ਗਉੜੀ ਮਹਲਾ ੩ ॥
Gauree, Third Mehl:
ਗਊੜੀ ਪਾਤਸ਼ਾਹੀ ਤੀਜੀ।
ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥
The mind has intuitively healed itself, through the Fear of God.
(ਹੇ ਭਾਈ!) ਜਿਸ ਮਨੁੱਖ ਨੇ ਪ੍ਰਭੂ ਦੇ ਡਰ-ਅਦਬ ਵਿਚ ਟਿਕ ਕੇ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰਭੂ-ਪ੍ਰੇਮ ਵਿਚ ਜੁੜ ਕੇ ਆਪਣੇ ਮਨ ਨੂੰ ਅੰਤਰ ਆਤਮੇ ਹੀ ਸੋਹਣਾ ਬਣਾ ਲਿਆ ਹੈ, (ਗ੍ਰਿਹਸਤ ਛੱਡ ਕੇ ਕਿਤੇ ਬਾਹਰ ਜਾਣ ਦੀ ਲੋੜ ਨਹੀਂ ਪਈ) ਮਨ ਹੀ = ਮਨਿ ਹੀ, ਮਨ ਵਿਚ ਹੀ, ਅੰਤਰ ਆਤਮੇ ਹੀ, ਅੰਦਰ ਹੀ ਅੰਦਰ। ਸਵਾਰਿਆ = ਸੋਹਣਾ ਬਣਾ ਲਿਆ। ਭੈ = (ਪਰਾਤਮਾ ਦੇ) ਡਰ-ਅਦਬ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪਿਆਰ ਵਿਚ।
ਸਬਦਿ ਮਨੁ ਰੰਗਿਆ ਲਿਵ ਲਾਇ ॥
The mind is attuned to the Word of the Shabad; it is lovingly attuned to the Lord.
ਉਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜ ਕੇ (ਆਪਣੇ) ਮਨ ਨੂੰ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗ ਲਿਆ ਹੈ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਲਾਇ = ਲਾ ਕੇ।
ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥
It abides within its own home, in harmony with the Lord's Will. ||1||
ਉਹ ਮਨੁੱਖ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿੰਦਾ ਹੈ ॥੧॥ ਨਿਜ ਘਰਿ = ਆਪਣੇ ਘਰ ਵਿਚ, ਪ੍ਰਭੂ-ਚਰਨਾਂ ਵਿਚ। ਰਜਾਇ = ਭਾਣਾ ॥੧॥
ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥
Serving the True Guru, egotistical pride departs,
(ਹੇ ਭਾਈ!) ਗੁਰੂ ਦੀ ਸ਼ਰਨ ਪਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਸੇਵੀਐ = ਜੇ ਸੇਵਾ ਕਰੀਏ, ਜੇ ਸਰਨ ਪਈਏ।
ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥
and the Lord of the Universe, the Treasure of Excellence, is obtained. ||1||Pause||
ਤੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮਿਲ ਪੈਂਦਾ ਹੈ ॥੧॥ ਰਹਾਉ ॥ ਗੁਣੀ ਨਿਧਾਨ = ਗੁਣਾਂ ਦਾ ਖ਼ਜ਼ਾਨਾ ॥੧॥ ਰਹਾਉ ॥
ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥
The mind becomes detached and free of desire, when it experiences the Fear of God, through the Shabad.
(ਹੇ ਭਾਈ!) ਜਦੋਂ (ਕੋਈ ਮਨੁੱਖ ਇਸ) ਡਰ ਨੂੰ (ਕਿ ਪਰਮਾਤਮਾ ਹਰੇਕ ਦੇ ਅੰਦਰ ਵੱਸ ਰਿਹਾ ਹੈ ਤੇ ਹਰੇਕ ਦੇ ਦਿਲ ਦੀ ਜਾਣਦਾ ਹੈ, ਆਪਣੇ ਆਤਮੇ ਦੀ) ਖ਼ੁਰਾਕ ਬਣਾਂਦਾ ਹੈ, (ਉਸ ਦਾ) ਮਨ ਮਾਇਆ ਦੇ ਮੋਹ ਤੋਂ ਉਪਰਾਮ ਹੋ ਜਾਂਦਾ ਹੈ, ਬੈਰਾਗੀ = ਬੈਰਾਗਵਾਨ, ਮਾਇਆ ਦੇ ਮੋਹ ਤੋਂ ਬਚਿਆ ਹੋਇਆ। ਜਾ = ਜਦੋਂ। ਭਉ = ਡਰ, ਇਹ ਡਰ ਕਿ ਪਰਮਾਤਮਾ ਸਰਬ-ਵਿਆਪਕ ਤੇ ਅੰਤਰਜਾਮੀ ਹੈ। ਖਾਇ = ਖਾਂਦਾ ਹੈ, ਆਤਮਕ ਖ਼ੁਰਾਕ ਬਣਾਂਦਾ ਹੈ।
ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥
My Immaculate God is pervading and contained among all.
ਉਸ ਨੂੰ ਪਵਿਤ੍ਰ-ਸਰੂਪ ਪਿਆਰਾ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ। ਸਭਤੈ = ਹਰ ਥਾਂ।
ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥
By Guru's Grace, one is united in His Union. ||2||
ਉਹ ਮਨੁੱਖ ਗੁਰੂ ਦੀ ਕਿਰਪਾ ਨਾਲ (ਗੁਰੂ ਦਾ) ਮਿਲਾਇਆ ਹੋਇਆ (ਪਰਮਾਤਮਾ ਨੂੰ) ਮਿਲ ਪੈਂਦਾ ਹੈ ॥੨॥ ਤੇ = ਤੋਂ, ਨਾਲ ॥੨॥
ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥
The slave of the Lord's slave attains peace.
(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ। ਕੋ = ਦਾ।
ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥
My Lord God is found in this way.
(ਹੇ ਭਾਈ!) ਇਸ ਤਰੀਕੇ ਨਾਲ (ਹੀ) ਪਿਆਰੇ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ। ਇਨ ਬਿਧਿ = ਇਸ ਤਰੀਕੇ ਨਾਲ।
ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥
By the Grace of the Lord, one comes to sing the Glorious Praises of the Lord. ||3||
ਉਹ ਮਨੁੱਖ ਪਰਮਾਤਮਾ ਦੀ ਮਿਹਰ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥ ਤੇ = ਤੋਂ, ਨਾਲ। ਗਾਏ = ਗਾਂਦਾ ਹੈ ॥੩॥
ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥
Cursed is that long life, during which love for the Lord's Name is not enshrined.
(ਹੇ ਭਾਈ! ਪ੍ਰਾਣਾਯਾਮ ਆਦਿਕ ਨਾਲ ਵਧਾਈ ਹੋਈ) ਲੰਮੀ ਉਮਰ (ਸਗੋਂ) ਫਿਟਕਾਰ-ਜੋਗ ਹੈ, ਜੇ ਉਸ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ (ਉਸ ਲੰਮੀ ਉਮਰ ਵਾਲੇ ਦਾ) ਪਿਆਰ ਨਹੀਂ ਬਣਦਾ। ਬਹੁ ਜੀਵਣੁ = ਲੰਮੀ ਉਮਰ, (ਪ੍ਰਾਣਾਯਾਮ ਆਦਿਕ ਨਾਲ ਵਧਾਈ ਹੋਈ) ਲੰਮੀ ਉਮਰ। ਜਿਤੁ = ਜਿਸ ਦੀ ਰਾਹੀਂ, ਜੇ ਉਸ ਦੀ ਰਾਹੀਂ। ਨਾਮਿ = ਨਾਮ ਵਿਚ।
ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥
Cursed is that comfortable bed which lures one into the darkness of attachment to sexual desire.
(ਦੂਜੇ ਪਾਸੇ, ਹੇ ਭਾਈ! ਸੁੰਦਰ) ਇਸਤ੍ਰੀ ਦੀ ਸੁਖਦਾਈ ਸੇਜ (ਭੀ) ਫਿਟਕਾਰ-ਜੋਗ ਹੈ (ਜੇ ਉਹ) ਮੋਹ ਦਾ ਘੁੱਪ ਹਨੇਰਾ (ਪੈਦਾ ਕਰਦੀ) ਹੈ। ਧ੍ਰਿਗੁ = ਫਿਟਕਾਰ-ਯੋਗ। ਕਾਮਣਿ = ਇਸਤ੍ਰੀ। ਸੁਖਾਲੀ = ਸੁਖ ਦੇਣ ਵਾਲੀ, ਸੁਖਦਾਈ {ਸੁਖਆਲਯ}। ਗੁਬਾਰੁ = ਘੁੱਪ-ਹਨੇਰਾ।
ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥
Fruitful is the birth of that person who takes the Support of the Naam, the Name of the Lord. ||4||
(ਹੇ ਭਾਈ! ਸਿਰਫ਼) ਉਹਨਾਂ ਮਨੁੱਖਾਂ ਦਾ ਜਨਮ ਕਾਮਯਾਬ ਹੈ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਇਆ ਹੈ ॥੪॥ ਅਧਾਰੁ = ਆਸਰਾ ॥੪॥
ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥
Cursed, cursed is that home and family, in which the love of the Lord is not embraced.
(ਹੇ ਭਾਈ!) ਉਹ ਗ੍ਰਿਹਸਤ ਜੀਵਨ ਫਿਟਕਾਰ-ਜੋਗ ਹੈ, ਉਹ ਪਰਿਵਾਰ (ਵਾਲਾ ਜੀਵਨ) ਫਿਟਕਾਰ-ਜੋਗ ਹੈ, ਜਿਸ ਦੀ ਰਾਹੀਂ ਪਰਮਾਤਮਾ ਨਾਲ ਪ੍ਰੀਤਿ ਨਹੀਂ ਬਣਦੀ। ਗ੍ਰਿਹੁ = ਗ੍ਰਿਹਸਤ ਜੀਵਨ, ਘਰ। ਕੁਟੰਬੁ = ਪਰਿਵਾਰ।
ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥
He alone is my friend, who sings the Glorious Praises of the Lord.
(ਹੇ ਭਾਈ!) ਸਾਡਾ ਤਾਂ ਮਿੱਤਰ ਉਹੀ ਮਨੁੱਖ ਹੈ, ਜੋ ਉਸ ਪਰਮਾਤਮਾ ਦੇ ਗੁਣ ਗਾਂਦਾ ਹੈ (ਤੇ ਸਾਨੂੰ ਭੀ ਸਿਫ਼ਤ-ਸਾਲਾਹ ਵਲ ਪ੍ਰੇਰਦਾ ਹੈ)।
ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥
Without the Lord's Name, there is no other for me. ||5||
(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ ਹੋਰ ਕੋਈ (ਸਦਾ ਨਾਲ ਨਿਭਣ ਵਾਲਾ ਸਾਥੀ) ਨਹੀਂ ਦਿੱਸਦਾ ॥੫॥
ਸਤਿਗੁਰ ਤੇ ਹਮ ਗਤਿ ਪਤਿ ਪਾਈ ॥
From the True Guru, I have obtained salvation and honor.
(ਹੇ ਭਾਈ!) ਗੁਰੂ ਪਾਸੋਂ ਹੀ ਅਸੀਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਦੇ ਹਾਂ (ਜਿਸ ਦੀ ਬਰਕਤਿ ਨਾਲ ਹਰ ਥਾਂ) ਇੱਜ਼ਤ ਮਿਲਦੀ ਹੈ। ਤੇ = ਤੋਂ। ਗਤਿ = ਉੱਚੀ ਆਤਮਕ ਅਵਸਥਾ। ਪਤਿ = ਇੱਜ਼ਤ।
ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥
I have meditated on the Name of the Lord, and all my sufferings have been erased.
(ਗੁਰੂ ਦੀ ਸਰਨ ਪੈ ਕੇ ਜਿਸ ਨੇ) ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲਿਆ ਹੈ।
ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥
I am in constant bliss, lovingly attuned to the Lord's Name. ||6||
ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ ਸਦਾ ਆਨੰਦ ਮਾਣਦਾ ਹੈ ॥੬॥
ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥
Meeting the Guru, I came to understand my body.
(ਹੇ ਭਾਈ!) ਜੇ ਗੁਰੂ ਮਿਲ ਪਏ ਤਾਂ ਅਸੀਂ ਆਪਣੇ ਸਰੀਰ ਨੂੰ ਵਿਕਾਰਾਂ ਤੋਂ ਬਚਾ ਰੱਖਣ ਦੀ ਸੂਝ ਭੀ ਹਾਸਲ ਕਰ ਲੈਂਦੇ ਹਾਂ। ਗੁਰਿ ਮਿਲੀਐ = ਜੇ ਗੁਰੂ ਮਿਲ ਪਏ। ਸਰੀਰ ਸੁਧਿ = ਸਰੀਰ ਦੀ ਸੂਝ, ਸਰੀਰ ਨੂੰ ਪਵਿਤ੍ਰ ਰੱਖਣ ਦੀ ਸੂਝ, ਸਰੀਰ ਨੂੰ ਵਿਕਾਰਾਂ ਤੋਂ ਬਚਾ ਕੇ ਰੱਖਣ ਦੀ ਸੂਝ।
ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥
The fires of ego and desire have been totally quenched.
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਦੇ ਅੰਦਰੋਂ) ਹਉਮੈ ਤੇ ਤ੍ਰਿਸ਼ਨਾ ਦੀ ਸਾਰੀ ਅੱਗ ਬੁੱਝ ਜਾਂਦੀ ਹੈ, ਬੁਝਈ = ਬੁੱਝ ਗਈ।
ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥
Anger has been dispelled, and I have grasped hold of tolerance. ||7||
(ਉਸ ਦੇ ਅੰਦਰੋਂ) ਕ੍ਰੋਧ ਮੁੱਕ ਜਾਂਦਾ ਹੈ, ਉਹ ਸਦਾ ਖਿਮਾ ਧਾਰਨ ਕਰੀ ਰੱਖਦਾ ਹੈ ॥੭॥ ਗਹਿ ਲਈ = ਪਕੜ ਲਈ ॥੭॥
ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥
The Lord Himself showers His Mercy, and bestows the Naam.
(ਪਰ, ਹੇ ਭਾਈ!) ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਤੇ ਆਪਣਾ ਨਾਮ ਬਖ਼ਸ਼ਦਾ ਹੈ।
ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥
How rare is that Gurmukh, who receives the jewel of the Naam.
ਕੋਈ ਵਿਰਲਾ (ਭਾਗਾਂ ਵਾਲਾ) ਮਨੁੱਖ ਗੁਰੂ ਦੀ ਸਰਨ ਪੈ ਕੇ ਇਹ ਨਾਮ-ਰਤਨ ਪੱਲੇ ਬੰਨ੍ਹਦਾ ਹੈ।
ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥
O Nanak, sing the Glorious Praises of the Lord, the Unknowable, the Incomprehensible. ||8||8||
ਨਾਨਕ (ਤਾਂ ਗੁਰੂ ਦੀ ਕਿਰਪਾ ਨਾਲ ਹੀ) ਉਸ ਅਲੱਖ ਤੇ ਅਭੇਵ ਪਰਮਾਤਮਾ ਦੇ ਗੁਣ ਸਦਾ ਗਾਂਦਾ ਹੈ ॥੮॥੮॥ ਅਲਖ = ਜਿਸ ਦਾ ਸਰੂਪ ਸਮਝ ਵਿਚ ਨਾ ਆ ਸਕੇ। ਅਭੇਵ = ਜਿਸ ਦਾ ਭੇਦ ਨਾਹ ਪਾਇਆ ਜਾ ਸਕੇ ॥੮॥