ਮਃ

Third Mehl:

ਤੀਜੀ ਪਾਤਿਸ਼ਾਹੀ।

ਸਚੁ ਪੁਰਾਣਾ ਨਾ ਥੀਐ ਨਾਮੁ ਮੈਲਾ ਹੋਇ

The True Lord does not grow old; His Naam is never dirtied.

(ਜੇ ਮਨੁੱਖ ਸਦਾ-ਥਿਰ ਪਰਮਾਤਮਾ ਨਾਲ ਪਿਆਰ ਪਾ ਲਏ ਤਾਂ) ਪਰਮਾਤਮਾ ਨਾਲ ਬਣਿਆ ਉਹ ਪਿਆਰ ਕਦੇ ਕਮਜ਼ੋਰ ਨਹੀਂ ਹੁੰਦਾ। (ਜਿਸ ਹਿਰਦੇ ਵਿਚ) ਪਰਮਾਤਮਾ ਦਾ ਨਾਮ (ਵੱਸਦਾ ਹੈ, ਉਹ ਹਿਰਦਾ ਕਦੇ) ਵਿਕਾਰਾਂ ਨਾਲ ਗੰਦਾ ਨਹੀਂ ਹੁੰਦਾ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਬਣਿਆ ਪਿਆਰ। ਮੈਲਾ = ਵਿਕਾਰਾਂ ਨਾਲ ਗੰਦਾ। ਪੁਰਾਣਾ = ਕਮਜ਼ੋਰ।

ਗੁਰ ਕੈ ਭਾਣੈ ਜੇ ਚਲੈ ਬਹੁੜਿ ਆਵਣੁ ਹੋਇ

Whoever walks in harmony with the Guru's Will, shall not be reborn again.

ਜੇ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰੇ ਤਾਂ ਮੁੜ ਉਸ ਨੂੰ ਜਨਮ (ਮਰਨ ਦਾ ਗੇੜ) ਨਹੀਂ ਹੁੰਦਾ।

ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥

O Nanak, those who forget the Naam, come and go in reincarnation. ||2||

ਹੇ ਨਾਨਕ! ਜੇ ਨਾਮ ਵਿਸਾਰ ਦੇਈਏ ਤਾਂ ਜਨਮ ਮਰਨ ਦੋਵੇਂ ਬਣੇ ਰਹਿੰਦੇ ਹਨ (ਭਾਵ, ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ) ॥੨॥