ਸਾਰਗ ਮਹਲਾ

Saarang, Fifth Mehl:

ਸਾਰੰਗ ਪੰਜਵੀਂ ਪਾਤਿਸ਼ਾਹੀ।

ਮੋਹਨੀ ਮੋਹਤ ਰਹੈ ਹੋਰੀ

The Great Enticer Maya keeps enticing, and cannot be stopped.

ਹੇ ਭਾਈ ! ਮੋਹਨੀ ਮਾਇਆ (ਜੀਵਾਂ ਨੂੰ) ਆਪਣੇ ਮੋਹ ਵਿਚ ਫਸਾਂਦੀ ਰਹਿੰਦੀ ਹੈ, ਕਿਸੇ ਪਾਸੋਂ ਰੋਕਿਆਂ ਰੁਕਦੀ ਨਹੀਂ। ਮੋਹਨੀ = ਮਾਇਆ। ਹੋਰੀ = ਰੋਕੀ ਹੋਈ। ਰਹੈ ਨ = ਰੁਕਦੀ ਨਹੀਂ।

ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਕਾਹੂ ਤੋਰੀ ॥੧॥ ਰਹਾਉ

She is the Beloved of all the Siddhas and seekers; no one can fend her off. ||1||Pause||

ਜੋਗ-ਸਾਧਨਾ ਕਰਨ ਵਾਲੇ ਸਾਧੂ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ-(ਮਾਇਆ ਇਹਨਾਂ) ਸਭਨਾਂ ਦੀ ਹੀ ਪਿਆਰੀ ਹੈ। ਕਿਸੇ ਪਾਸੋਂ (ਉਸ ਦਾ ਪਿਆਰ) ਤੋੜਿਆਂ ਟੁੱਟਦਾ ਨਹੀਂ ॥੧॥ ਰਹਾਉ ॥ ਸਾਧਿਕ = ਜੋਗ-ਸਾਧਨ ਕਰਨ ਵਾਲੇ। ਸਿਧ = ਸਿੱਧ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਕਾਹੂ = ਕਿਸੇ ਪਾਸੋਂ। ਤੋਰੀ = ਤੋੜੀ ਹੋਈ ॥੧॥ ਰਹਾਉ ॥

ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਥੋਰੀ

Reciting the six Shaastras and visiting sacred shrines of pilgrimage do not decrease her power.

ਛੇ ਸ਼ਾਸਤ੍ਰ ਮੂੰਹ-ਜ਼ਬਾਨੀਂ ਉਚਾਰਿਆਂ, ਤੀਰਥਾਂ ਦਾ ਰਟਨ ਕੀਤਿਆਂ ਭੀ (ਮਾਇਆ ਵਾਲੀ ਪ੍ਰੀਤ) ਘਟਦੀ ਨਹੀਂ ਹੈ। ਖਟੁ = ਛੇ। ਰਸਨਾਗਰ = ਰਸਨਾ-ਅੱਗ੍ਰ, ਮੂੰਹ-ਜ਼ਬਾਨੀ। ਨਾ ਥੋਰੀ = ਘਟਦੀ ਨਹੀਂ।

ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਛੋਰੀ ॥੧॥

Devotional worship, ceremonial religious marks, fasting, vows and penance - none of these will make her release her hold. ||1||

ਅਨੇਕਾਂ ਲੋਕ ਹਨ ਦੇਵ-ਪੂਜਾ ਕਰਨ ਵਾਲੇ, (ਆਪਣੇ ਸਰੀਰ ਉੱਤੇ ਗਣੇਸ਼ ਆਦਿਕ ਦੇ) ਨਿਸ਼ਾਨ ਲਾਣ ਵਾਲੇ, ਵਰਤ ਆਦਿਕਾਂ ਦੇ ਨੇਮ ਨਿਬਾਹੁਣ ਵਾਲੇ, ਤਪ ਕਰਨ ਵਾਲੇ। ਪਰ ਮਾਇਆ ਉਥੇ ਭੀ ਪਿੱਛਾ ਨਹੀਂ ਛੱਡਦੀ (ਖ਼ਲਾਸੀ ਨਹੀਂ ਕਰਦੀ) ॥੧॥ ਚਕ੍ਰ = ਪਿੰਡੇ ਉਤੇ ਗਣੇਸ਼ ਆਦਿਕ ਦੇ ਨਿਸ਼ਾਨ। ਊਹਾ = ਉਥੇ ਭੀ। ਗੈਲਿ = ਪਿੱਛਾ। ਨ ਛੋਰੀ = ਨਹੀਂ ਛੱਡਦੀ ॥੧॥

ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ

The world has fallen into the deep dark pit. O Saints, please bless me with the supreme status of salvation.

ਹੇ ਸੰਤ ਜਨੋ! ਜਗਤ ਮਾਇਆ ਦੇ ਮੋਹ ਦੇ ਅੰਨ੍ਹੇ ਖੂਹ ਵਿਚ ਡਿੱਗ ਰਿਹਾ ਹੈ (ਤੁਸੀਂ ਮਿਹਰ ਕਰੋ) ਮੇਰੀ ਉੱਚੀ ਆਤਮਕ ਅਵਸਥਾ ਬਣਾਓ (ਅਤੇ ਮੈਨੂੰ ਮਾਇਆ ਦੇ ਪੰਜੇ ਵਿਚੋਂ ਬਚਾਓ)। ਅੰਧ ਕੂਪ ਮਹਿ = (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ ਵਿਚ। ਪਤਿਤ ਹੋਤ = ਡਿੱਗਦਾ ਹੈ। ਸੰਤਹੁ = ਹੇ ਸੰਤ ਜਨੋ! ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਮੋਰੀ = ਮੇਰੀ।

ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥

In the Saadh Sangat, the Company of the Holy, Nanak has been liberated, gazing upon the Blessed Vision of their Darshan, even for an instant. ||2||37||60||

ਹੇ ਨਾਨਕ! ਜਿਹੜਾ ਮਨੁੱਖ ਸਾਧ ਸੰਗਤ ਵਿਚ (ਪਰਮਾਤਮਾ ਦਾ) ਥੋੜਾ ਜਿਤਨਾ ਭੀ ਦਰਸਨ ਕਰਦਾ ਹੈ, (ਉਹ ਮਾਇਆ ਦੇ ਪੰਜੇ ਤੋਂ) ਆਜ਼ਾਦ ਹੋ ਜਾਂਦਾ ਹੈ ॥੨॥੩੭॥੬੦॥ ਮੁਕਤਾ = {ਮਾਇਆ ਦੇ ਪੰਜੇ ਤੋਂ) ਆਜ਼ਾਦ। ਭੋਰੀ = ਥੋੜਾ ਕੁ ਹੀ ॥੨॥੩੭॥੬੦॥