ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਅੰਮ੍ਰਿਤ ਬਚਨ ਸਾਧ ਕੀ ਬਾਣੀ ॥
The Words, the Teachings of the Holy Saints, are Ambrosial Nectar.
ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਸਾਧ = ਗੁਰੂ।
ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
Whoever meditates on the Lord's Name is emancipated; he chants the Name of the Lord, Har, Har, with his tongue. ||1||Pause||
ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ ॥੧॥ ਰਹਾਉ ॥ ਜੋ ਜੋ = ਜੇਹੜਾ ਜੇਹੜਾ ਮਨੁੱਖ। ਤਿਸ ਕੀ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕੀ' ਦੇ ਕਾਰਨ ਉਡ ਗਿਆ ਹੈ}। ਗਤਿ = ਉੱਚੀ ਆਤਮਕ ਅਵਸਥਾ। ਰਸਨ = ਜੀਭ ਨਾਲ। ਬਖਾਨੀ = ਉਚਾਰਦਾ ਹੈ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥
The pains and sufferings of the Dark Age of Kali Yuga are eradicated,
ਹੇ ਭਾਈ! (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, ਕਲੀ = ਝਗੜੇ-ਕਲੇਸ਼। ਕਾਲ = ਜੀਵਨ-ਸਮਾ। ਕਲੀ ਕਾਲ = ਕਲੇਸ਼ਾਂ-ਭਰਿਆ ਜੀਵਨ-ਸਮਾ।
ਏਕੋ ਨਾਮੁ ਮਨ ਮਹਿ ਪਰਵੇਸਾ ॥੧॥
when the One Name abides within the mind. ||1||
(ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ॥੧॥ ਪਰਵੇਸਾ = ਦਖ਼ਲ ॥੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥
I apply the dust of the feet of the Holy to my face and forehead.
ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ, ਧੂਰਿ = ਪੈਰਾਂ ਦੀ ਖ਼ਾਕ। ਮੁਖਿ = ਮੂੰਹ ਉਤੇ। ਮਸਤਕਿ = ਮੱਥੇ ਉਤੇ।
ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
Nanak has been saved, in the Sanctuary of the Guru, the Lord. ||2||31||37||
ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ ॥੨॥੩੧॥੩੭॥ ਉਧਰੇ = ਬਚ ਗਏ ॥੨॥੩੧॥੩੭॥