ਸਲੋਕ ॥
Salok:
ਸਲੋਕ।
ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥
One who loves the Lord's lotus feet searches for Him in the ten directions.
ਹੇ ਨਾਨਕ! ਪ੍ਰਭੂ ਦਾ ਪ੍ਰੇਮੀ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਨ ਦੀ ਖਿੱਚ ਵਿਚ ਦਸੀਂ ਪਾਸੀਂ ਭੌਂਦਾ ਹੈ, ਚਰਨ ਕਮਲ ਬਿਰਹੰ = ਪ੍ਰਭੂ ਦੇ ਸੋਹਣੇ ਚਰਨਾਂ ਦੇ ਬਿਰਹੋਂ ਵਿਚ। ਬਿਰਹ = ਮਿਲਣ ਦੀ ਖਿੱਚ। ਦਹ = ਦਸ। ਦਿਸਹ = ਪਾਸੇ। ਦਹ ਦਿਸਹ = ਦਸੀਂ ਪਾਸੀਂ। ਬੈਰਾਗੀ = ਵੈਰਾਗ-ਵਾਨ, ਆਸ਼ਿਕ, ਪ੍ਰੇਮੀ।
ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥
He renounces the deceptive illusion of Maya, and joins the blissful form of the Saadh Sangat, the Company of the Holy. ||1||
ਛਲ-ਰੂਪ ਮਾਇਆ (ਦਾ ਖਹਿੜਾ) ਛੱਡਦਾ ਹੈ ਤੇ (ਭਾਲਦਿਆਂ ਭਾਲਦਿਆਂ ਉਸ ਨੂੰ) ਆਨੰਦ-ਰੂਪ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ (ਜਿਥੇ ਉਸ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨ ਦਾ ਅਵਸਰ ਮਿਲਦਾ ਹੈ) ॥੧॥ ਕਪਟ = ਛਲ। ਸਾਧ ਸੰਗਮਹ = ਸਾਧ ਸੰਗਤਿ ॥੧॥
ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥
The Lord is in my mind, and with my mouth I chant His Name; I seek Him in all the lands of the world.
ਮੇਰੇ ਮਨ ਵਿਚ ਸਾਂਈ (ਦੀ ਯਾਦ) ਹੈ, ਮੈਂ ਮੂੰਹੋਂ ਉਸ ਦਾ ਨਾਮ ਉਚਾਰਦਾ ਹਾਂ ਤੇ ਸਾਰੇ ਜਗਤ ਵਿਚ ਚੱਕਰ ਲਾਉਂਦਾ ਹਾਂ (ਕਿ ਕਿਤੇ ਉਸ ਦੀ ਸਿਫ਼ਤਿ-ਸਾਲਾਹ ਸੁਣ ਸਕਾਂ) ਮਨਿ = ਮਨ ਵਿਚ। ਮੁਖਿ = ਮੂੰਹ ਨਾਲ। ਵਤਾ = ਭੌਂਦਾ ਹਾਂ। ਹਭੇ ਲੋਅ = ਸਾਰੇ ਲੋਕਾਂ ਵਿਚ, ਸਾਰੇ ਜਗਤ ਵਿਚ।
ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥
O Nanak, all ostentatious displays are false; hearing the Praises of the True Lord, I live. ||2||
ਹੇ ਨਾਨਕ! (ਜਗਤ ਵਾਲੇ) ਸਾਰੇ ਵਿਖਾਵੇ ਮੈਨੂੰ ਨਾਸਵੰਤ ਦਿੱਸ ਰਹੇ ਹਨ। ਉਸ ਦੀ ਸਦਾ-ਥਿਰ ਰਹਿਣ ਵਾਲੀ ਸੋਭਾ ਸੁਣ ਕੇ ਮੈਂ ਜੀਉ ਪੈਂਦਾ ਹਾਂ ॥੨॥ ਹਭੀ = ਸਾਰੇ। ਕੂੜਿਆ = ਨਾਸਵੰਤ। ਸੋਇ = ਖ਼ਬਰ ॥੨॥