ਪਉੜੀ

Pauree:

ਪਉੜੀ।

ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ

The Lord is the most beautiful fruit tree, bearing fruits of Ambrosial Nectar.

ਪਰਮਾਤਮਾ (ਮਾਨੋ) ਇਕ ਸੋਹਣਾ ਫਲਦਾਰ ਰੁੱਖ ਹੈ ਜਿਸ ਨੂੰ ਆਤਮਕ ਜੀਵਨ ਦੇਣ ਵਾਲੇ ਫਲ ਲੱਗੇ ਹੋਏ ਹਨ। ਸਫਲਿਉ = ਫਲ ਵਾਲਾ, ਜੋ ਹਰੇਕ ਦੀ ਮੇਹਨਤ ਨੂੰ ਫਲ ਲਾਵੇ। ਸੁਹਾਵੜਾ = ਸੋਹਣਾ।

ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ

My mind longs to meet Him; how can I ever find Him?

ਮੇਰਾ ਮਨ ਉਸ ਪ੍ਰਭੂ ਨੂੰ ਮਿਲਣ ਲਈ ਤਾਂਘਦਾ ਹੈ (ਪਰ ਪਤਾ ਨਹੀਂ ਲੱਗਦਾ ਕਿ) ਕਿਵੇਂ ਮਿਲਿਆ ਜਾਏ, ਘਿਤਾ ਵੰਞੈ = ਲਿਆ ਜਾ ਸਕੇ।

ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ

He has no color or form; He is inaccessible and unconquerable.

ਕਿਉਂਕਿ ਨਾਹ ਉਸ ਦਾ ਕੋਈ ਰੰਗ ਹੈ ਨਾਹ ਨਿਸ਼ਾਨ, ਉਸ ਤਕ ਪਹੁੰਚਿਆ ਨਹੀਂ ਜਾ ਸਕਦਾ, ਉਸ ਨੂੰ ਜਿੱਤਿਆ ਨਹੀਂ ਜਾ ਸਕਦਾ। ਵਰਨ = ਰੰਗ। ਚਿਹਨ = ਨਿਸਾਨ। ਅਗਮ = ਅਪਹੁੰਚ।

ਓਹੁ ਪਿਆਰਾ ਜੀਅ ਕਾ ਜੋ ਖੋਲੑੈ ਭਿਤਾ

I love Him with all my soul; He opens the door for me.

ਜੇਹੜਾ ਸੱਜਣ (ਮੈਨੂੰ) ਇਹ ਭੇਤ ਸਮਝਾ ਦੇਵੇ, ਉਹ ਮੇਰੀ ਜਿੰਦ-ਜਾਨ ਨੂੰ ਪਿਆਰਾ ਲੱਗੇਗਾ। ਜੀਅ ਕਾ = ਜਿੰਦ ਦਾ। ਭਿਤਾ = ਭੇਤ।

ਸੇਵਾ ਕਰੀ ਤੁਸਾੜੀਆ ਮੈ ਦਸਿਹੁ ਮਿਤਾ

I shall serve you forever, if you tell me of my Friend.

ਹੇ ਮਿੱਤਰ! ਮੈਨੂੰ (ਇਹ ਭੇਤ) ਦੱਸੋ, ਮੈਂ ਤੁਹਾਡੀ ਸੇਵਾ ਕਰਾਂਗਾ। ਕਰੀ = ਕਰੀਂ, ਮੈਂ ਕਰਾਂ। ਮੈ = ਮੈਨੂੰ। ਮਿਤਾ = ਹੇ ਮਿੱਤਰ!

ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ

I am a sacrifice, a dedicated, devoted sacrifice to Him.

ਮੈਂ ਤੁਹਾਥੋਂ ਸਦਕੇ ਕੁਰਬਾਨ ਵਾਰਨੇ ਜਾਵਾਂਗਾ। ਬਲੇ ਬਲਿ = ਬਲਿ ਬਲਿ। ਕਿਤਾ = ਕੀਤਾ।

ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ

The Beloved Saints tell us, to listen with our consciousness.

ਪਿਆਰੇ ਸੰਤ (ਗੁਰਮੁਖਿ ਉਹ ਭੇਤ) ਦੱਸਦੇ ਹਨ (ਤੇ ਆਖਦੇ ਹਨ ਕਿ) ਧਿਆਨ ਨਾਲ ਸੁਣ! ਦਸਨਿ = ਦੱਸਦੇ ਹਨ।

ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥

One who has such pre-ordained destiny, O slave Nanak, is blessed with the Ambrosial Name by the True Guru. ||19||

ਹੇ ਦਾਸ ਨਾਨਕ! ਜਿਸ ਦੇ ਮੱਥੇ ਉਤੇ ਲੇਖ ਲਿਖਿਆ (ਉੱਘੜਦਾ) ਹੈ ਉਸ ਨੂੰ ਸਤਿਗੁਰੂ ਨੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਿਆ ਹੈ ॥੧੯॥ ਸਤਿਗੁਰਿ = ਸਤਿਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ ॥੧੯॥