ਰਿਸ਼ਨਾ ਦੀ ਛੁਰੀ ਚੱਲ ਰਹੀ ਹੈ। ਵਗੈ = ਚੱਲ ਰਹੀ ਹੈ। ਕਾਤੀ = ਛੁਰੀ, ਤ੍ਰਿਸ਼ਨਾ ਦੀ ਛੁਰੀ।

ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥

Prays Nanak, recognizing the Lord's Command, I am at peace, day and night. ||6||5||17||

ਨਾਨਕ ਬੇਨਤੀ ਕਰਦਾ ਹੈ-ਜੋ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਉਸ ਦੇ ਅੰਦਰ ਦਿਨ ਰਾਤ (ਹਰ ਵੇਲੇ ਹੀ) ਆਤਮਕ ਆਨੰਦ ਬਣਿਆ ਰਹਿੰਦਾ ਹੈ ॥੬॥੫॥੧੭॥