ਮਾਝ ਮਹਲਾ

Maajh, Third Mehl:

ਮਾਝ, ਤੀਜੀ ਪਾਤਸ਼ਾਹੀ।

ਊਤਮ ਜਨਮੁ ਸੁਥਾਨਿ ਹੈ ਵਾਸਾ

Sublime is their birth, and the place where they dwell.

ਜੇਹੜੇ ਮਨੁੱਖ (ਸਾਧ ਸੰਗਤਿ-) ਸ੍ਰੇਸ਼ਟ ਥਾਂ ਵਿਚ ਨਿਵਾਸ ਰੱਖਦੇ ਹਨ, ਉਹਨਾਂ ਦਾ ਮਨੁੱਖਾ ਜਨਮ ਸ੍ਰੇਸ਼ਟ ਹੋ ਜਾਂਦਾ ਹੈ (ਸੁਧਰ ਜਾਂਦਾ ਹੈ)। ਸੁਥਾਨਿ = ਸ੍ਰੇਸ਼ਟ ਥਾਂ ਵਿਚ।

ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ

Those who serve the True Guru remain detached in the home of their own being.

ਜੇਹੜੇ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦੇ ਹਨ, ਉਹ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ (ਮਾਇਆ ਵਲੋਂ) ਨਿਰਲੇਪ ਰਹਿੰਦੇ ਹਨ। ਸੇਵਹਿ = ਸੇਵਾ ਕਰਦੇ ਹਨ, ਆਸਰਾ ਲੈਂਦੇ ਹਨ। ਘਰ ਮਾਹਿ = ਗ੍ਰਿਹਸਤ ਵਿਚ ਰਹਿੰਦੇ ਹੋਏ ਹੀ।

ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥

They abide in the Lord's Love, and constantly imbued with His Love, their minds are satisfied and fulfilled with the Lord's Essence. ||1||

ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕੇ ਰਹਿੰਦੇ ਹਨ, ਉਹ ਸਦਾ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਪ੍ਰਭੂ ਦੇ ਨਾਮ-ਰਸ ਵਿਚ ਉਹਨਾਂ ਦਾ ਮਨ ਰੱਜਿਆ ਰਹਿੰਦਾ ਹੈ ॥੧॥ ਰਸਿ = ਰਸ ਵਿਚ ॥੧॥

ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ

I am a sacrifice, my soul is a sacrifice, to those who read of the Lord, who understand and enshrine Him within their minds.

ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ (ਧਾਰਮਿਕ ਪੁਸਤਕਾਂ) ਪੜ੍ਹ ਕੇ ਸਮਝ ਕੇ (ਪਰਮਾਤਮਾ ਦਾ ਨਾਮ ਆਪਣੇ) ਮਨ ਵਿਚ ਵਸਾਂਦੇ ਹਨ। ਬੁਝਿ = ਸਮਝ ਕੇ। ਮੰਨਿ = ਮਨਿ, ਮਨ ਵਿਚ।

ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ

The Gurmukhs read and praise the Lord's Name; they are honored in the True Court. ||1||Pause||

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਗੁਰੂ ਦੀ ਬਾਣੀ) ਪੜ੍ਹਦੇ ਹਨ, ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਪਾਂਦੇ ਹਨ ॥੧॥ ਰਹਾਉ ॥

ਅਲਖ ਅਭੇਉ ਹਰਿ ਰਹਿਆ ਸਮਾਏ

The Unseen and Inscrutable Lord is permeating and pervading everywhere.

ਪਰਮਾਤਮਾ ਅਦ੍ਰਿਸ਼ਟ ਹੈ, ਉਸ ਦਾ ਭੇਦ ਨਹੀਂ ਪਾਇਆ ਜਾ ਸਕਦਾ, ਉਹ (ਸਭ ਜੀਵਾਂ ਵਿਚ ਹਰ ਥਾਂ) ਵਿਆਪਕ ਹੈ। ਅਲਖ = ਅਦ੍ਰਿਸ਼ਟ।

ਉਪਾਇ ਕਿਤੀ ਪਾਇਆ ਜਾਏ

He cannot be obtained by any effort.

(ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਤਰੀਕੇ ਨਾਲ ਉਸ ਦਾ ਮਿਲਾਪ ਨਹੀਂ ਹੋ ਸਕਦਾ। ਉਪਾਇ ਕਿਤੀ = (ਹੋਰ) ਕਿਸੇ ਭੀ ਉਪਾਉ ਨਾਲ।

ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥

If the Lord grants His Grace, then we come to meet the True Guru. By His Kindness, we are united in His Union. ||2||

ਜਦੋਂ ਪਰਮਾਤਮਾ (ਕਿਸੇ ਜੀਵ ਉੱਤੇ) ਮਿਹਰ ਕਰਦਾ ਹੈ, ਤਾਂ (ਉਸ ਨੂੰ) ਗੁਰੂ ਮਿਲਦਾ ਹੈ, (ਇਸ ਤਰ੍ਹਾਂ ਪਰਮਾਤਮਾ ਆਪਣੀ) ਮਿਹਰ ਦੀ ਨਜ਼ਰ ਨਾਲ ਉਸ ਨੂੰ ਅਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ॥੨॥ ਭੇਟੈ = ਮਿਲਦਾ ਹੈ ॥੨॥

ਦੂਜੈ ਭਾਇ ਪੜੈ ਨਹੀ ਬੂਝੈ

One who reads, while attached to duality, does not understand.

ਜੇਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਫਸਿਆ ਹੋਇਆ ਹੈ, ਉਹ (ਜੇ ਧਾਰਮਿਕ ਪੁਸਤਕਾਂ) ਪੜ੍ਹਦਾ (ਭੀ) ਹੈ ਤਾਂ ਉਹਨੂੰ ਨੂੰ ਸਮਝਦਾ ਨਹੀਂ ਹੈ,

ਤ੍ਰਿਬਿਧਿ ਮਾਇਆ ਕਾਰਣਿ ਲੂਝੈ

He yearns for the three-phased Maya.

ਉਹ (ਧਾਰਮਿਕ ਪੁਸਤਕਾਂ ਪੜ੍ਹਦਾ ਹੋਇਆ ਭੀ) ਤ੍ਰਿਗੁਣੀ ਮਾਇਆ ਦੀ ਖ਼ਾਤਰ (ਅੰਦਰੇ ਅੰਦਰ) ਕੁੜ੍ਹਦਾ ਰਹਿੰਦਾ ਹੈ। ਤ੍ਰਿਬਿਧਿ = ਤਿੰਨ ਕਿਸਮਾਂ ਵਾਲੀ, ਤਿੰਨ ਗੁਣਾਂ ਵਾਲੀ। ਲੂਝੈ = ਖਿੱਝਦਾ ਹੈ, ਸੜਦਾ ਹੈ।

ਤ੍ਰਿਬਿਧਿ ਬੰਧਨ ਤੂਟਹਿ ਗੁਰਸਬਦੀ ਗੁਰਸਬਦੀ ਮੁਕਤਿ ਕਰਾਵਣਿਆ ॥੩॥

The bonds of the three-phased Maya are broken by the Word of the Guru's Shabad. Through the Guru's Shabad, liberation is achieved. ||3||

ਤ੍ਰਿਗੁਣੀ ਮਾਇਆ (ਦੇ ਮੋਹ) ਦੇ ਬੰਧਨ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਟੁੱਟਦੇ ਹਨ। ਗੁਰੂ ਦੇ ਸ਼ਬਦ ਵਿਚ ਜੋੜ ਕੇ ਹੀ (ਪਰਮਾਤਮਾ ਜੀਵ ਨੂੰ) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦਿਵਾਂਦਾ ਹੈ ॥੩॥

ਇਹੁ ਮਨੁ ਚੰਚਲੁ ਵਸਿ ਆਵੈ

This unstable mind cannot be held steady.

(ਮਾਇਆ-ਵ੍ਹੇੜੇ ਮਨੁੱਖ ਦਾ ਇਹ ਮਨ ਚੰਚਲ (ਸੁਭਾਵ ਵਾਲਾ ਰਹਿੰਦਾ) ਹੈ, (ਉਸ ਦੇ ਆਪਣੇ ਉੱਦਮ ਨਾਲ) ਕਾਬੂ ਵਿਚ ਨਹੀਂ ਆਉਂਦਾ।

ਦੁਬਿਧਾ ਲਾਗੈ ਦਹ ਦਿਸਿ ਧਾਵੈ

Attached to duality, it wanders in the ten directions.

(ਉਸ ਦਾ ਮਨ ਮਾਇਆ ਦੇ ਕਾਰਨ) ਡਾਵਾਂ ਡੋਲ ਹਾਲਤ ਵਿਚ ਟਿਕਿਆ ਰਹਿੰਦਾ ਹੈ, ਤੇ (ਮਾਇਆ ਦੀ ਖ਼ਾਤਰ) ਦਸੀਂ ਪਾਸੀਂ ਦੌੜਦਾ ਰਹਿੰਦਾ ਹੈ। ਦੁਬਿਧਾ = ਦੁ-ਕਿਸਮਾ-ਪਨ, ਦੁਚਿੱਤਾ-ਪਨ। ਦਹ ਦਿਸਿ = ਦਸੀਂ ਪਾਸੀਂ।

ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥

It is a poisonous worm, drenched with poison, and in poison it rots away. ||4||

(ਆਤਮਕ ਮੌਤ ਲਿਆਉਣ ਵਾਲੀ ਮਾਇਆ-ਰੂਪ) ਜ਼ਹਿਰ ਦਾ ਹੀ ਉਹ ਕੀੜਾ (ਬਣਿਆ ਰਹਿੰਦਾ) ਹੈ, (ਜਿਵੇਂ ਵਿਸ਼ਟੇ ਦਾ ਕੀੜਾ ਵਿਸ਼ਟੇ ਵਿਚ ਪ੍ਰਸੰਨ ਰਹਿੰਦਾ ਹੈ), ਉਹ ਇਸ ਜ਼ਹਿਰ ਵਿਚ ਹੀ ਖ਼ੁਸ਼ ਰਹਿੰਦਾ ਹੈ, ਤੇ ਇਸ ਜ਼ਹਿਰ ਵਿਚ ਹੀ (ਉਸ ਦਾ ਆਤਮਕ ਜੀਵਨ) ਖ਼ੁਆਰ ਹੁੰਦਾ ਰਹਿੰਦਾ ਹੈ ॥੪॥ ਰਾਤਾ = ਮਸਤ। ਪਚਾਵਣਿਆ = ਖ਼ੁਆਰ ਹੁੰਦਾ ॥੪॥

ਹਉ ਹਉ ਕਰੇ ਤੈ ਆਪੁ ਜਣਾਏ

Practicing egotism and selfishness, they try to impress others by showing off.

(ਮਾਇਆ-ਵੇੜ੍ਹਿਆ ਮਨੁੱਖ ਸਦਾ) ਹਉਮੈ ਦੇ ਬੋਲ ਬੋਲਦਾ ਹੈ, ਆਪਣੇ ਆਪ ਨੂੰ ਵੱਡਾ ਜ਼ਾਹਰ ਕਰਦਾ ਹੈ। ਤੈ = ਅਤੇ। ਆਪੁ = ਆਪਣਾ ਆਪ।

ਬਹੁ ਕਰਮ ਕਰੈ ਕਿਛੁ ਥਾਇ ਪਾਏ

They perform all sorts of rituals, but they gain no acceptance.

(ਆਪਣੇ ਵੱਲੋਂ ਮਿੱਥੇ ਹੋਏ ਧਾਰਮਿਕ) ਕੰਮ (ਭੀ) ਵਧੇਰੇ ਕਰਦਾ ਹੈ, ਪਰ ਉਸਦਾ ਕੋਈ ਕੰਮ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਨਹੀਂ ਹੁੰਦਾ। ਥਾਇ ਨ ਪਾਏ = ਪਰਵਾਨ ਨਹੀਂ ਹੁੰਦਾ।

ਤੁਝ ਤੇ ਬਾਹਰਿ ਕਿਛੂ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥

Without You, Lord, nothing happens at all. You forgive those who are adorned with the Word of Your Shabad. ||5||

(ਪਰ, ਹੇ ਪ੍ਰਭੂ!) ਤੇਰੀ ਮਿਹਰ ਤੋਂ ਬਿਨਾ (ਜੀਵ ਪਾਸੋਂ) ਕੁਝ ਨਹੀਂ ਹੋ ਸਕਦਾ (ਹੇ ਭਾਈ!) ਜਿਸ ਮਨੁੱਖ ਉੱਤੇ ਪ੍ਰਭੂ ਦਇਆ ਕਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੫॥

ਉਪਜੈ ਪਚੈ ਹਰਿ ਬੂਝੈ ਨਾਹੀ

They are born, and they die, but they do not understand the Lord.

ਜੇਹੜਾ ਮਨੁੱਖ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ, ਉਹ ਕਦੇ ਜੰਮਦਾ ਹੈ ਕਦੇ ਸੜਦਾ ਹੈ (ਭਾਵ ਉਹ ਕਦੇ ਤਾਂ ਸੁਖ ਦਾ ਸਾਹ ਲੈਂਦਾ ਹੈ ਕਦੇ ਹਾਹੁਕੇ ਲੈਂਦਾ ਹੈ)। ਪਚੈ = ਖ਼ੁਆਰ ਹੁੰਦਾ ਹੈ।

ਅਨਦਿਨੁ ਦੂਜੈ ਭਾਇ ਫਿਰਾਹੀ

Night and day, they wander, in love with duality.

ਜੇਹੜੇ ਮਨੁੱਖ (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹ ਹਰ ਵੇਲੇ (ਮਾਇਆ ਦੀ ਖ਼ਾਤਰ ਹੀ) ਭਟਕਦੇ ਫਿਰਦੇ ਰਹਿੰਦੇ ਹਨ। ਫਿਰਾਹੀ = ਫਿਰਦੇ ਹਨ, ਫਿਰਾਹਿ।

ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥

The lives of the self-willed manmukhs are useless; in the end, they die, regretting and repenting. ||6||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ, ਉਹ ਆਖ਼ਰ (ਦੁਨੀਆ ਤੋਂ) ਪਛੁਤਾਂਦਾ ਹੀ ਜਾਂਦਾ ਹੈ ॥੬॥

ਪਿਰੁ ਪਰਦੇਸਿ ਸਿਗਾਰੁ ਬਣਾਏ

The Husband is away, and the wife is getting dressed up.

(ਇਸਤ੍ਰੀ ਦਾ) ਪਤੀ ਪਰਦੇਸ ਵਿਚ ਹੋਵੇ ਤੇ ਉਹ (ਆਪਣੇ ਸਰੀਰ ਦਾ) ਸ਼ਿੰਗਾਰ ਕਰਦੀ ਰਹੇ (ਅਜੇਹੀ ਇਸਤ੍ਰੀ ਨੂੰ ਸੁਖ ਨਹੀਂ ਮਿਲ ਸਕਦਾ।) ਪਰਦੇਸਿ = ਪਰਦੇਸ ਵਿਚ।

ਮਨਮੁਖ ਅੰਧੁ ਐਸੇ ਕਰਮ ਕਮਾਏ

This is what the blind, self-willed manmukhs are doing.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ (ਭੀ) ਇਹੋ ਜਿਹੇ ਕਰਮ ਹੀ ਕਰਦਾ ਹੈ। ਅੰਧੁ = ਅੰਨ੍ਹਾ।

ਹਲਤਿ ਸੋਭਾ ਪਲਤਿ ਢੋਈ ਬਿਰਥਾ ਜਨਮੁ ਗਵਾਵਣਿਆ ॥੭॥

They are not honored in this world, and they shall find no shelter in the world hereafter. They are wasting their lives in vain. ||7||

ਉਸ ਨੂੰ ਇਸ ਲੋਕ ਵਿਚ (ਭੀ) ਸੋਭਾ ਨਹੀਂ ਮਿਲਦੀ, ਤੇ ਪਰਲੋਕ ਵਿਚ ਭੀ ਸਹਾਰਾ ਨਹੀਂ ਮਿਲਦਾ। ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੭॥ ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ ॥੭॥

ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ

How rare are those who know the Name of the Lord!

ਕਿਸੇ ਵਿਰਲੇ ਮਨੁੱਖ ਨੇ ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਈ ਹੈ। ਜਾਤਾ = ਪਛਾਣਿਆ, ਸਾਂਝ ਪਾਈ।

ਪੂਰੇ ਗੁਰ ਕੈ ਸਬਦਿ ਪਛਾਤਾ

Through the Shabad, the Word of the Perfect Guru, the Lord is realized.

(ਕੋਈ ਵਿਰਲਾ ਮਨੁੱਖ) ਪੂਰੇ ਗਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ। ਸਬਦਿ = ਸ਼ਬਦ ਦੀ ਰਾਹੀਂ।

ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥

Night and day, they perform the Lord's devotional service; day and night, they find intuitive peace. ||8||

(ਜੇਹੜਾ ਸਾਂਝ ਪਾਂਦਾ ਹੈ) ਉਹ ਹਰ ਰੋਜ਼ ਦਿਨ ਰਾਤ ਪ੍ਰਭੂ ਦੀ ਭਗਤੀ ਕਰਦਾ ਹੈ, ਤੇ ਆਤਮਕ ਅਡੋਲਤਾ ਵਿਚ ਹੀ ਟਿਕਿਆ ਰਹਿ ਕੇ ਆਤਮਕ ਆਨੰਦ ਮਾਣਦਾ ਹੈ ॥੮॥ ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ॥੮॥

ਸਭ ਮਹਿ ਵਰਤੈ ਏਕੋ ਸੋਈ

That One Lord is pervading in all.

ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ। ਸੋਈ = ਉਹ (ਪਰਮਾਤਮਾ) ਹੀ।

ਗੁਰਮੁਖਿ ਵਿਰਲਾ ਬੂਝੈ ਕੋਈ

Only a few, as Gurmukh, understand this.

(ਪਰ ਇਹ ਗੱਲ) ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ।

ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥

O Nanak, those who are attuned to the Naam are beautiful. Granting His Grace, God unites them with Himself. ||9||29||30||

ਹੇ ਨਾਨਕ! ਜੇਹੜੇ ਮਨੁੱਖ (ਉਸ ਸਰਬ-ਵਿਆਪਕ ਪਰਮਾਤਮਾ ਦੇ) ਨਾਮ ਵਿਚ ਮਸਤ ਰਹਿੰਦੇ ਹਨ, ਉਹ ਆਪਣਾ ਜੀਵਨ ਸੁੰਦਰ ਬਣਾ ਲੈਂਦੇ ਹਨ। ਪ੍ਰਭੂ ਮਿਹਰ ਕਰ ਕੇ ਆਪ ਹੀ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੯॥੨੯॥੩੦॥