ਕਬੀਰ ਬੈਸਨੋ ਹੂਆ ਕਿਆ ਭਇਆ ਮਾਲਾ ਮੇਲੀਂ ਚਾਰਿ

Kabeer, what good is it to become a devotee of Vishnu, and wear four malas?

ਹੇ ਕਬੀਰ! (ਪ੍ਰਭੂ ਦਾ ਸਿਮਰਨ ਛੱਡ ਕੇ ਨਿਰਾ ਧਨ ਕਮਾਣ ਵਾਲੇ ਬੰਦੇ ਉਮਰ ਅਜਾਈਂ ਗਵਾਂਦੇ ਹਨ ਕਿਉਂਕਿ ਧਨ ਇਥੇ ਹੀ ਪਿਆ ਰਹਿੰਦਾ ਹੈ। ਪਰ ਨਿਰ ਭੇਖ ਨੂੰ ਹੀ ਭਗਤੀ-ਮਾਰਗ ਸਮਝਣ ਵਾਲੇ ਭੀ ਕੁਝ ਨਹੀਂ ਖੱਟ ਰਹੇ) ਜੇ ਕਿਸੇ ਮਨੁੱਖ ਨੇ ਤਿਲਕ ਚੱਕ੍ਰ ਲਾ ਕੇ ਅਤੇ ਚਾਰ ਮਾਲਾ ਪਾ ਕੇ ਆਪਣੇ ਆਪ ਨੂੰ ਵੈਸ਼ਨਵ ਭਗਤ ਅਖਵਾ ਲਿਆ, ਉਸ ਨੇ ਭੀ ਕੁਝ ਨਹੀਂ ਖੱਟਿਆ। ਬੈਸਨੋ = ਤਿਲਕ ਮਾਲਾ ਚੱਕ੍ਰ ਆਦਿਕ ਲਾ ਕੇ ਬਣਿਆ ਹੋਇਆ ਵਿਸ਼ਨੂ ਦਾ ਭਗਤ। ਮਾਲਾ ਮੇਲੀਂ ਚਾਰਿ = ਚਾਰ ਮਾਲਾ ਪਾ ਲਈਆਂ।

ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥

On the outside, he may look like pure gold, but on the inside, he is stuffed with dust. ||145||

(ਇਸ ਧਾਰਮਿਕ ਭੇਖ ਦੇ ਕਾਰਨ) ਬਾਹਰੋਂ ਵੇਖਣ ਨੂੰ ਭਾਵੇਂ ਸ਼ੁੱਧ ਸੋਨਾ ਦਿਸੇ, ਪਰ ਉਸ ਦੇ ਅੰਦਰ ਖੋਟ ਹੀ ਖੋਟ ਹੈ ॥੧੪੫॥ ਕੰਚਨੁ = ਸੋਨਾ। ਬਾਰਹਾ = ਬਾਰਾਂ ਵੰਨੀ ਦਾ, ਸੁੱਧ। ਭੀਤਰਿ = ਅੰਦਰ, ਮਨ ਵਿਚ। ਭੰਗਾਰ = ਲਾਖ, ਖੋਟ ॥੧੪੫॥