ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਗੂਜਰੀ ਮਹਲਾ ਚਉਪਦੇ ਘਰੁ

Raag Goojaree, First Mehl, Chau-Padhay, First House:

ਰਾਗ ਗੂਜਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ

I would make Your Name the sandalwood, and my mind the stone to rub it on;

(ਹੇ ਪ੍ਰਭੂ!) ਜੇ ਮੈਂ ਤੇਰੇ ਨਾਮ (ਦੀ ਯਾਦ) ਨੂੰ ਚੰਨਣ ਦੀ ਲੱਕੜੀ ਬਣਾ ਲਵਾਂ, ਜੇ ਮੇਰਾ ਮਨ (ਉਸ ਚੰਦਨ ਦੀ ਲੱਕੜੀ ਨੂੰ ਘਸਾਣ ਵਾਸਤੇ) ਸਿਲ ਬਣ ਜਾਏ, ਚਨਣਾਠੀਆ = {ਚੰਦਨ ਕਾਠ} ਚੰਦਨ ਦੀ ਲੱਕੜੀ। ਕਰੀ = ਮੈਂ ਕਰਾਂ। ਉਰਸਾ = ਸਿਲ, ਚੰਦਨ ਘਸਾਣ ਵਾਲਾ ਵੱਟਾ।

ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥

for saffron, I would offer good deeds; thus, I perform worship and adoration within my heart. ||1||

ਜੇ ਮੇਰਾ ਉੱਚਾ ਆਚਰਨ (ਇਹਨਾਂ ਦੇ ਨਾਲ) ਕੇਸਰ (ਬਣ ਕੇ) ਰਲ ਜਾਏ, ਤਾਂ ਤੇਰੀ ਪੂਜਾ ਮੇਰੇ ਹਿਰਦੇ ਦੇ ਅੰਦਰ ਹੀ ਪਈ ਹੋਵੇਗੀ ॥੧॥ ਕਰਣੀ = ਉੱਚਾ ਆਚਰਨ। ਕੁੰਗੂ = ਕੁੰਕੁਮ, ਕੇਸਰ। ਘਟ = ਹਿਰਦਾ ॥੧॥

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਹੋਇ ॥੧॥ ਰਹਾਉ

Perform worship and adoration by meditating on the Naam, the Name of the Lord; without the Name, there is no worship and adoration. ||1||Pause||

ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹੀ ਪੂਜਾ ਕਰਨੀ ਚਾਹੀਦੀ ਹੈ। ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਕੋਈ ਪੂਜਾ (ਐਸੀ) ਨਹੀਂ (ਜੋ ਪਰਵਾਨ ਹੋ ਸਕੇ) ॥੧॥ ਰਹਾਉ ॥ ਕੀਚੈ = ਕਰਨੀ ਚਾਹੀਦੀ ਹੈ। ਪੂਜ = ਪੂਜਾ ॥੧॥ ਰਹਾਉ ॥

ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ

If one were to wash his heart inwardly, like the stone idol which is washed on the outside,

ਜਿਵੇਂ ਬਾਹਰ ਦੇਵ-ਮੂਰਤੀਆਂ ਦੇ ਇਸ਼ਨਾਨ ਕਰਾਈਦੇ ਹਨ, ਤਿਵੇਂ ਜੇ ਕੋਈ ਮਨੁੱਖ ਆਪਣੇ ਮਨ ਨੂੰ (ਨਾਮ-ਸਿਮਰਨ ਨਾਲ) ਧੋਵੇ, ਦੇਵ = ਦੇਵਤੇ, ਮੂਰਤੀਆਂ। ਪਖਾਲੀਅਹਿ = ਧੋਤੇ ਜਾਂਦੇ ਹਨ।

ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥

his filth would be removed, his soul would be cleansed, and he would be liberated when he departs. ||2||

ਤਾਂ ਉਸ ਦੇ ਮਨ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ, ਉਸ ਦੀ ਜਿੰਦ ਸੁੱਧ-ਪਵਿਤ੍ਰ ਹੋ ਜਾਂਦੀ ਹੈ, ਉਸ ਦਾ ਜੀਵਨ-ਸਫ਼ਰ ਵਿਕਾਰਾਂ ਤੋਂ ਆਜ਼ਾਦ ਹੋ ਜਾਂਦਾ ਹੈ ॥੨॥ ਜੂਠਿ = ਵਿਕਾਰਾਂ ਦੀ ਮੈਲ। ਮਾਜੀਐ = ਮਾਂਜਿਆ ਜਾਂਦਾ ਹੈ, ਸਾਫ਼ ਪਵਿਤ੍ਰ ਹੋ ਜਾਂਦਾ ਹੈ। ਮੋਖ = ਵਿਕਾਰਾਂ ਤੋਂ ਆਜ਼ਾਦ, ਖੁਲ੍ਹਾ। ਪਇਆਣਾ = {प्रयाण} ਸਫ਼ਰ ॥੨॥

ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ

Even beasts have value, as they eat grass and give milk.

(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ। ਖੜੁ = ਘਾਹ। ਅੰਮ੍ਰਿਤੁ = (ਦੁੱਧ ਵਰਗਾ) ਉੱਤਮ ਪਦਾਰਥ।

ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥

Without the Naam, the mortal's life is cursed, as are the actions he performs. ||3||

ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ ॥੩॥ ਵਿਹੂਣੇ = ਸੱਖਣੇ। ਧ੍ਰਿਗੁ = ਫਿਟਕਾਰ-ਯੋਗ। ਕਰੇਹਿ = ਕਰਹਿ, ਕਰਦੇ ਹਨ ॥੩॥

ਨੇੜਾ ਹੈ ਦੂਰਿ ਜਾਣਿਅਹੁ ਨਿਤ ਸਾਰੇ ਸੰਮੑਾਲੇ

The Lord is hear at hand - do not think that He is far away. He always cherishes us, and remembers us.

(ਹੇ ਭਾਈ!) ਸਾਡੀ ਤੇ ਪ੍ਰਭੂ ਦੀ ਬੜੀ ਨੇੜੇ ਦੀ ਸਾਂਝ ਹੈ (ਇਤਨੀ ਨੇੜੇ ਦੀ ਕਿ) ਜੋ ਕੁਝ ਉਹ ਸਾਨੂੰ ਦੇਂਦਾ ਹੈ ਉਹੀ ਅਸੀਂ ਖਾਂਦੇ ਹਾਂ (ਖਾ ਕੇ ਜੀਵਨ-ਨਿਰਬਾਹ ਕਰਦੇ ਹਾਂ), ਉਹ (ਦਾਤਾ) ਹੈ ਭੀ ਸਦਾ (ਸਾਡੇ ਸਿਰ ਉਤੇ) ਕਾਇਮ। ਨੇੜਾ = ਨੇੜਤਾ, ਨੇੜੇ ਦੀ ਸਾਂਝ, ਡੂੰਘੀ ਸਾਂਝ। ਸਾਰੇ = ਸਾਰ ਲੈਂਦਾ ਹੈ। ਸੰਮ੍ਹ੍ਹਾਲੇ = ਸੰਭਾਲ ਕਰਦਾ ਹੈ।

ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥

Whatever He gives us, we eat; says Nanak, He is the True Lord. ||4||1||

ਨਾਨਕ ਆਖਦਾ ਹੈ- ਉਸ ਨੂੰ ਆਪਣੇ ਤੋਂ ਦੂਰ ਨਾਹ ਸਮਝੋ, ਉਹ ਸਦਾ ਸਾਡੀ ਸਾਰ ਲੈਂਦਾ ਹੈ ਸੰਭਾਲ ਕਰਦਾ ਹੈ (ਮੂਰਤੀਆਂ ਦੀ ਪੂਜਾ ਕਰਨ ਦੇ ਥਾਂ ਉਸ ਹਾਜ਼ਰ-ਨਾਜ਼ਰ ਪ੍ਰਭੂ ਦਾ ਨਾਮ ਧਿਆਵੋ) ॥੪॥੧॥ ਸਾਚਾ = ਸਦਾ-ਥਿਰ ਰਹਿਣ ਵਾਲਾ। ਹੇ = ਹੈ ॥੪॥੧॥