ਪਉੜੀ ॥
Pauree:
ਪਉੜੀ।
ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥
Those who truly worship and adore the True Lord, are truly the humble devotees of the True Lord.
ਜੋ ਮਨੁੱਖ ਸੱਚੇ ਹਰੀ ਦਾ ਸਚ-ਮੁਚ ਭਜਨ ਕਰਦੇ ਹਨ, ਉਹੋ ਹੀ ਸੱਚੇ ਦੇ ਭਗਤ (ਕਹੀਦੇ) ਹਨ।
ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥
Those Gurmukhs who search and seek, find the True One within themselves.
ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਖੋਜ ਕੇ ਢੂੰਢਦੇ ਹਨ (ਭਾਵ, ਜਤਨ ਨਾਲ ਭਾਲਦੇ ਹਨ) ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਨੂੰ ਲੱਭ ਲੈਂਦੇ ਹਨ।
ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥
Those who truly serve their True Lord and Master, overwhelm and conquer Death, the torturer.
ਜਿਨ੍ਹਾਂ ਮਨੁੱਖਾਂ ਨੇ ਸੱਚਾ ਸਾਈਂ ਸਚ-ਮੁਚ ਸੇਵਿਆ ਹੈ ਉਹਨਾਂ ਨੇ ਦੁਖਦਾਈ ਕਾਲ ਨੂੰ ਮਾਰ ਕੇ ਕਾਬੂ ਕਰ ਲਿਆ ਹੈ, (ਭਾਵ, ਉਹਨਾਂ ਨੂੰ ਕਾਲ ਕੰਡੇ ਵਾਂਗ ਦੁਖਦਾਈ ਨਹੀਂ ਜਾਪਦਾ)। ਕੰਟਕੁ = ਕੰਡਾ।
ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥
The True One is truly the greatest of all; those who serve the True One are blended with the True One.
ਜੋ ਸੱਚਾ ਹਰੀ ਸਭ ਤੋਂ ਵੱਡਾ ਹੈ, ਉਸ ਦੀ ਬੰਦਗੀ ਜੋ ਮਨੁੱਖ ਕਰਦੇ ਹਨ, ਉਹ ਉਸ ਵਿਚ ਹੀ ਲੀਨ ਹੋ ਜਾਂਦੇ ਹਨ। ਸੇਵਨਿ = ਸਿਮਰਦੇ ਹਨ।
ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥
Blessed and acclaimed is the Truest of the True; serving the Truest of the True, one blossoms forth in fruition. ||22||
ਧੰਨ ਹੈ ਸੱਚਾ ਪ੍ਰਭੂ, ਧੰਨ ਹੈ ਸੱਚਾ ਪ੍ਰਭੂ (ਇਸ ਤਰ੍ਹਾਂ) ਜੋ ਮਨੁੱਖ ਸਚ-ਮੁਚ ਸੱਚੇ ਦੀ ਅਰਾਧਨਾ ਕਰਦੇ ਹਨ, ਉਹਨਾਂ ਨੂੰ ਉੱਤਮ ਫਲ ਪ੍ਰਾਪਤ ਹੁੰਦਾ ਹੈ (ਭਾਵ, ਉਹ ਮਨੁੱਖਾ ਜਨਮ ਨੂੰ ਸਫਲਾ ਕਰ ਲੈਂਦੇ ਹਨ) ॥੨੨॥