ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਸ਼ਾਹੀ।
ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥
Guru Nanak implanted the Naam, the Name of the Lord, within me; He is All-powerful, to create and destroy.
ਹੇ ਨਾਨਕ! ਜੋ ਹਰੀ ਸਰੀਰਾਂ ਨੂੰ ਸਹਿਜੇ ਹੀ ਢਾਹ ਤੇ ਬਣਾ ਸਕਦਾ ਹੈ, ਸਤਿਗੁਰੂ ਨੇ ਉਸ ਹਰੀ ਦਾ ਨਾਮ (ਸਾਡੇ ਹਿਰਦੇ ਵਿਚ) ਪਰੋ ਦਿੱਤਾ ਹੈ (ਤੇ ਸਾਡਾ ਸਭ ਦੁੱਖ ਦੂਰ ਹੋ ਗਿਆ ਹੈ)। ਦ੍ਰਿੜਾਇਆ = ਦ੍ਰਿੜ੍ਹ ਕਰਾ ਦਿੱਤਾ ਹੈ, ਪੱਕਾ ਕਰਾ ਦਿੱਤਾ ਹੈ।
ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥
Remember God forever, my friend, and all your suffering will disappear. ||1||
ਹੇ ਮਿੱਤਰ! ਜੇ ਤੂੰ (ਭੀ) ਪ੍ਰਭੂ ਨੂੰ ਸਦਾ ਯਾਦ ਕਰੇਂ, ਤਾਂ (ਤੇਰਾ ਭੀ) ਸਭ ਦੁੱਖ ਲਹਿ ਜਾਏ ॥੧॥