ਸਿਰੀਰਾਗੁ ਮਹਲਾ

Siree Raag, Fifth Mehl:

ਸਿਰੀ ਰਾਗ, ਪੰਜਵੀਂ ਪਾਤਸ਼ਾਹੀ।

ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ

O Saints, O Siblings of Destiny, listen: release comes only through the True Name.

ਹੇ ਭਰਾਵੋ! ਹੇ ਸੰਤ ਜਨੋ! (ਧਿਆਨ ਨਾਲ) ਸੁਣੋ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ (ਵਿਕਾਰਾਂ ਤੋਂ) ਖ਼ਲਾਸੀ ਹੁੰਦੀ ਹੈ। ਸੁਣਿ = ਸੁਣਹੁ। ਭਾਈਹੋ = ਹੇ ਭਰਾਵੋ! ਛੂਟਨੁ = (ਵਿਕਾਰਾਂ ਤੋਂ) ਖ਼ਲਾਸੀ। ਨਾਇ = ਨਾਮ ਦੀ ਰਾਹੀਂ। ਸਾਚੈ ਨਾਇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ (ਜੁੜ ਕੇ)।

ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ

Worship the Feet of the Guru. Let the Name of the Lord be your sacred shrine of pilgrimage.

(ਪਰ ਇਹ ਨਾਮ ਗੁਰੂ ਪਾਸੋਂ ਹੀ ਮਿਲ ਸਕਦਾ ਹੈ) ਗੁਰੂ ਦੇ ਚਰਨ ਪੂਜਣੇ (ਭਾਵ, ਹਉਮੈ ਤਿਆਗ ਕੇ ਗੁਰੂ ਦੀ ਸਰਨ ਮਿਲ ਪੈਣਾ, ਤੇ ਗੁਰੂ ਦੇ ਸਨਮੁਖ ਰਹਿ ਕੇ) ਪਰਮਾਤਮਾ ਦਾ ਨਾਮ (ਜਪਣਾ) ਹੀ (ਸਾਰੇ) ਤੀਰਥਾਂ (ਦਾ ਤੀਰਥ) ਹੈ। ਸਰੇਵਣੇ = ਪੂਜਣੇ।

ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥

Hereafter, you shall be honored in the Court of the Lord; there, even the homeless find a home. ||1||

(ਇਸ ਦੀ ਬਰਕਤਿ ਨਾਲ) ਪਰਲੋਕ ਵਿਚ ਪਰਮਾਤਮਾ ਦੀ ਦਰਗਾਹ ਵਿਚ (ਭਾਗਾਂ ਵਾਲੇ ਜੀਵ) ਆਦਰ ਪਾਂਦੇ ਹਨ। ਜਿਸ ਮਨੁੱਖ ਨੂੰ ਹੋਰ ਕਿਤੇ ਭੀ ਆਸਰਾ ਨਹੀਂ ਮਿਲਦਾ, ਉਸ ਨੂੰ (ਪ੍ਰਭੂ ਦੀ ਦਰਗਾਹ ਵਿਚ) ਆਸਰਾ ਮਿਲ ਜਾਂਦਾ ਹੈ ॥੧॥ ਆਗੈ = ਪਰਲੋਕ ਵਿਚ। ਮੰਨੀਅਹਿ = ਮੰਨੇ ਜਾਂਦੇ ਹਨ, ਆਦਰ ਪਾਂਦੇ ਹਨ॥੧॥

ਭਾਈ ਰੇ ਸਾਚੀ ਸਤਿਗੁਰ ਸੇਵ

O Siblings of Destiny, service to the True Guru alone is True.

ਹੇ ਭਾਈ! ਗੁਰੂ ਦੀ ਸੇਵਾ ਜ਼ਰੂਰ ਫਲ ਦੇਂਦੀ ਹੈ, ਸਾਚੀ = ਸਦਾ-ਥਿਰ ਰਹਿਣ ਵਾਲੀ, ਅਟੱਲ, ਸਫਲ।

ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ

When the True Guru is pleased, we obtain the Perfect, Unseen, Unknowable Lord. ||1||Pause||

(ਕਿਉਂਕਿ) ਜੇ ਗੁਰੂ ਪ੍ਰਸੰਨ ਹੋ ਪਏ, ਤਾਂ ਉਹ ਪਰਮਾਤਮਾ ਮਿਲ ਪੈਂਦਾ ਹੈ ਜੋ ਸਭ ਵਿਚ ਵਿਆਪਕ ਹੈ ਜੋ ਅਦ੍ਰਿਸ਼ਟ ਹੈ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ ॥੧॥ ਰਹਾਉ ॥ ਸਤਿਗੁਰ ਤੁਠੈ = ਜੇ ਗੁਰੂ ਤਰੁੱਠ ਪਏ। ਅਲਖ = {अलक्ष्य} ਅਦ੍ਰਿਸ਼ਟ। ਅਭੇਵ = ਜਿਸ ਦਾ ਭੇਤ ਨਾਹ ਪਾਇਆ ਜਾ ਸਕੇ॥੧॥ਰਹਾਉ॥

ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ

I am a sacrifice to the True Guru, who has bestowed the True Name.

ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਮੈਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਦਿੱਤਾ ਹੈ, ਵਿਟਹੁ = ਤੋਂ। ਜਿਨਿ = ਜਿਸ ਨੇ। ਸਚੁ = ਸਦਾ-ਥਿਰ।

ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ

Night and day, I praise the True One; I sing the Glorious Praises of the True One.

(ਜਿਸ ਗੁਰੂ ਦੀ ਕਿਰਪਾ ਨਾਲ) ਮੈਂ ਹਰ ਵੇਲੇ ਸਦਾ-ਥਿਰ ਪਰਮਾਤਮਾ ਨੂੰ ਸਲਾਹੁੰਦਾ ਰਹਿੰਦਾ ਹਾਂ ਅਤੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹਾਂ। ਅਨਦਿਨੁ = ਹਰ ਰੋਜ਼।

ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥

True is the food, and true are the clothes, of those who chant the True Name of the True One. ||2||

(ਹੇ ਭਾਈ! ਗੁਰੂ ਦੀ ਮਿਹਰ ਨਾਲ ਹੁਣ) ਸਦਾ-ਥਿਰ ਹਰਿ-ਨਾਮ (ਮੇਰੀ ਆਤਮਕ) ਖ਼ੁਰਾਕ ਬਣ ਗਿਆ ਹੈ, ਸਦਾ-ਥਿਰ ਹਰਿ-ਨਾਮ (ਮੇਰੀ) ਪੋਸ਼ਾਕ ਹੋ ਚੁਕਾ ਹੈ (ਆਦਰ-ਸਤਿਕਾਰ ਦਾ ਕਾਰਨ ਬਣ ਚੁਕਾ ਹੈ), (ਹੁਣ ਮੈਂ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਸਦਾ-ਥਿਰ ਨਾਮ (ਹਰ ਵੇਲੇ ਜਪਦਾ ਹਾਂ) ॥੨॥

ਸਾਸਿ ਗਿਰਾਸਿ ਵਿਸਰੈ ਸਫਲੁ ਮੂਰਤਿ ਗੁਰੁ ਆਪਿ

With each breath and morsel of food, do not forget the Guru, the Embodiment of Fulfillment.

ਹੇ ਭਾਈ! ਗੁਰੂ ਉਹ ਸ਼ਖ਼ਸੀਅਤ ਹੈ ਜੋ ਸਾਰੇ ਫਲ ਦੇਣ ਦੇ ਸਮਰੱਥ ਹੈ (ਗੁਰੂ ਦੀ ਸਰਨ ਪਿਆਂ ਹਰੇਕ) ਸਾਹ ਨਾਲ (ਹਰੇਕ) ਗਿਰਾਹੀ ਨਾਲ (ਕਦੇ ਭੀ ਪਰਮਾਤਮਾ) ਭੁੱਲਦਾ ਨਹੀਂ। ਸਾਸਿ = (ਹਰੇਕ) ਸਾਹ ਵਿਚ। ਗਿਰਾਸਿ = (ਹਰੇਕ) ਗਿਰਾਹੀ ਵਿਚ। ਸਾਸਿ ਗਿਰਾਸਿ = ਹਰੇਕ ਸਾਹ ਤੇ ਗਿਰਾਹੀ ਨਾਲ। ਸਫਲ ਮੂਰਤਿ = ਉਹ ਸ਼ਖ਼ਸੀਅਤ ਜੋ ਸਾਰੇ ਫਲ ਦੇਣ ਦੇ ਸਮਰੱਥ ਹੈ।

ਗੁਰ ਜੇਵਡੁ ਅਵਰੁ ਦਿਸਈ ਆਠ ਪਹਰ ਤਿਸੁ ਜਾਪਿ

None is seen to be as great as the Guru. Meditate on Him twenty-four hours a day.

ਹੇ ਭਾਈ! ਗੁਰੂ ਦੇ ਬਰਾਬਰ ਦਾ ਹੋਰ ਕੋਈ (ਦਾਤਾ) ਨਹੀਂ ਦਿੱਸਦਾ, ਅੱਠੇ ਪਹਰ ਉਸ (ਗੁਰੂ ਨੂੰ) ਚੇਤੇ ਰੱਖ। ਤਿਸੁ = ਉਸ (ਗੁਰੂ) ਨੂੰ। ਤਾ = ਤਦੋਂ।

ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥

As He casts His Glance of Grace, we obtain the True Name, the Treasure of Excellence. ||3||

ਜਦੋਂ ਗੁਰੂ ਮਿਹਰ ਦੀ ਨਿਗਾਹ ਕਰਦਾ ਹੈ, ਤਾਂ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਪ੍ਰਾਪਤ ਹੋ ਜਾਂਦਾ ਹੈ ॥੩॥ ਗੁਣਤਾਸਿ = ਗੁਣਾਂ ਦਾ ਖ਼ਜ਼ਾਨਾ॥੩॥

ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ

The Guru and the Transcendent Lord are one and the same, pervading and permeating amongst all.

ਹੇ ਭਾਈ! ਜਿਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੋ ਰਿਹਾ ਹੈ, ਉਹ ਅਤੇ ਗੁਰੂ ਇੱਕ-ਰੂਪ ਹੈ।

ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ

Those who have such pre-ordained destiny, meditate on the Naam.

ਜਿਨ੍ਹਾਂ ਮਨੁੱਖਾਂ ਦਾ ਪੂਰਬਲੇ ਜਨਮ ਦੀ ਨੇਕ ਕਮਾਈ ਦੇ ਸੰਸਕਾਰਾਂ ਦਾ ਲੇਖਾ ਉੱਘੜਦਾ ਹੈ ਉਹ ਮਨੁੱਖ ਹੀ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਿਮਰ ਕੇ (ਇਹ ਸਰਧਾ ਬਣਾਂਦੇ ਹਨ ਕਿ ਪਰਮਾਤਮਾ ਸਭ ਵਿਚ ਵਿਆਪਕ ਹੈ)। ਪੂਰਬਿ = ਪਹਿਲੇ ਜਨਮ ਵਿਚ। ਸੇਈ = ਉਹੀ ਬੰਦੇ। ਧਿਆਇ = ਧਿਆ ਕੇ, ਸਿਮਰ ਕੇ।

ਨਾਨਕ ਗੁਰ ਸਰਣਾਗਤੀ ਮਰੈ ਆਵੈ ਜਾਇ ॥੪॥੩੦॥੧੦੦॥

Nanak seeks the Sanctuary of the Guru, who does not die, or come and go in reincarnation. ||4||30||100||

ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਆਤਮਕ ਮੌਤੇ ਨਹੀਂ ਮਰਦਾ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ ॥੪॥੩੦॥੧੦੦॥