ਰਾਗੁ ਗਉੜੀ ਚੇਤੀ₁ ਮਹਲਾ ੫ ॥
Raag Gauree Chaytee, Fifth Mehl:
ਰਾਗ ਗਉੜੀ-ਚੇਤੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥
There is no peace without devotional worship of the Lord.
(ਹੇ ਭਾਈ!) ਪਰਮਾਤਮਾ ਦੀ ਭਗਤੀ ਤੋਂ ਬਿਨਾ (ਹੋਰ ਕਿਸੇ ਤਰੀਕੇ ਨਾਲ) ਸੁਖ ਨਹੀਂ ਮਿਲ ਸਕਦਾ। ਰੇ = ਹੇ ਭਾਈ!
ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
Be victorious, and win the priceless jewel of this human life, by meditating on Him in the Saadh Sangat, the Company of the Holy, even for an instant. ||1||Pause||
(ਇਸ ਵਾਸਤੇ) ਸਾਧ ਸੰਗਤਿ ਵਿਚ ਮਿਲ ਕੇ ਪਲ ਪਲ ਪਰਮਾਤਮਾ ਦਾ ਨਾਮ ਜਪ ਤੇ ਇਹ ਮਨੁੱਖਾ ਜਨਮ (ਦੀ ਬਾਜ਼ੀ) ਜਿੱਤ ਲੈ। ਇਹ (ਮਨੁੱਖਾ ਜਨਮ) ਇਕ ਐਸਾ ਰਤਨ ਹੈ ਜਿਸ ਦੀ ਕੀਮਤ ਨਹੀਂ ਪਾਈ ਜਾ ਸਕਦੀ (ਜੋ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ) ॥੧॥ ਰਹਾਉ ॥ ਜੀਤਿ = ਜਿੱਤ ਲੈ। ਅਮੋਲਕੁ = ਜਿਸ ਦਾ ਮੁੱਲ ਨਾਹ ਪਾਇਆ ਜਾ ਸਕੇ ॥੧॥ ਰਹਾਉ ॥
ਸੁਤ ਸੰਪਤਿ ਬਨਿਤਾ ਬਿਨੋਦ ॥
Many have renounced and left their children,
(ਹੇ ਭਾਈ!) ਪੁੱਤਰ, ਧਨ, ਪਦਾਰਥ, ਇਸਤ੍ਰੀ ਦੇ ਲਾਡ-ਪਿਆਰ-ਅਨੇਕਾਂ ਲੋਕ- ਸੁਤ = ਪੁੱਤਰ। ਸੰਪਤਿ = ਧਨ-ਪਦਾਰਥ। ਬਿਨੋਦ = ਲਾਡ-ਪਿਆਰ। ਬਨਿਤਾ = ਇਸਤ੍ਰੀ।
ਛੋਡਿ ਗਏ ਬਹੁ ਲੋਗ ਭੋਗ ॥੧॥
Wealth, spouses, joyful games and pleasures. ||1||
ਇਹੋ ਜਿਹੇ ਮੌਜ-ਮੇਲੇ ਛੱਡ ਕੇ (ਇਥੋਂ) ਚਲੇ ਗਏ (ਤੇ ਚਲੇ ਜਾਣਗੇ) ॥੧॥
ਹੈਵਰ ਗੈਵਰ ਰਾਜ ਰੰਗ ॥
Horses, elephants and the pleasures of power
(ਹੇ ਭਾਈ!) ਵਧੀਆ ਘੋੜੇ, ਵਧੀਆ ਹਾਥੀ ਤੇ ਹਕੂਮਤ ਦੀਆਂ ਮੌਜਾਂ- ਹੈਵਰ = {हय-वर} ਵਧੀਆ ਘੋੜੇ। ਗੈਵਰ {गज-वर} ਵਧੀਆ ਹਾਥੀ।
ਤਿਆਗਿ ਚਲਿਓ ਹੈ ਮੂੜ ਨੰਗ ॥੨॥
- leaving these behind, the fool must depart naked. ||2||
ਮੂਰਖ ਮਨੁੱਖ ਇਹਨਾਂ ਨੂੰ ਛੱਡ ਕੇ (ਆਖ਼ਿਰ) ਨੰਗਾ ਹੀ (ਇਥੋਂ) ਤੁਰ ਪੈਂਦਾ ਹੈ ॥੨॥ ਮੂੜ = ਮੂਰਖ ॥੨॥
ਚੋਆ ਚੰਦਨ ਦੇਹ ਫੂਲਿਆ ॥
The body, scented with musk and sandalwood
(ਹੇ ਭਾਈ! ਮਨੁੱਖ ਆਪਣੇ) ਸਰੀਰ ਨੂੰ ਅਤਰ ਤੇ ਚੰਦਨ (ਆਦਿਕ ਲਾ ਕੇ) ਮਾਣ ਕਰਦਾ ਹੈ, ਚੋਆ = ਅਤਰ। ਦੇਹ = ਸਰੀਰ। ਫੂਲਿਆ = ਹੰਕਾਰੀ ਹੋਇਆ।
ਸੋ ਤਨੁ ਧਰ ਸੰਗਿ ਰੂਲਿਆ ॥੩॥
- that body shall come to roll in the dust. ||3||
(ਪਰ ਇਹ ਨਹੀਂ ਸਮਝਦਾ ਕਿ) ਉਹ ਸਰੀਰ (ਆਖ਼ਿਰ) ਮਿੱਟੀ ਵਿਚ ਰੁਲ ਜਾਂਦਾ ਹੈ ॥੩॥ ਧਰ ਸੰਗਿ = ਧਰਤੀ ਨਾਲ ॥੩॥
ਮੋਹਿ ਮੋਹਿਆ ਜਾਨੈ ਦੂਰਿ ਹੈ ॥
Infatuated with emotional attachment, they think that God is far away.
(ਹੇ ਭਾਈ! ਮਾਇਆ ਦੇ) ਮੋਹ ਵਿਚ ਫਸਿਆ ਮਨੁੱਖ ਸਮਝਦਾ ਹੈ (ਕਿ ਪਰਮਾਤਮਾ ਕਿਤੇ) ਦੂਰ ਵੱਸਦਾ ਹੈ। ਮੋਹਿ = ਮੋਹ ਵਿਚ।
ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥
Says Nanak, he is Ever-present! ||4||1||139||
(ਪਰ) ਨਾਨਕ ਆਖਦਾ ਹੈ- ਪਰਮਾਤਮਾ ਸਦਾ (ਹਰੇਕ ਜੀਵ ਦੇ ਅੰਗ ਸੰਗ ਵੱਸਦਾ ਹੈ ॥੪॥੧॥੧੩੯॥ ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ ॥੪॥