ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥
Hundreds of thousands of virtues and good actions, and hundreds of thousands of blessed charities,
ਲੱਖਾਂ ਨੇਕੀ ਦੇ ਤੇ ਚੰਗੇ ਕੰਮ ਕੀਤੇ ਜਾਣ, ਲੱਖਾਂ ਕੰਮ ਧਰਮ ਦੇ ਕੀਤੇ ਜਾਣ, ਜੋ ਲੋਕਾਂ ਦੀਆਂ ਨਜ਼ਰਾਂ ਵਿਚ ਭੀ ਚੰਗੇ ਪ੍ਰਤੀਤ ਹੋਣ; ਪੁੰਨਾ = ਧਰਮ ਦੇ ਕੰਮ। ਪਰਵਾਣੁ = (ਜੋ ਲੋਕਾਂ ਦੀਆਂ ਨਜ਼ਰਾਂ ਵਿਚ) ਕਬੂਲ (ਹੋਣ)।
ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥
hundreds of thousands of penances at sacred shrines, and the practice of Sehj Yoga in the wilderness,
ਤੀਰਥਾਂ ਉੱਤੇ ਜਾ ਕੇ ਲੱਖਾਂ ਤਪ ਸਾਧੇ ਜਾਣ, ਜੰਗਲਾਂ ਵਿਚ ਜਾ ਕੇ ਸੁੰਨ ਸਮਾਧੀ ਵਿਚ ਟਿਕ ਕੇ ਜੋਗ-ਸਾਧਨ ਕੀਤੇ ਜਾਣ; ਸਹਜ = ਸੁਭਾਵਕ, ਸ਼ਾਂਤੀ-ਪੂਰਵਕ, ਆਪਣੇ ਧੁਰ ਅਸਲੇ ਨਾਲ ਇਕ-ਮਿਕ ਹੋ ਕੇ। ਜੋਗ = ਜੋਗ ਮੱਤ ਅਨੁਸਾਰ ਚਿੱਤ ਦੇ ਫੁਰਨਿਆਂ ਨੂੰ ਰੋਕਣ ਦਾ ਨਾਉਂ 'ਜੋਗ' ਹੈ। ਬੇਬਾਣ = ਜੰਗਲਾਂ ਵਿਚ।
ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥
hundreds of thousands of courageous actions and giving up the breath of life on the field of battle,
ਰਣ-ਭੂਮੀਆਂ ਵਿਚ ਜਾ ਕੇ ਸੂਰਮਿਆਂ ਵਾਲੇ ਬੇਅੰਤ ਬਹਾਦਰੀ ਦੇ ਕਾਰਨਾਮੇ ਵਿਖਾਏ ਜਾਣ, ਜੰਗ ਵਿਚ (ਹੀ ਵੈਰੀ ਦੇ ਸਨਮੁਖ ਹੋ ਕੇ) ਜਾਨ ਦਿੱਤੀ ਜਾਏ, ਛੁਟਹਿ ਪਰਾਣ = ਪਰਾਣ ਨਿਕਲਣ, ਅੰਤ ਸਮਾ ਆਵੇ।
ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥
hundreds of thousands of divine understandings, hundreds of thousands of divine wisdoms and meditations and readings of the Vedas and the Puraanas
ਲੱਖਾਂ (ਤਰੀਕਿਆਂ ਨਾਲ) ਸੁਰਤ ਪਕਾਈ ਜਾਵੇ, ਗਿਆਨ-ਚਰਚਾ ਕੀਤੀ ਜਾਏ ਤੇ ਮਨ ਨੂੰ ਇਕਾਗਰ ਕਰਨ ਦੇ ਜਤਨ ਕੀਤੇ ਜਾਣ, ਬੇਅੰਤ ਵਾਰੀ ਹੀ ਪੁਰਾਣ ਆਦਿਕ ਧਰਮ ਪੁਸਤਕਾਂ ਦੇ ਪਾਠ ਪੜ੍ਹੇ ਜਾਣ; ਸੁਰਤੀ = ਧਿਆਨ ਜੋੜਨਾ। ਪੜੀਅਹਿ = ਪੜ੍ਹੇ ਜਾਣ। ਪਾਠ ਪੁਰਾਣ = ਪੁਰਾਣਾਂ ਦੇ ਪਾਠ।
ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥
- before the Creator who created the creation, and who ordained coming and going,
ਜਿਸ ਨੇ ਇਹ ਸਾਰੀ ਸ੍ਰਿਸ਼ਟੀ ਰਚੀ ਹੈ ਤੇ ਜਿਸ ਨੇ ਜੀਵਾਂ ਦਾ ਜੰਮਣਾ ਮਰਨਾ ਨੀਯਤ ਕੀਤਾ ਹੈ (ਉਸ ਦੀ ਬਖ਼ਸ਼ਸ਼ ਦਾ ਪਾਤਰ ਬਣਨ ਲਈ ਉਸ ਦਾ ਨਾਮ ਸਿਮਰਨਾ ਹੀ ਉੱਤਮ ਮੱਤ ਹੈ) ਲਿਖਿਆ = ਲਿਖ ਦਿੱਤਾ ਹੈ। ਆਵਣ ਜਾਣੁ = ਜੀਵਾਂ ਦਾ ਜੰਮਣਾ ਮਰਨਾ।
ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥
O Nanak, all these things are false. True is the Insignia of His Grace. ||2||
(ਪਰ) ਹੇ ਨਾਨਕ! ਇਹ ਸਾਰੀਆਂ ਸਿਆਣਪਾਂ ਵਿਅਰਥ ਹਨ। (ਦਰਗਾਹ ਵਿਚ ਕਬੂਲ ਪੈਣ ਵਾਸਤੇ) ਉਸ ਪ੍ਰਭੂ ਦੀ ਬਖ਼ਸ਼ਸ਼ ਹੀ ਸੱਚਾ ਪਰਵਾਨਾ ਹੈ ॥੨॥ ਮਤੀ = ਹੋਰ ਮੱਤਾਂ। ਮਿਥਿਆ = ਵਿਅਰਥ। ਕਰਮੁ = ਮਿਹਰ, ਬਖ਼ਸ਼ਸ਼। ਨੀਸਾਣੁ = ਪਰਵਾਨਾ, ਰਾਹਦਾਰੀ, ਨਿਸ਼ਾਨ। ਸਚਾ ਨੀਸਾਣੁ = ਸੱਚਾ ਪਰਵਾਨਾ, ਸਦਾ ਕਾਇਮ ਰਹਿਣ ਵਾਲੀ ਰਾਹਦਾਰੀ ॥੨॥