ਕਬੀਰ ਗਾਗਰਿ ਜਲ ਭਰੀ ਆਜੁ ਕਾਲੑਿ ਜੈਹੈ ਫੂਟਿ

Kabeer, the pitcher is full of water; it will break, today or tomorrow.

ਹੇ ਕਬੀਰ! ਮਿੱਟੀ ਦਾ ਕੱਚਾ ਘੜਾ ਪਾਣੀ ਨਾਲ ਭਰਿਆ ਹੋਇਆ ਹੋਵੇ, ਉਹ ਛੇਤੀ ਹੀ ਫੁੱਟ ਜਾਂਦਾ ਹੈ (ਇਸ ਸਰੀਰ ਦੀ ਭੀ ਇਹੀ ਪਾਂਇਆਂ ਹੈ, ਸਦਾ ਕਾਇਮ ਨਹੀਂ ਰਹਿ ਸਕਦਾ। ਮਨੁੱਖਾ ਜਨਮ ਦਾ ਮਨੋਰਥ ਪ੍ਰਾਪਤ ਕਰਨ ਲਈ ਇਸ ਸਰੀਰ ਦਾ ਮੋਹ ਇਸ ਦੇ ਨਾਸ ਹੋਣ ਤੋਂ ਪਹਿਲਾਂ ਹੀ ਤਿਆਗਣਾ ਹੈ, ਆਪਣੀ ਮਰਜ਼ੀ ਤਿਆਗ ਕੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਨਾ ਹੈ; ਪਰ) ਗਾਗਰਿ = (ਮਿੱਟੀ ਦਾ) ਘੜਾ। ਆਜੁ ਕਾਲ੍ਹ੍ਹਿ = ਅੱਜ-ਭਲਕ, ਥੋੜ੍ਹੇ ਹੀ ਦਿਨਾਂ ਵਿਚ। ਫੂਟ ਜੈਹੈ = ਫੁੱਟ ਜਾਇਗੀ, ਟੁੱਟ ਜਾਇਗੀ।

ਗੁਰੁ ਜੁ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥

Those who do not remember their Guru, shall be plundered on the way. ||73||

ਜੋ ਮਨੁੱਖ ਆਪਣੇ ਗੁਰੂ ਨੂੰ ਯਾਦ ਨਹੀਂ ਰੱਖਦੇ (ਸਰੀਰਕ ਮੋਹ ਵਿਚ ਫਸ ਕੇ ਗੁਰੂ ਨੂੰ ਭੁਲਾ ਬੈਠਦੇ ਹਨ, ਗੁਰੂ ਦੇ ਦੱਸੇ ਰਾਹ ਨੂੰ ਵਿਸਾਰ ਦੇਂਦੇ ਹਨ) ਉਹ ਮਨੁੱਖ ਜ਼ਿੰਦਗੀ ਦੇ ਸਫ਼ਰ ਦੇ ਅੱਧ ਵਿਚ ਹੀ ਲੁੱਟ ਲਏ ਜਾਂਦੇ ਹਨ (ਕਾਮਾਦਿਕ ਵਿਕਾਰ ਆਪਣੇ ਜਾਲ ਵਿਚ ਫਸਾ ਕੇ ਉਹਨਾਂ ਦੇ ਸਾਰੇ ਗੁਣ ਨਾਸ ਕਰ ਦੇਂਦੇ ਹਨ, ਵਿਕਾਰਾਂ ਵਿਚ ਪੈ ਕੇ ਇਥੋਂ ਦੀ ਰਾਸਿ-ਪੂੰਜੀ ਭੀ ਮੁੱਕ ਜਾਂਦੀ ਹੈ ਤੇ ਪਰਲੋਕ ਭੀ ਵਿਗੜ ਜਾਂਦਾ ਹੈ) ॥੭੩॥ ਜੁ = ਜੋ ਬੰਦੇ। ਨ ਚੇਤਹਿ = ਚੇਤੇ ਨਹੀਂ ਰੱਖਦੇ। ਅਧ ਮਾਝ = ਅੱਧ ਵਿਚ ਹੀ, ਅੱਧ-ਵਾਟੇ ਹੀ। ਲੀਜਹਿਗੇ ਲੂਟਿ = ਲੁੱਟ ਲਏ ਜਾਣਗੇ ॥੭੩॥