ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲੑ ॥
The Treasure of the Lord is obtained, O Kabeer, but do not undo its knot.
(ਜਿਧਰ ਤੱਕੋ, 'ਦੁਨੀਆ' ਦੀ ਖ਼ਾਤਰ ਹੀ ਦੌੜ-ਭੱਜ ਹੈ; ਸੋ) ਹੇ ਕਬੀਰ! (ਚੰਗੇ ਭਾਗਾਂ ਨਾਲ) ਜੇ ਤੈਨੂੰ ਪਰਮਾਤਮਾ ਦੇ ਨਾਮ ਦੀ ਸੋਹਣੀ ਵਸਤ ਮਿਲ ਗਈ ਹੈ ਤਾਂ ਇਹ ਗਠੜੀ ਹੋਰਨਾਂ ਅੱਗੇ ਨਾਹ ਖੋਲ੍ਹਦਾ ਫਿਰ। ਪਦਾਰਥੁ = ਸੋਹਣੀ ਵਸਤ। ਪਾਇ ਕੈ = ਹਾਸਲ ਕਰ ਕੇ, ਜੇ ਤੈਨੂੰ ਮਿਲ ਗਿਆ ਹੈ।
ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥
There is no market to sell it, no appraiser, no customer, and no price. ||23||
(ਜਗਤ 'ਦੁਨੀਆ' ਵਿਚ ਇਤਨਾ ਮਸਤ ਹੈ ਕਿ ਨਾਮ-ਪਦਾਰਥ ਦੇ ਖ਼ਰੀਦਣ ਲਈ) ਨਾਹ ਕੋਈ ਮੰਡੀ ਹੈ ਨਾ ਕੋਈ ਇਸ ਵਸਤ ਦੀ ਕਦਰ ਕਰਨ ਵਾਲਾ ਹੈ, ਨਾਹ ਇਹ ਕੋਈ ਵਸਤ ਖ਼ਰੀਦਣੀ ਚਾਹੁੰਦਾ ਹੈ, ਤੇ ਨਾਹ ਕੋਈ ਇਤਨੀ ਕੀਮਤ ਹੀ ਦੇਣ ਨੂੰ ਤਿਆਰ ਹੈ (ਕਿ 'ਦੁਨੀਆ' ਨਾਲੋਂ ਪ੍ਰੀਤ ਤੋੜੇ) ॥੨੩॥ ਪਟਣੁ = ਸ਼ਹਰ। ਪਾਰਖੂ = ਪਰਖ ਕਰਨ ਵਾਲਾ, ਕਦਰ ਜਾਨਣ ਵਾਲਾ। ਗਾਹਕੁ = ਖ਼ਰੀਦਣ ਵਾਲਾ। ਮੋਲੁ = ('ਮਰਨੇ ਹੀ ਤੇ ਪਾਈਐ') 'ਦੁਨੀਆ' ਨਾਲੋਂ ਮੋਹ ਦੀ ਤਿਆਗ-ਰੂਪ ਕੀਮਤ ॥੨੩॥