ਬਿਲਾਵਲੁ ਮਹਲਾ ਘਰੁ

Bilaaval, Third Mehl, First House:

ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ

Cursed, cursed is the food; cursed, cursed is the sleep; cursed, cursed are the clothes worn on the body.

ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। ਧ੍ਰਿਗੁ = {धिक् = Fie! Shame!} ਲਾਹਨਤ, ਫਿਟਕਾਰ। ਕਾਪੜੁ = ਕੱਪੜਾ। ਅੰਗਿ = ਸਰੀਰ ਉਤੇ।

ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਪਾਇਆ

Cursed is the body, along with family and friends, when one does not find his Lord and Master in this life.

(ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। ਕੁਟੰਬ = ਪਰਵਾਰ। ਸਹਿਤ = ਸਮੇਤ। ਸਿਉ = ਨਾਲ, ਸਮੇਤ। ਜਿਤੁ = ਜਿਸ (ਸਰੀਰ) ਦੀ ਰਾਹੀਂ। ਹੁਣਿ = ਇਸ ਜਨਮ ਵਿਚ।

ਪਉੜੀ ਛੁੜਕੀ ਫਿਰਿ ਹਾਥਿ ਆਵੈ ਅਹਿਲਾ ਜਨਮੁ ਗਵਾਇਆ ॥੧॥

He misses the step of the ladder, and this opportunity will not come into his hands again; his life is wasted, uselessly. ||1||

(ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਹਾਥਿ = ਹੱਥ ਵਿਚ। ਅਹਿਲਾ = ਬਹੁਤ ਕੀਮਤੀ ॥੧॥

ਦੂਜਾ ਭਾਉ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ

The love of duality does not allow him to lovingly focus his attention on the Lord; he forgets the Feet of the Lord.

ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਭਾਉ = ਪਿਆਰ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ, ਮਾਇਆ ਦਾ ਮੋਹ। ਨ ਦੇਈ ਲਾਗਣਿ = ਲੱਗਣ ਨਹੀਂ ਦੇਂਦਾ। ਜਿਨਿ = ਜਿਸ (ਦੂਜੇ ਭਾਵ) ਨੇ।

ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ

O Life of the World, O Great Giver, you eradicate the sorrows of your humble servants. ||1||Pause||

ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ ॥ ਜਗ ਜੀਵਨ = ਜਗਤ ਦੀ ਜਿੰਦ। ਤੈ = ਤੂੰ {ਲਫ਼ਜ਼ 'ਤੂੰ' ਅਤੇ 'ਤੈ' ਵਿਚ ਫ਼ਰਕ ਸਮਝਣ ਲਈ ਵੇਖੋ 'ਗੁਰਬਾਣੀ ਵਿਆਕਰਣ'}। ਨਿਵਾਰੇ = ਦੂਰ ਕਰ ਦਿੱਤੇ ॥੧॥ ਰਹਾਉ ॥

ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ

You are Merciful, O Great Giver of Mercy; what are these poor beings?

ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਦਇਆ ਪਤਿ = ਦਇਆ ਦਾ ਮਾਲਕ। ਏਹਿ = {ਲਫ਼ਜ਼ 'ਏਹ' ਤੋਂ ਬਹੁ-ਵਚਨ}।

ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ

All are liberated or placed into bondage by You; this is all one can say.

ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਮੁਕਤ = ਮਾਇਆ ਦੇ ਮੋਹ ਤੋਂ ਆਜ਼ਾਦ। ਬੰਧ = ਮੋਹ ਵਿਚ ਬੱਝੇ ਹੋਏ। ਸਭਿ = ਸਾਰੇ। ਵਖਾਣੇ = ਬਿਆਨ ਕਰਦਾ ਹੈ।

ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥

One who becomes Gurmukh is said to be liberated, while the poor self-willed manmukhs are in bondage. ||2||

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ ॥੨॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ॥੨॥

ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ

He alone is liberated, who lovingly focuses his attention on the One Lord, always dwelling with the Lord.

ਜਿਸ ਮਨੁੱਖ ਦੀ ਸੁਰਤ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਜਨੁ = ਮਨੁੱਖ। ਲਿਵ = ਸੁਰਤਿ। ਨਾਲੇ = ਨਾਲ।

ਤਿਨ ਕੀ ਗਹਣ ਗਤਿ ਕਹੀ ਜਾਈ ਸਚੈ ਆਪਿ ਸਵਾਰੇ

His depth and condition cannot be described. The True Lord Himself embellishes him.

ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਗਹਣ = ਡੂੰਘੀ। ਗਤਿ = ਆਤਮਕ ਅਵਸਥਾ। ਸਚੈ = ਸਦਾ ਕਾਇਮ ਰਹਿਣ ਵਾਲੇ ਨੇ।

ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਪਾਰੇ ॥੩॥

Those who wander around, deluded by doubt, are called manmukhs; they are neither on this side, nor on the other side. ||3||

ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ ॥੩॥ ਭਰਮਿ = ਭਟਕਣਾ ਵਿਚ। ਭੁਲਾਣੇ = ਭੁੱਲੇ ਹੋਏ, ਕੁਰਾਹੇ ਪਏ ਹੋਏ। ਕਹੀਅਹਿ = ਕਹੇ ਜਾਂਦੇ ਹਨ। {ਕਹੀਐ = ਕਿਹਾ ਜਾਂਦਾ ਹੈ}। ਉਰਵਾਰਿ = (ਸੰਸਾਰ-ਸਮੁੰਦਰ ਦੇ) ਉਰਲੇ ਪਾਸੇ ॥੩॥

ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮੑਾਲੇ

That humble being, who is blessed by the Lord's Glance of Grace obtains Him, and contemplates the Word of the Guru's Shabad.

(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}। ਨਦਰਿ = ਨਿਗਾਹ। ਸਮ੍ਹ੍ਹਾਲੇ = ਹਿਰਦੇ ਵਿਚ ਵਸਾਂਦਾ ਹੈ।

ਹਰਿ ਜਨ ਮਾਇਆ ਮਾਹਿ ਨਿਸਤਾਰੇ

In the midst of Maya, the Lord's servant is emancipated.

(ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਨਿਸਤਾਰੇ = ਪਾਰ ਲੰਘਾ ਲੈਂਦਾ ਹੈ।

ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

O Nanak, one who has such destiny inscribed upon his forehead, conquers and destroys death. ||4||1||

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ ॥੪॥੧॥ ਮਸਤਕਿ = ਮੱਥੇ ਉਤੇ। ਕਾਲਹਿ = ਕਾਲ ਨੂੰ, ਮੌਤ ਨੂੰ, ਮੌਤ ਦੇ ਸਹਿਮ ਨੂੰ, ਆਤਮਕ ਮੌਤ ਨੂੰ। ਮਾਰਿ = ਮਾਰ ਕੇ। ਬਿਦਾਰੇ = ਨਾਸ ਕਰ ਦੇਂਦਾ ਹੈ ॥੪॥੧॥