ਸਲੋਕੁ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ

In the flames of egotism, he is burnt to death; he wanders in doubt and the love of duality.

(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ, ਆਏ = ਗੁਰੂ ਦੇ ਦਰ ਤੇ ਆਏ।

ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ

The Perfect True Guru saves him, making him His own.

ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ। ਪੰਨੈ ਪਾਇ = ਲੇਖੇ ਵਿਚ ਲਿਖ ਕੇ, ਆਪਣੇ ਬਣਾ ਕੇ।

ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ

This world is burning; through the Sublime Word of the Guru's Shabad, this comes to be seen.

ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ,

ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥

Those who are attuned to the Shabad are cooled and soothed; O Nanak, they practice Truth. ||1||

ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ॥੧॥