ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਸਤਿਗੁਰਿ ਪੂਰੈ ਨਾਮੁ ਦੀਆ ॥
The Perfect True Guru has bestowed the Naam, the Name of the Lord.
(ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦਾ) ਨਾਮ (-ਖ਼ਜ਼ਾਨਾ ਬਖ਼ਸ਼ਿਆ, ਸਤਿਗੁਰਿ ਪੂਰੇ = ਪੂਰੇ ਸਤਿਗੁਰੂ ਨੇ।
ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥
I am blessed with bliss and happiness, emancipation and eternal peace. All my affairs have been resolved. ||1||Pause||
ਉਸ ਦੇ ਅੰਦਰ ਆਨੰਦ ਖ਼ੁਸ਼ੀ ਸ਼ਾਂਤੀ ਅਤੇ ਸਦਾ ਦਾ ਸੁਖ ਬਣ ਗਿਆ, ਉਸ (ਦੀ ਜ਼ਿੰਦਗੀ) ਦਾ ਸਾਰਾ ਹੀ ਮਨੋਰਥ ਸਫਲ ਹੋ ਗਿਆ ॥੧॥ ਰਹਾਉ ॥ ਅਨਦ = ਆਨੰਦ। ਮੰਗਲ = ਖ਼ੁਸ਼ੀ। ਕਲਿਆਣ = ਸੁਖ-ਸਾਂਦ। ਸਗਲਾ = ਸਾਰਾ। ਰਾਸਿ ਥੀਆ = ਸਿਰੇ ਚੜ੍ਹ ਜਾਂਦਾ ਹੈ ॥੧॥ ਰਹਾਉ ॥
ਚਰਨ ਕਮਲ ਗੁਰ ਕੇ ਮਨਿ ਵੂਠੇ ॥
The Lotus Feet of the Guru abide within my mind.
(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦੇ ਸੋਹਣੇ ਚਰਨ ਆ ਵੱਸੇ, ਚਰਨ ਕਮਲ ਗੁਰ ਕੇ = ਗੁਰੂ ਦੇ ਸੋਹਣੇ ਚਰਨ। ਮਨਿ = (ਜਿਸ ਮਨੁੱਖ ਦੇ) ਮਨ ਵਿਚ। ਵੂਠੇ = ਆ ਵੱਸੇ।
ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥
I am rid of pain, suffering, doubt and fraud. ||1||
ਉਸ ਦੇ ਸਾਰੇ ਦੁੱਖ ਦੂਰ ਹੋ ਗਏ, ਨਾਸਵੰਤ ਪਦਾਰਥਾਂ ਦੀ ਖ਼ਾਤਰ ਸਾਰੀਆਂ ਭਟਕਣਾਂ (ਉਸ ਦੇ ਅੰਦਰੋਂ) ਮੁੱਕ ਗਈਆਂ ॥੧॥ ਭ੍ਰਮ ਝੂਠੇ = ਨਾਸਵੰਤ ਪਦਾਰਥਾਂ ਦੀ ਖ਼ਾਤਰ ਭਟਕਣ ॥੧॥
ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥
Rise early, and sing the Glorious Word of God's Bani.
ਸਦਾ ਉੱਠ ਕੇ (ਨਿੱਤ ਆਹਰ ਨਾਲ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਗਾਵਿਆ ਕਰੋ। ਉਠਿ = ਉੱਠ ਕੇ।
ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥
Twenty-four hours a day, meditate in remembrance on the Lord, O mortal. ||2||
ਹੇ ਪ੍ਰਾਣੀਓ! ਅੱਠੇ ਪਹਰ ਪਰਮਾਤਮਾ ਦਾ ਸਿਮਰਨ ਕਰਿਆ ਕਰੋ ॥੨॥ ਪ੍ਰਾਣੀ = ਹੇ ਪ੍ਰਾਣੀ! ॥੨॥
ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥
Inwardly and outwardly, God is everywhere.
ਘਰ ਦੇ ਅੰਦਰ ਤੇ ਬਾਹਰ (ਹਰ ਥਾਂ) ਸਭ ਥਾਵਾਂ ਵਿਚ (ਮੈਨੂੰ) ਪ੍ਰਭੂ ਹੀ (ਦਿੱਸਦਾ) ਹੈ। ਘਰਿ = ਘਰ ਵਿਚ। ਥਾਈ = ਥਾਈਂ, ਥਾਵਾਂ ਵਿਚ।
ਸੰਗਿ ਸਹਾਈ ਜਹ ਹਉ ਜਾਈ ॥੩॥
Wherever I go, He is always with me, my Helper and Support. ||3||
ਮੈਂ (ਤਾਂ) ਜਿੱਥੇ (ਭੀ) ਜਾਂਦਾ ਹਾਂ, ਮੈਨੂੰ ਪਰਮਾਤਮਾ (ਤੇਰੇ) ਨਾਲ ਮਦਦਗਾਰ (ਦਿੱਸਦਾ) ਹੈ ॥੩॥ ਸੰਗਿ = ਨਾਲ। ਸਹਾਈ = ਮਦਦ ਕਰਨ ਵਾਲਾ। ਜਹ = ਜਿੱਥੇ। ਹਉ = ਹਉਂ, ਮੈਂ। ਜਾਈ = ਜਾਈਂ, ਮੈਂ ਜਾਂਦਾ ਹਾਂ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥
With my palms pressed together, I offer this prayer.
ਮੈਂ (ਤਾਂ) ਦੋਵੇਂ ਹੱਥ ਜੋੜ ਕੇ ਅਰਜ਼ੋਈ ਕਰਦਾ ਰਹਿੰਦਾ ਹਾਂ, ਦੁਇ ਕਰ = ਦੋਵੇਂ ਹੱਥ। ਕਰੀ = ਕਰੀਂ, ਮੈਂ ਕਰਦਾ ਹਾਂ।
ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
O Nanak, I meditate forever on the Lord, the Treasure of Virtue. ||4||9||
ਕਿ (ਉਸ ਪ੍ਰਭੂ ਦਾ ਦਾਸ) ਨਾਨਕ ਸਦਾ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਨਾਮ ਜਪਦਾ ਰਹੇ ॥੪॥੯॥ ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ ॥੪॥੯॥