ਦੁਰਮਤਿ ਬਾਧਾ ਸਰਪਨਿ ਖਾਧਾ ॥
Man is bound by evil-mindedness, and consumed by Maya, the serpent.
(ਉੱਤਰ:) (ਇਹ ਜੀਵ) ਭੈੜੀ ਮੱਤ ਵਿਚ (ਇਉਂ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹਨਾਂ ਚਸਕਿਆਂ ਵਿਚੋਂ ਇਸ ਦਾ ਨਿਕਲਣ ਨੂੰ ਜੀ ਨਹੀਂ ਕਰਦਾ);
ਮਨਮੁਖਿ ਖੋਇਆ ਗੁਰਮੁਖਿ ਲਾਧਾ ॥
The self-willed manmukh loses, and the Gurmukh gains.
ਮਨ ਦੇ ਪਿੱਛੇ ਲੱਗਣ ਵਾਲੇ ਨੇ (ਜੀਵਨ ਦਾ ਲਾਹਾ) ਗਵਾ ਲਿਆ ਹੈ, ਤੇ, ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਖੱਟ ਲਿਆ ਹੈ।
ਸਤਿਗੁਰੁ ਮਿਲੈ ਅੰਧੇਰਾ ਜਾਇ ॥
Meeting the True Guru, darkness is dispelled.
(ਮਾਇਆ ਦੇ ਚਸਕਿਆਂ ਦਾ) ਹਨੇਰਾ ਤਾਂ ਹੀ ਦੂਰ ਹੁੰਦਾ ਹੈ ਜੇ ਸਤਿਗੁਰੂ ਮਿਲ ਪਏ (ਭਾਵ, ਜੇ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਲੱਗ ਪਏ)।
ਨਾਨਕ ਹਉਮੈ ਮੇਟਿ ਸਮਾਇ ॥੧੫॥
O Nanak, eradicating egotism, one merges in the Lord. ||15||
ਹੇ ਨਾਨਕ! (ਮਨੁੱਖ) ਹਉਮੈ ਮਿਟਾ ਕੇ ਹੀ ਪ੍ਰਭੂ ਵਿਚ ਲੀਨ ਹੋ ਸਕਦਾ ਹੈ ॥੧੫॥ ਮੇਟਿ = ਮਿਟਾ ਕੇ। (ਸੁੰਨ = ਸੰ: ਸ਼ੂਨਯ) ਅਫੁਰ ਪਰਮਾਤਮਾ, ਨਿਰਗੁਣ-ਸਰੂਪ ਪ੍ਰਭੂ ॥੧੫॥
ਸੁੰਨ ਨਿਰੰਤਰਿ ਦੀਜੈ ਬੰਧੁ ॥
Focused deep within, in perfect absorption,
(ਜੇ ਮਾਇਆ ਦੇ ਹੱਲਿਆਂ ਦੇ ਰਾਹ ਵਿਚ) ਇਕ-ਰਸ ਅਫੁਰ ਪਰਮਾਤਮਾ (ਦੀ ਯਾਦ) ਦਾ ਇਕ ਅਤੁੱਟ ਬੰਨਾ ਬਣਾ ਦੇਈਏ, ਨਿਰੰਤਰਿ = ਇੱਕ-ਰਸ, ਲਗਾਤਾਰ। ਬੰਧੁ = ਬੰਨ੍ਹ, ਰੋਕ, ਬੰਨਾ।
ਉਡੈ ਨ ਹੰਸਾ ਪੜੈ ਨ ਕੰਧੁ ॥
the soul-swan does not fly away, and the body-wall does not collapse.
(ਤਾਂ ਫਿਰ ਮਾਇਆ ਦੀ ਖ਼ਾਤਰ) ਮਨ ਭਟਕਦਾ ਨਹੀਂ, ਤੇ ਸਰੀਰ ਭੀ ਛਿੱਜਦਾ ਨਹੀਂ (ਭਾਵ, ਸਰੀਰ ਦੀ ਸੱਤਿਆ ਨਾਸ ਨਹੀਂ ਹੁੰਦੀ)। ਉਡੈ ਨ = ਭਟਕਦਾ ਨਹੀਂ। ਹੰਸਾ = ਜੀਵ, ਮਨ। ਕੰਧੁ = ਸਰੀਰ। ਨ ਪੜੈ = ਨਹੀਂ ਢਹਿੰਦਾ, ਛਿੱਜਦਾ ਨਹੀਂ।
ਸਹਜ ਗੁਫਾ ਘਰੁ ਜਾਣੈ ਸਾਚਾ ॥
Then, one knows that his true home is in the cave of intuitive poise.
ਜੋ ਮਨੁੱਖ ਸਹਜ-ਅਵਸਥਾ ਦੀ ਗੁਫ਼ਾ ਨੂੰ ਆਪਣਾ ਸਦਾ ਟਿਕੇ ਰਹਿਣ ਦਾ ਘਰ ਸਮਝ ਲਏ (ਭਾਵ, ਜਿਸ ਮਨੁੱਖ ਦਾ ਮਨ ਸਦਾ ਅਡੋਲ ਰਹੇ), ਸਹਜ = ਮਨ ਦੀ ਉਹ ਹਾਲਤ ਜਦੋਂ ਇਹ ਅਡੋਲ ਹੈ, ਅਡੋਲਤਾ।
ਨਾਨਕ ਸਾਚੇ ਭਾਵੈ ਸਾਚਾ ॥੧੬॥
O Nanak, the True Lord loves those who are truthful. ||16||
ਹੇ ਨਾਨਕ! ਉਹ ਪਰਮਾਤਮਾ ਦਾ ਰੂਪ ਹੋ ਕੇ ਉਸ ਪ੍ਰਭੂ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ॥੧੬॥