ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਕਰਿ ਕਿਰਪਾ ਸੁਖ ਅਨਦ ਕਰੇਇ ॥
In His Mercy, He has blessed me with peace and bliss.
ਹੇ ਭਾਈ! (ਗੋਬਿੰਦ ਪ੍ਰਭੂ) ਮੇਹਰ ਕਰ ਕੇ (ਉਸ ਦੀ ਸਰਣ ਪੈਣ ਵਾਲਿਆਂ ਦੇ ਹਿਰਦੇ ਵਿਚ) ਆਤਮਿਕ ਸੁਖ ਅਤੇ ਆਨੰਦ ਪੈਦਾ ਕਰਦਾ ਹੈ। ਕਰਿ = ਕਰ ਕੇ। ਕਰੇਇ = ਕਰਦਾ ਹੈ।
ਬਾਲਕ ਰਾਖਿ ਲੀਏ ਗੁਰਦੇਵਿ ॥
The Divine Guru has saved His child.
ਉਸ ਸਭ ਤੋਂ ਵੱਡੇ ਪ੍ਰਭੂ ਨੇ (ਸਦਾ ਹੀ ਸਰਣ-ਪਏ ਆਪਣੇ) ਬੱਚਿਆਂ ਦੀ ਰੱਖਿਆ ਕੀਤੀ ਹੈ। ਬਾਲਕ = (ਆਪਣੇ) ਬੱਚਿਆਂ ਨੂੰ। ਗੁਰਦੇਵਿ = ਗੁਰਦੇਵ ਨੇ, ਸਭ ਤੋਂ ਵੱਡੇ ਪ੍ਰਭੂ ਨੇ।
ਪ੍ਰਭ ਕਿਰਪਾਲ ਦਇਆਲ ਗੋੁਬਿੰਦ ॥
God is kind and compassionate; He is the Lord of the Universe.
ਹੇ ਭਾਈ! ਗੋਬਿੰਦ ਪ੍ਰਭੂ ਕਿਰਪਾ ਦਾ ਘਰ ਹੈ, ਦਇਆ ਦਾ ਸੋਮਾ ਹੈ, ਕਿਰਪਾਲ = ਕਿਰਪਾ ਦਾ ਘਰ। ਗਬਿੰਦ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਗੋਬਿੰਦ' ਹੈ, ਇਥੇ 'ਗੁਬਿੰਦ' ਪੜ੍ਹਨਾ ਹੈ}।
ਜੀਅ ਜੰਤ ਸਗਲੇ ਬਖਸਿੰਦ ॥੧॥
He forgives all beings and creatures. ||1||
ਸਾਰੇ ਹੀ ਜੀਵਾਂ ਉਤੇ ਬਖ਼ਸ਼ਸ਼ ਕਰਨ ਵਾਲਾ ਹੈ ॥੧॥ ਸਗਲੈ = ਸਾਰੇ। ਬਖਸਿੰਦ = ਬਖ਼ਸ਼ਣ ਵਾਲਾ ॥੧॥
ਤੇਰੀ ਸਰਣਿ ਪ੍ਰਭ ਦੀਨ ਦਇਆਲ ॥
I seek Your Sanctuary, O God, O Merciful to the meek.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਅਸੀਂ ਜੀਵ) ਤੇਰੇ ਹੀ ਆਸਰੇ ਹਾਂ। ਪ੍ਰਭ = ਹੇ ਪ੍ਰਭੂ!
ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥
Meditating on the Supreme Lord God, I am forever in ecstasy. ||1||Pause||
ਹੇ ਪਾਰਬ੍ਰਹਮ! (ਤੇਰਾ ਨਾਮ) ਜਪ ਕੇ ਸਦਾ ਖਿੜੇ ਰਹਿ ਸਕੀਦਾ ਹੈ ॥੧॥ ਰਹਾਉ ॥ ਜਪਿ = ਜਪ ਕੇ। ਨਿਹਾਲ = ਪ੍ਰਸੰਨ ॥੧॥ ਰਹਾਉ ॥
ਪ੍ਰਭ ਦਇਆਲ ਦੂਸਰ ਕੋਈ ਨਾਹੀ ॥
There is no other like the Merciful Lord God.
ਹੇ ਪ੍ਰਭੂ! ਤੇਰੇ ਵਰਗਾ ਦਇਆ ਦਾ ਸੋਮਾ (ਜਗਤ ਵਿਚ) ਹੋਰ ਕੋਈ ਦੂਜਾ ਨਹੀਂ ਹੈ।
ਘਟ ਘਟ ਅੰਤਰਿ ਸਰਬ ਸਮਾਹੀ ॥
He is contained deep within each and every heart.
ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਸਾਰੇ ਜੀਵਾਂ ਵਿਚ ਵਿਆਪਕ ਹੈਂ। ਅੰਤਰਿ = ਅੰਦਰ। ਘਟ ਘਟ ਅੰਤਰਿ = ਹਰੇਕ ਸਰੀਰ ਵਿਚ। ਸਰਬ ਸਮਾਹੀ = ਤੂੰ ਸਾਰਿਆਂ ਵਿਚ ਸਮਾਇਆ ਹੋਇਆ ਹੈਂ।
ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥
He embellishes His slave, here and hereafter.
ਹੇ ਭਾਈ! ਪ੍ਰਭੂ ਆਪਣੇ ਸੇਵਕ ਦਾ ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦੇਂਦਾ ਹੈ। ਹਲਤੁ = {अत्र} ਇਹ ਲੋਕ। ਪਲਤੁ = {परत्र} ਪਰਲੋਕ। ਸਵਾਰੈ = ਸੰਵਾਰ ਦੇਂਦਾ ਹੈ।
ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੈ ॥੨॥
It is Your nature, God, to purify sinners. ||2||
ਹੇ ਪ੍ਰਭੂ! ਤੇਰੇ ਘਰ ਵਿਚ ਮੁੱਢ-ਕਦੀਮਾਂ ਦਾ ਹੀ ਇਹ ਸੁਭਾਉ ਹੈ ਕਿ ਤੂੰ ਵਿਕਾਰੀਆਂ ਨੂੰ ਭੀ ਸੁੱਚੇ ਜੀਵਨ ਵਾਲਾ ਬਣਾ ਦੇਂਦਾ ਹੈਂ ॥੨॥ ਪਤਿਤ ਪਾਵਨ = ਵਿਕਾਰੀਆਂ ਨੂੰ ਸੁੱਚੇ ਜੀਵਨ ਵਾਲਾ ਬਣਾਣਾ। ਪ੍ਰਭ = ਹੇ ਪ੍ਰਭੂ! ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ। ਤੁਮ੍ਹ੍ਹਾਰੈ = ਤੇਰੇ ਘਰ ਵਿਚ ॥੨॥
ਅਉਖਧ ਕੋਟਿ ਸਿਮਰਿ ਗੋਬਿੰਦ ॥
Meditation on the Lord of the Universe is the medicine to cure millions of illnesses.
ਹੇ ਭਾਈ! ਗੋਬਿੰਦ ਦਾ ਨਾਮ ਸਿਮਰਿਆ ਕਰ, ਇਹ ਨਾਮ ਹੀ ਕ੍ਰੋੜਾਂ ਦਵਾਈਆਂ (ਦੇ ਬਰਾਬਰ) ਹੈ। ਅਉਖਧ = ਦਵਾਈਆਂ। ਕੋਟਿ = ਕ੍ਰੋੜਾਂ।
ਤੰਤੁ ਮੰਤੁ ਭਜੀਐ ਭਗਵੰਤ ॥
My Tantra and Mantra is to meditate, to vibrate upon the Lord God.
ਹੇ ਭਾਈ! ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ, ਇਹ ਨਾਮ (ਸਭ ਤੋਂ ਵਧੀਆ) ਤੰਤ੍ਰ ਹੈ ਅਤੇ ਮੰਤ੍ਰ ਹੈ।
ਰੋਗ ਸੋਗ ਮਿਟੇ ਪ੍ਰਭ ਧਿਆਏ ॥
Illnesses and pains are dispelled, meditating on God.
ਜੇਹੜਾ ਮਨੁੱਖ ਇਸ ਨਾਮ ਨੂੰ ਸਿਮਰਦਾ ਹੈ, ਉਸ ਦੇ ਸਾਰੇ ਰੋਗ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ। ਸੋਗ = ਚਿੰਤਾ-ਫ਼ਿਕਰ।
ਮਨ ਬਾਂਛਤ ਪੂਰਨ ਫਲ ਪਾਏ ॥੩॥
The fruits of the mind's desires are fulfilled. ||3||
ਉਹ ਮਨੁੱਖ ਸਾਰੇ ਹੀ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ॥੩॥ ਮਨ ਬਾਂਛਤ = ਮਨ-ਮੰਗੇ ॥੩॥
ਕਰਨ ਕਾਰਨ ਸਮਰਥ ਦਇਆਰ ॥
He is the Cause of causes, the All-powerful Merciful Lord.
ਹੇ ਭਾਈ! ਪਰਮਾਤਮਾ ਜਗਤ ਦਾ ਮੂਲ ਹੈ, ਸਾਰੀਆਂ ਤਾਕਤਾਂ ਦਾ ਮਾਲਕ ਹੈ, ਦਇਆ ਦਾ ਸੋਮਾ ਹੈ। ਕਰਨ ਕਾਰਨ = ਜਗਤ ਦਾ ਪੈਦਾ ਕਰਨ ਵਾਲਾ। ਕਰਨ = ਜਗਤ। ਦਇਆਰ = ਦਇਆਲ।
ਸਰਬ ਨਿਧਾਨ ਮਹਾ ਬੀਚਾਰ ॥
Contemplating Him is the greatest of all treasures.
ਉਸ ਦੇ ਉੱਚੇ ਗੁਣਾਂ ਦਾ ਵਿਚਾਰ ਕਰਨਾ ਹੀ (ਜੀਵ ਵਾਸਤੇ) ਸਾਰੇ ਖ਼ਜ਼ਾਨੇ ਹੈ। ਨਿਧਾਨ = ਖ਼ਜ਼ਾਨੇ। ਮਹਾ ਬੀਚਾਰ = ਪ੍ਰਭੂ ਦੇ ਗੁਣਾਂ ਦੇ ਉੱਚੇ ਵਿਚਾਰ।
ਨਾਨਕ ਬਖਸਿ ਲੀਏ ਪ੍ਰਭਿ ਆਪਿ ॥
God Himself has forgiven Nanak;
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਉੇਤੇ ਸਦਾ ਬਖ਼ਸ਼ਸ਼ ਕੀਤੀ ਹੈ। ਪ੍ਰਭਿ = ਪ੍ਰਭੂ ਨੇ।
ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥
forever and ever, he chants the Name of the One Lord. ||4||13||15||
ਹੇ ਭਾਈ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਿਆ ਕਰ ॥੪॥੧੩॥੧੫॥