ਆਸਾ

Aasaa:

ਆਸਾ।

ਬਾਤੀ ਸੂਕੀ ਤੇਲੁ ਨਿਖੂਟਾ

The wick has dried up, and the oil is exhausted.

ਜਦੋਂ ਮਾਇਆ ਦੇ ਮੋਹ ਦਾ ਤੇਲ (ਜੀਵ ਦੇ ਅੰਦਰੋਂ) ਮੁੱਕ ਜਾਂਦਾ ਹੈ, ਉਸ ਦੀ ਸੁਰਤ (ਮਾਇਆ ਵਾਲੇ ਪਾਸੇ ਤੋਂ) ਹਟ ਜਾਂਦੀ ਹੈ, ਤੇਲੁ = ਮਾਇਆ ਦਾ ਮੋਹ-ਰੂਪ ਤੇਲ। ਬਾਤੀ = ਵੱਟੀ ਜਿਸ ਦੇ ਆਸਰੇ ਤੇਲ ਬਲਦਾ ਹੈ ਤੇ ਦੀਵਾ ਜਗਦਾ ਰਹਿੰਦਾ ਹੈ; ਮਨ ਦੀ ਸੁਰਤਿ ਜੋ ਮੋਹ ਵਿਚ ਫਸਾਈ ਰੱਖਦੀ ਹੈ।

ਮੰਦਲੁ ਬਾਜੈ ਨਟੁ ਪੈ ਸੂਤਾ ॥੧॥

The drum does not sound, and the actor has gone to sleep. ||1||

ਉਹ ਜੀਵ-ਨਟ (ਜੋ ਪਹਿਲਾਂ ਮਾਇਆ ਦਾ ਨਚਾਇਆ ਨੱਚ ਰਿਹਾ ਸੀ) ਹੁਣ (ਮਾਇਆ ਵਲੋਂ) ਬੇ-ਪਰਵਾਹ ਹੋ ਕੇ ਭਟਕਣੋਂ ਰਹਿ ਜਾਂਦਾ ਹੈ, ਉਸ ਦੇ ਅੰਦਰ ਮਾਇਆ ਦਾ ਸ਼ੋਰ-ਰੂਪ ਢੋਲ ਨਹੀਂ ਵੱਜਦਾ ॥੧॥ ਨਟੁ = ਜੀਵ-ਨਟ ਜੋ ਮਾਇਆ ਦਾ ਨਚਾਇਆ ਨੱਚ ਰਿਹਾ ਸੀ। ਪੈ = ਬੇਪਰਵਾਹ ਹੋ ਕੇ, ਮਾਇਆ ਵਲੋਂ ਬੇਫ਼ਿਕਰ ਹੋ ਕੇ। ਸੂਤਾ = ਸੌਂ ਗਿਆ ਹੈ, ਸ਼ਾਂਤ-ਚਿੱਤ ਹੋ ਗਿਆ ਹੈ, ਡੋਲਣੋਂ ਹਟ ਗਿਆ ਹੈ। ਮੰਦਲੁ = ਢੋਲ, ਮਾਇਆ ਦਾ ਪ੍ਰਭਾਵ-ਰੂਪ ਢੋਲ ॥੧॥

ਬੁਝਿ ਗਈ ਅਗਨਿ ਨਿਕਸਿਓ ਧੂੰਆ

The fire has gone out, and no smoke is produced.

ਜਿਸ ਮਨੁੱਖ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ ਤੇ ਤ੍ਰਿਸ਼ਨਾ ਵਿਚੋਂ ਉੱਠਣ ਵਾਲੀਆਂ ਵਾਸ਼ਨਾ ਮੁੱਕ ਜਾਂਦੀਆ ਹਨ, ਅਗਨਿ = ਤ੍ਰਿਸ਼ਨਾ ਦੀ ਅੱਗ। ਨ...ਧੂੰਆ = ਉਸ ਅੱਗ ਦਾ ਧੂੰ ਭੀ ਮੁੱਕ ਗਿਆ, ਉਸ ਤ੍ਰਿਸ਼ਨਾ ਵਿਚੋਂ ਉੱਠਣ ਵਾਲੀਆਂ ਵਾਸ਼ਨਾਂ ਖ਼ਤਮ ਹੋ ਗਈਆਂ।

ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ

The One Lord is pervading and permeating everywhere; there is no other second. ||1||Pause||

ਉਸ ਨੂੰ ਹਰ ਥਾਂ ਇੱਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਜਾਪਦਾ ॥੧॥ ਰਹਾਉ ॥ ਰਵਿ ਰਹਿਆ ਏਕੁ = ਹਰ ਥਾਂ ਇੱਕ ਪ੍ਰਭੂ ਹੀ ਦਿੱਸ ਰਿਹਾ ਹੈ ॥੧॥ ਰਹਾਉ ॥

ਟੂਟੀ ਤੰਤੁ ਬਜੈ ਰਬਾਬੁ

The string has broken, and the guitar makes no sound.

(ਤ੍ਰਿਸ਼ਨਾ ਮੁੱਕਣ ਤੇ) ਮੋਹ ਦੀ ਤਾਰ ਟੁੱਟ ਜਾਂਦੀ ਹੈ। ਨ ਬਜੈ ਰਬਾਬੁ = ਰਬਾਬ ਵੱਜਣੋਂ ਹਟ ਗਿਆ ਹੈ, ਸਰੀਰ ਨਾਲ ਪਿਆਰ ਮੁੱਕ ਗਿਆ ਹੈ ਦੇਹ-ਅਧਿਆਸ ਖ਼ਤਮ ਹੋ ਗਿਆ ਹੈ। ਤੰਤੁ = ਤਾਰ ਜਿਸ ਨਾਲ ਰਬਾਬ ਵੱਜਦਾ ਹੈ, ਮਾਇਆ ਦੀ ਲਗਨ।

ਭੂਲਿ ਬਿਗਾਰਿਓ ਅਪਨਾ ਕਾਜੁ ॥੨॥

He mistakenly ruins his own affairs. ||2||

(ਜਿਸ ਸਰੀਰਕ ਮੋਹ ਵਿਚ) ਫਸ ਕੇ ਪਹਿਲਾਂ ਮਨੁੱਖ ਆਪਣਾ (ਅਸਲ ਕਰਨ ਵਾਲਾ) ਕੰਮ ਖ਼ਰਾਬ ਕਰੀ ਜਾ ਰਿਹਾ ਸੀ, ਹੁਣ ਉਹ ਸਰੀਰਕ ਮੋਹ-ਰੂਪ ਰਬਾਬ ਵੱਜਦਾ ਹੀ ਨਹੀਂ ॥੨॥

ਕਥਨੀ ਬਦਨੀ ਕਹਨੁ ਕਹਾਵਨੁ

When one comes to understand,

(ਸਰੀਰ ਦੀ ਖ਼ਾਤਰ ਹੀ) ਉਹ ਪਹਿਲੀਆਂ ਗੱਲਾਂ, ਉਹ ਤਰਲੇ-

ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥

He forgets his preaching, ranting and raving, and arguing. ||3||

ਹੁਣ ਜਦੋਂ (ਜੀਵਨ ਦੀ) ਸਹੀ ਸਮਝ ਆ ਗਈ ਤਾਂ ਉਹ ਕੀਰਨੇ ਸਭ ਭੁੱਲ ਗਏ ॥੩॥

ਕਹਤ ਕਬੀਰ ਪੰਚ ਜੋ ਚੂਰੇ

Says Kabeer, the state of supreme dignity is never far

ਕਬੀਰ ਆਖਦਾ ਹੈ-ਜੋ ਮਨੁੱਖ ਪੰਜੇ ਕਾਮਾਦਿਕਾਂ ਨੂੰ ਮਾਰ ਲੈਂਦੇ ਹਨ, ਚੂਰੇ = ਨਾਸ ਕਰੇ।

ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥

From those who conquer the five demons of the body passions. ||4||2||11||

ਉਹਨਾਂ ਮਨੁੱਖਾਂ ਤੋਂ ਉੱਚੀ ਆਤਮਕ ਅਵਸਥਾ ਦੂਰ ਨਹੀਂ ਰਹਿ ਜਾਂਦੀ ॥੪॥੨॥੧੧॥ ਪਰਮ ਪਦੁ = ਸਭ ਤੋਂ ਉੱਚੀ ਆਤਮਕ ਅਵਸਥਾ ॥੪॥੨॥੧੧॥