ਪ੍ਰਭ ਕੀ ਆਗਿਆ ਆਤਮ ਹਿਤਾਵੈ ॥

One who, in his soul, loves the Will of God,

ਜੋ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮਨ ਵਿਚ ਮਿੱਠੀ ਕਰ ਕੇ ਮੰਨਦਾ ਹੈ, ਆਗਿਆ = ਹੁਕਮ, ਰਜ਼ਾ। ਆਤਮ = ਆਪਣੇ ਅੰਦਰ। ਹਿਤਾਵੈ = ਹਿਤ ਵਾਲੀ ਜਾਣੇ, ਮਿੱਠੀ ਕਰ ਕੇ ਮੰਨੇ।

ਜੀਵਨ ਮੁਕਤਿ ਸੋਊ ਕਹਾਵੈ ॥

is said to be Jivan Mukta - liberated while yet alive.

ਉਹੀ ਜੀਊਂਦਾ ਮੁਕਤ ਅਖਵਾਉਂਦਾ ਹੈ; ਜੀਵਨ ਮੁਕਤਿ = (ਉਹ ਮਨੁੱਖ ਜਿਸ ਨੂੰ) ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਮਿਲ ਗਈ ਹੈ।

ਤੈਸਾ ਹਰਖੁ ਤੈਸਾ ਉਸੁ ਸੋਗੁ ॥

As is joy, so is sorrow to him.

ਉਸ ਨੂੰ ਖ਼ੁਸ਼ੀ ਤੇ ਗ਼ਮੀ ਇਕੋ ਜਿਹੀ ਹੈ, ਹਰਖੁ = ਖ਼ੁਸ਼ੀ। ਸੋਗੁ = ਗਮੀ।

ਸਦਾ ਅਨੰਦੁ ਤਹ ਨਹੀ ਬਿਓਗੁ ॥

He is in eternal bliss, and is not separated from God.

ਉਸ ਨੂੰ ਸਦਾ ਆਨੰਦ ਹੈ (ਕਿਉਂਕਿ) ਓਥੇ (ਭਾਵ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਤੋਂ) ਵਿਛੋੜਾ ਨਹੀਂ ਹੈ। ਬਿਓਗੁ = ਵਿਛੋੜਾ।

ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥

As is gold, so is dust to him.

ਸੋਨਾ ਤੇ ਮਿੱਟੀ (ਭੀ ਉਸ ਮਨੁੱਖ ਵਾਸਤੇ) ਬਰਾਬਰ ਹੈ (ਭਾਵ, ਸੋਨਾ ਵੇਖ ਕੇ ਉਹ ਲੋਭ ਵਿਚ ਨਹੀਂ ਫਸਦਾ), ਸੁਵਰਨੁ = ਸੋਨਾ।

ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥

As is ambrosial nectar, so is bitter poison to him.

ਅੰਮ੍ਰਿਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ। ਬਿਖੁ = ਵਿਹੁ, ਜ਼ਹਰ। ਖਾਟੀ = ਕੌੜੀ, ਹਾਨੀਕਾਰਕ (Skt. कटु)।

ਤੈਸਾ ਮਾਨੁ ਤੈਸਾ ਅਭਿਮਾਨੁ ॥

As is honor, so is dishonor.

(ਕਿਸੇ ਵਲੋਂ) ਆਦਰ (ਦਾ ਵਰਤਾਉ ਹੋਵੇ) ਜਾਂ ਅਹੰਕਾਰ (ਦਾ) (ਉਸ ਮਨੁੱਖ ਵਾਸਤੇ) ਇਕ ਸਮਾਨ ਹੈ, ਮਾਨੁ = ਆਦਰ।

ਤੈਸਾ ਰੰਕੁ ਤੈਸਾ ਰਾਜਾਨੁ ॥

As is the beggar, so is the king.

ਕੰਗਾਲ ਤੇ ਸ਼ਹਨਸ਼ਾਹ ਭੀ ਉਸ ਦੀ ਨਜ਼ਰ ਵਿਚ ਬਰਾਬਰ ਹੈ। ਰੰਕੁ = ਕੰਗਾਲ।

ਜੋ ਵਰਤਾਏ ਸਾਈ ਜੁਗਤਿ ॥

Whatever God ordains, that is his way.

ਜੋ (ਰਜ਼ਾ ਪ੍ਰਭੂ) ਵਰਤਾਉਂਦਾ ਹੈ, ਉਹੀ (ਉਸ ਵਾਸਤੇ) ਜ਼ਿੰਦਗੀ ਦਾ ਗਾਡੀ-ਰਾਹ ਹੈ; ਜੁਗਤਿ = ਰਾਹ, ਰਸਤਾ, ਤਰੀਕਾ।

ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥

O Nanak, that being is known as Jivan Mukta. ||7||

ਹੇ ਨਾਨਕ! ਉਹ ਮਨੁੱਖ ਜੀਊਂਦਾ ਮੁਕਤ ਕਿਹਾ ਜਾ ਸਕਦਾ ਹੈ ॥੭॥