ਸਿਰੀਰਾਗੁ ਮਹਲਾ

Siree Raag, First Mehl:

ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ

I have no anxiety about dying, and no hope of living.

(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ।

ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ

You are the Cherisher of all beings; You keep the account of our breaths and morsels of food.

(ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ!) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹੈ। ਸਾਸ = ਸਾਹ। ਗਿਰਾਸ = ਗਿਰਾਹੀ, ਖਾਣਾ।

ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥

You abide within the Gurmukh. As it pleases You, You decide our allotment. ||1||

(ਹੇ ਪ੍ਰਭੂ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸ ਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ ॥੧॥ ਨਿਰਜਾਸਿ = ਵੇਖਦਾ ਹੈ, ਸੰਭਾਲ ਕਰਦਾ ਹੈ॥੧॥

ਜੀਅਰੇ ਰਾਮ ਜਪਤ ਮਨੁ ਮਾਨੁ

O my soul, chant the Name of the Lord; the mind will be pleased and appeased.

ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿਚ) ਗਿੱਝ ਜਾਏ। ਜੀਅ ਰੇ = ਹੇ (ਮੇਰੀ) ਜਿੰਦੇ! ਮਾਨੁ = ਮਨਾਓ, ਗਿਝਾਓ।

ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ

The raging fire within is extinguished; the Gurmukh obtains spiritual wisdom. ||1||Pause||

ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ॥੧॥ ਰਹਾਉ ॥ ਜਲਿ = ਜਲਨ, ਸੜਨ। ਗਿਆਨੁ = ਜਾਣ-ਪਛਾਣ, ਸਾਂਝ॥੧॥ਰਹਾਉ॥

ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ

Know the state of your inner being; meet with the Guru and get rid of your skepticism.

ਪੂਰੀ ਸਰਧਾ ਨਾਲ ਮਨ ਦੀ ਸ਼ੰਕਾ ਉਤਾਰ ਕੇ ਗੁਰੂ ਦੀ ਸਰਨ ਪੈ ਜਾਣਾ ਚਾਹੀਦਾ ਹੈ, (ਇਸ ਤਰ੍ਹਾਂ) ਅੰਦਰ-ਵੱਸਦੇ ਪਰਮਾਤਮਾ ਦੀ ਸਮਝ ਪੈ ਜਾਂਦੀ ਹੈ। ਗਤਿ = ਹਾਲਤ। ਗੁਰ ਮਿਲੀਐ = ਗੁਰੂ ਨੂੰ ਮਿਲਣਾ ਚਾਹੀਦਾ ਹੈ। ਸੰਕ ਉਤਾਰਿ = ਸ਼ੰਕਾ ਉਤਾਰ ਕੇ, ਪੂਰੀ ਸਰਧਾ ਨਾਲ।

ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ

To reach your True Home after you die, you must conquer death while you are still alive.

ਮਰਨ ਤੋਂ ਪਹਿਲਾਂ ਹੀ ਉਸ ਮੌਤ ਦਾ ਡਰ ਮਾਰ ਲਈਦਾ ਹੈ ਜਿਸ ਮੌਤ ਦੇ ਵੱਸ ਆਖ਼ਰ ਪੈਣਾ ਹੁੰਦਾ ਹੈ। ਜਿਤੁ ਘਰਿ = ਜਿਸ ਘਰ ਵਿਚ। ਮੁਇਆ = ਮਰ ਕੇ, ਆਖ਼ਰ ਨੂੰ। ਮੁਇਆ ਜਿਤੁ ਘਰਿ ਜਾਈਐ = ਜਿਸ ਮੌਤ ਦੇ ਵੱਸ ਅੰਤ ਨੂੰ ਪਈਦਾ ਹੈ। ਮਰੁ = ਮੌਤ, ਮੌਤ ਦਾ ਡਰ। ਮਾਰਿ = ਮਾਰ ਲਈਦਾ ਹੈ।

ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥

The beautiful, Unstruck Sound of the Shabad is obtained, contemplating the Guru. ||2||

(ਪਰ ਇਹ ਅਵਸਥਾ ਤਦੋਂ) ਪ੍ਰਾਪਤ ਹੁੰਦੀ ਹੈ ਜਦੋਂ ਗੁਰੂ ਦੀ ਦੱਸੀ ਸਿੱਖਿਆ ਉਤੇ ਤੁਰੀਏ, ਤੇ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ) ਸੋਹਣੇ ਸ਼ਬਦ ਵਿਚ ਇਕ-ਰਸ (ਜੁੜੇ ਰਹੀਏ) ॥੨॥ ਅਨਹਦ = {ਹਨ = ਮਾਰਨਾ, ਚੋਟ ਲਾਣੀ। ਅਨਹਦ = ਬਿਨਾ ਚੋਟ ਲਾਇਆਂ ਵਜਣ ਵਾਲਾ} ਇਕ-ਰਸ। ਸਬਦਿ = ਸ਼ਬਦ ਦੀ ਰਾਹੀਂ। ਗੁਰ ਵੀਚਾਰਿ = ਗੁਰੂ ਦੀ ਦੱਸੀ ਵਿਚਾਰ ਦੀ ਰਾਹੀਂ, ਗੁਰੂ ਦੀ ਸਿੱਖਿਆ ਉੱਤੇ ਤੁਰ ਕੇ॥੨॥

ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ

The Unstruck Melody of Gurbani is obtained, and egotism is eliminated.

ਜਦੋਂ ਇਕ-ਰਸ ਸਿਫ਼ਤ-ਸਾਲਾਹ ਕਰ ਸਕਣ ਵਾਲੀ ਅਵਸਥਾ ਪ੍ਰਾਪਤ ਹੋ ਜਾਏ, ਤਾਂ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰੋਂ) ਹਉਮੈ ਦਾ ਨਾਸ ਹੋ ਜਾਂਦਾ ਹੈ (ਮੈਂ ਵੱਡਾ ਹੋ ਜਾਵਾਂ, ਮੈਂ ਵੱਡਾ ਹਾਂ-ਇਹ ਹਾਲਤ ਮੁੱਕ ਜਾਂਦੀ ਹੈ)। ਅਨਹਦ ਬਾਣੀ = ਇਕ-ਰਸ ਸਿਫ਼ਤ-ਸਾਲਾਹ ਵਾਲੀ ਅਵਸਥਾ। ਬਾਣੀ = ਸਿਫ਼ਤ-ਸਾਲਾਹ। ਤਹ = ਉਥੇ, ਉਸ ਅਵਸਥਾ ਵਿਚ।

ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ

I am forever a sacrifice to those who serve their True Guru.

ਮੈਂ ਸਦਾ ਸਦਕੇ ਹਾਂ ਉਸ ਮਨੁੱਖ ਤੋਂ ਜੋ ਆਪਣੇ ਗੁਰੂ ਨੂੰ ਸੇਂਵਦਾ ਹੈ (ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ)। ਤਾਸੁ = ਉਸ ਤੋਂ।

ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥

They are dressed in robes of honor in the Court of the Lord; the Name of the Lord is on their lips. ||3||

ਉਸ ਦੇ ਮੂੰਹ ਵਿਚ ਸਦਾ ਪ੍ਰਭੂ ਦਾ ਨਾਮ ਵੱਸਦਾ ਹੈ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਲੈ ਜਾ ਕੇ ਆਦਰ ਮਿਲਦਾ ਹੈ ॥੩॥ ਖੜਿ = ਲੈ ਜਾ ਕੇ, ਅਪੜਾ ਕੇ। ਪੈਨਾਈਐ = ਸਰੋਪਾ ਨਾਲ ਆਦਰ ਕੀਤਾ ਜਾਂਦਾ ਹੈ। ਮੁਖਿ = (ਜਿਸ ਦੇ) ਮੂੰਹ ਵਿਚ॥੩॥

ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ

Wherever I look, I see the Lord pervading there, in the union of Shiva and Shakti, of consciousness and matter.

(ਪਰ ਸੰਸਾਰ ਦੀ ਹਾਲਤ ਹੋਰ ਤਰ੍ਹਾਂ ਦੀ ਬਣ ਰਹੀ ਹੈ) ਮੈਂ ਜਿਧਰ ਵੇਖਦਾ ਹਾਂ ਉਧਰ ਹੀ (ਮਨਮੁਖ) ਜੀਵ ਮਾਇਆ ਵਿਚ ਮਸਤ ਹੋ ਰਹੇ ਹਨ, (ਹਰ ਪਾਸੇ) ਮਾਇਆ ਤੇ ਜੀਵਾਂ ਦਾ ਗਠ-ਜੋੜ ਬਣਿਆ ਪਿਆ ਹੈ। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਰਵਿ ਰਹੇ = ਰੁੱਝੇ ਪਏ ਹਨ। ਸਿਵ = ਜੀਵਾਤਮਾ। ਸਕਤੀ = ਮਾਇਆ।

ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ

The three qualities hold the body in bondage; whoever comes into the world is subject to their play.

ਮਨਮੁਖਾਂ ਦਾ ਸਰੀਰ ਮਾਇਆ ਦੇ ਤਿੰਨ ਗੁਣਾਂ ਵਿਚ ਹੀ ਬੱਝਾ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜੇਹੜਾ ਭੀ ਜੀਵ ਜਗਤ ਵਿਚ ਆਇਆ ਉਹ ਇਹੀ ਖੇਡ ਖੇਡਦਾ ਰਿਹਾ। ਤ੍ਰਿਹੁ ਗੁਣ = ਮਾਇਆ ਦੇ ਤਿੰਨਾਂ ਗੁਣਾਂ ਵਿਚ। ਬੰਧੀ = ਬੱਝੀ ਹੋਈ। ਜਗਿ = ਜਗਤ ਵਿਚ। ਵਿਜੋਗ = ਵਿਛੋੜਾ।

ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਮੇਲੁ ॥੪॥

Those who separate themselves from the Lord wander lost in misery. The self-willed manmukhs do not attain union with Him. ||4||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਪਰਮਾਤਮਾ ਨਾਲ ਮਿਲਾਪ ਹਾਸਲ ਹੀ ਨਹੀਂ ਕਰ ਸਕਦੇ, ਕਿਉਂਕਿ ਉਹ ਵਿੱਛੁੜੇ ਹੋਏ (ਸਦਾ) ਵਿੱਛੁੜੇ ਹੀ ਰਹਿੰਦੇ ਹਨ ਤੇ ਦੁੱਖ ਵਿਚ ਰਹਿੰਦੇ ਹਨ ॥੪॥ ਵਿਜੋਗੀ = ਵਿਛੁੜੇ ਹੋਏ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਨ ਲਹਹਿ = ਨਹੀਂ ਲੈਂਦੇ, ਨਹੀਂ ਲੈ ਸਕਦੇ॥੪॥

ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ

If the mind becomes balanced and detached, and comes to dwell in its own true home, imbued with the Fear of God,

(ਮਾਇਆ ਵਲੋਂ) ਵੈਰਾਗਵਾਨ ਮਨ (ਭਟਕਣਾ ਤੋਂ ਬਚਿਆ ਰਹਿ ਕੇ) ਆਪਣੇ ਸਰੂਪ ਵਿਚ ਹੀ ਟਿਕਿਆ ਰਹਿੰਦਾ ਹੈ, (ਕਿਉਂਕਿ) ਉਹ ਪਰਮਾਤਮਾ ਦੇ ਅਦਬ ਵਿਚ ਰੰਗਿਆ ਰਹਿੰਦਾ ਹੈ। ਬੈਰਾਗੀ = ਮਾਇਆ ਵਲੋਂ ਵੈਰਾਗਵਾਨ। ਘਰਿ = ਘਰ ਵਿਚ, ਆਪਣੇ ਸਰੂਪ ਵਿਚ। ਸਚ ਭੈ = ਸੱਚੇ ਦੇ ਨਿਰਮਲ ਭਉ ਵਿਚ। ਰਾਤਾ = ਰੰਗਿਆ ਹੋਇਆ।

ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਹੋਇ

then it enjoys the essence of supreme spiritual wisdom; it shall never feel hunger again.

ਉਹ ਮਨ ਪਰਮਾਤਮਾ ਨਾਲ ਡੂੰਘੀ ਸਾਂਝ ਦਾ ਮਹਾ ਆਨੰਦ ਮਾਣਦਾ ਹੈ, ਉਸ ਨੂੰ ਮੁੜ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ। ਭੋਗਵੈ = ਮਾਣਦਾ ਹੈ। ਭੂਖ = ਤ੍ਰਿਸ਼ਨਾ, ਲਾਲਚ।

ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਹੋਇ ॥੫॥੧੮॥

O Nanak, conquer and subdue this mind; meet with the Lord, and you shall never again suffer in pain. ||5||18||

ਹੇ ਨਾਨਕ! ਤੂੰ ਭੀ ਇਸ ਮਨ ਨੂੰ (ਮਾਇਆ ਦੇ ਮੋਹ ਵਲੋਂ) ਮਾਰ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹੁ, ਫਿਰ ਕਦੇ (ਪ੍ਰਭੂ ਤੋਂ ਵਿਛੋੜੇ ਦਾ) ਦੁੱਖ ਨਹੀਂ ਵਿਆਪੇਗਾ ॥੫॥੧੮॥ ਮਾਰਿ = ਮਾਰ ਕੇ, ਵੱਸ ਵਿਚ ਕਰ ਕੇ॥੫॥