ਆਸਾ ਮਹਲਾ

Aasaa, Fourth Mehl:

ਰਾਗ ਆਸਾ ਚੋਥੀ ਪਾਤਸ਼ਾਹੀ।

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ

That Lord is Immaculate; the Lord God is Immaculate. The Lord is Unapproachable, Unfathomable and Incomparable.

ਉਹ ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ, (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਤੇ ਬੇਅੰਤ ਹੈ। ਸੋ = ਉਹ। ਪੁਰਖੁ = ਜੋ ਹਰੇਕ ਸਰੀਰ ਵਿਚ ਵਿਆਪਕ ਹੈ। ਨਿਰੰਜਨੁ = ਨਿਰ-ਅੰਜਨੁ {ਅੰਜਨ = ਕਾਲਖ, ਮਾਇਆ} ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਹੈ। ਅਗਮ = ਅ-ਗਮ {ਗਮ = ਪਹੁੰਚ} ਪਹੁੰਚ ਤੋਂ ਪਰੇ। ਅਪਾਰ = ਅ-ਪਾਰ, ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ, ਬੇਅੰਤ।

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ

All meditate, all meditate on You, O Dear Lord, O True Creator.

ਹੇ ਸਦਾ ਕਾਇਮ ਰਹਿਣ ਵਾਲੇ ਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਆ-ਜੰਤ ਤੈਨੂੰ ਸਿਮਰਦੇ ਹਨ। ਸਭਿ = ਸਾਰੇ ਜੀਵ। ਸਿਰਜਣਹਾਰਾ = ਹੇ ਕਰਤਾਰ!

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ

All beings are Yours; You are the Giver of all beings.

ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਸਭ ਜੀਵਾਂ ਨੂੰ ਰਿਜ਼ਕ ਦੇਣ ਵਾਲਾ ਹੈਂ। ਦਾਤਾਰਾ = ਰਾਜ਼ਕ।

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ

So meditate on the Lord, O Saints; He is the One who takes away all pain.

ਹੇ ਸੰਤ ਜਨੋ! ਉਸ ਪ੍ਰਭੂ ਨੂੰ ਸਿਮਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

The Lord Himself is the Master, and He Himself is His own servant. O Nanak, how insignificant are mortal beings! ||1||

ਉਹ ਪ੍ਰਭੂ (ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਤੇ ਆਪ ਹੀ ਸੇਵਕ ਹੈ। ਹੇ ਨਾਨਕ! ਜੀਵ ਵਿਚਾਰੇ ਕੀਹ ਹਨ? (ਭਾਵ, ਜੀਵਾਂ ਦੀ ਉਸ ਪ੍ਰਭੂ ਤੋਂ ਵੱਖਰੀ ਕੋਈ ਹਸਤੀ ਨਹੀਂ) ॥੧॥ ਠਾਕੁਰੁ = ਮਾਲਕ ॥੧॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ

You are totally pervading within each and every heart; O Lord, You are the One Primal Being, All-permeating.

ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ, ਤੂੰ ਸਭ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ। ਘਟ = ਸਰੀਰ। ਅੰਤਰਿ = ਅੰਦਰ। ਘਟ ਘਟ ਅੰਤਰਿ = ਹਰੇਕ ਸਰੀਰ ਦੇ ਅੰਦਰ। ਨਿਰੰਤਰਿ = ਅੰਦਰ ਇਕ-ਰਸ।

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ

Some are givers, and some are beggars; all of this is Your wondrous play!

(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ-ਇਹ ਤੇਰੇ ਹੀ ਅਸਚਰਜ ਤਮਾਸ਼ੇ ਹਨ। ਇਕਿ = {ਪੜਨਾਂਵ 'ਇਕ' ਤੋਂ ਬਹੁ-ਵਚਨ} ਕਈ ਜੀਵ। ਚੋਜ = ਤਮਾਸ਼ੇ, ਕੌਤਕ। ਵਿਡਾਣਾ = ਅਸਚਰਜ।

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਜਾਣਾ

You Yourself are the Giver, and You Yourself are the Enjoyer. I know of no other than You.

(ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ ਆਪ ਹੀ (ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ। (ਸਾਰੀ ਸ੍ਰਿਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਭਾਵ, ਤੈਥੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ)। ਭੁਗਤਾ = ਭੋਗਣ ਵਾਲਾ, ਖਾਣ ਵਾਲਾ।

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ

You are the Supreme Lord God, Infinite and Eternal; what Glorious Praises of Yours should I speak and chant?

ਮੈਂ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸਾਂ? ਤੂੰ ਬੇਅੰਤ ਪਾਰਬ੍ਰਹਮ ਹੈਂ, ਤੂੰ ਬੇਅੰਤ ਪਾਰਬ੍ਰਹਮ ਹੈਂ। ਆਖਿ = ਆਖ ਕੇ। ਵਖਾਣਾ = ਮੈਂ ਦੱਸਾਂ।

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥

Unto those who serve, unto those who serve You, slave Nanak is a sacrifice. ||2||

ਹੇ ਪ੍ਰਭੂ! ਜੋ ਤੈਨੂੰ ਯਾਦ ਕਰਦੇ ਹਨ ਜੋ ਤੈਨੂੰ ਸਿਮਰਦੇ ਹਨ, ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੨॥

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ

Those who meditate on the Lord, those who meditate on You, O Dear Lord, those humble beings dwell in peace in this world.

ਹੇ ਹਰੀ! ਜੋ ਮਨੁੱਖ ਤੈਨੂੰ ਸਿਮਰਦੇ ਹਨ ਜੋ ਤੈਨੂੰ ਧਿਆਉਂਦੇ ਹਨ, ਉਹ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ। ਸੇ ਜਨ = ਉਹੀ ਮਨੁੱਖ {ਬਹੁ-ਵਚਨ}। ਜੁਗ ਮਹਿ = ਜ਼ਿੰਦਗੀ ਵਿਚ। ਸੁਖ ਵਾਸੀ = ਸੁਖ ਨਾਲ ਰਹਿਣ ਵਾਲੇ।

ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ

They are liberated, they are liberated, who meditate on the Lord; the noose of Death is cut away from them.

ਜਿਨ੍ਹਾਂ ਮਨੁੱਖਾਂ ਨੇ ਹਰੀ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ। ਮੁਕਤੁ = (ਮਾਇਆ ਦੇ ਬੰਧਨਾਂ ਤੋਂ) ਅਜ਼ਾਦ।

ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ

Those who meditate on the Fearless One, on the Fearless Lord, all their fears are dispelled.

ਜਿਨ੍ਹਾਂ ਨੇ ਨਿਰਭਉ ਪ੍ਰਭੂ ਨੂੰ ਧਿਆਇਆ ਹੈ, ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।

ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ

Those who have served, those who have served my Dear Lord, are absorbed into the Being of the Lord, Har, Har.

ਜਿਨ੍ਹਾਂ ਨੇ ਪਿਆਰੇ ਪ੍ਰਭੂ ਨੂੰ ਸਿਮਰਿਆ ਹੈ, ਉਹ ਪ੍ਰਭੂ ਦੇ ਸਰੂਪ ਵਿਚ ਹੀ ਲੀਨ ਹੋ ਗਏ ਹਨ। ਰੂਪਿ = ਰੂਪ ਵਿਚ। ਸਮਾਸੀ = ਲੀਨ ਹੋ ਜਾਂਦੇ ਹਨ।

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

Blessed are they, blessed are they, who have meditated on the Dear Lord; slave Nanak is a sacrifice to them. ||3||

ਭਾਗਾਂ ਵਾਲੇ ਹਨ ਉਹ ਮਨੁੱਖ; ਧੰਨ ਹਨ ਉਹ ਮਨੁੱਖ, ਜਿਨ੍ਹਾਂ ਨੇ ਪ੍ਰਭੂ ਨੂੰ ਧਿਆਇਆ ਹੈ, ਦਾਸ ਨਾਨਕ ਉਹਨਾਂ ਤੋਂ ਕੁਰਬਾਨ ਜਾਂਦਾ ਹੈ ॥੩॥ ਧੰਨੁ = ਭਾਗਾਂ ਵਾਲੇ ॥੩॥

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ

Devotion to You, devotion to You, is a treasure, overflowing, infinite and endless.

ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ। ਭਗਤਿ ਭੰਡਾਰ = ਭਗਤੀ ਦੇ ਖ਼ਜ਼ਾਨੇ।

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ

Your devotees, Your devotees praise You, O Dear Lord, in many and various ways.

ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ। ਭਗਤ = ਬੰਦਗੀ ਕਰਨ ਵਾਲੇ {ਨੋਟ: ਲਫ਼ਜ਼ 'ਭਗਤਿ' ਤੇ 'ਭਗਤ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}।

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ

For You, so many, for You, so very many, O Dear Lord, perform worship and adoration; they practice penance and endlessly chant in meditation.

ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ, ਬੇਅੰਤ ਜੀਵ (ਤੈਨੂੰ ਮਿਲਣ ਲਈ) ਤਾਪ ਸਾਧਦੇ ਹਨ। ਅਨਿਕ = ਅਨੇਕਾਂ। ਤਪੁ = ਧੂਣੀਆਂ ਆਦਿਕ ਦਾ ਸਰੀਰਕ ਔਖ।

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ

For You, many - for You, so very many read the various Simritees and Shaastras; they perform religious rituals and the six ceremonies.

ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤੀਆਂ ਤੇ ਸ਼ਾਸਤ੍ਰ ਪੜ੍ਹਦੇ ਹਨ, (ਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ। ਸਿਮ੍ਰਿਤਿ = ਉਹ ਧਾਰਮਿਕ ਪੁਸਤਕ ਜੋ ਹਿੰਦੂ ਵਿਦਵਾਨ ਰਿਸ਼ੀਆਂ ਨੇ ਵੇਦਾਂ ਨੂੰ ਚੇਤੇ ਕਰ ਕੇ ਆਪਣੇ ਸਮਾਜ ਦੀ ਅਗਵਾਈ ਲਈ ਲਿਖੇ; ਇਹਨਾਂ ਦੀ ਗਿਣਤੀ ੨੭ ਦੇ ਕਰੀਬ ਹੈ। ਸਾਸਤ = ਹਿੰਦੂ ਧਰਮ ਦੇ ਫ਼ਲਸਫ਼ੇ ਦੇ ਪੁਸਤਕ ਜੋ ਗਿਣਤੀ ਵਿਚ ਛੇ ਹਨ: ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ। ਕਿਰਿਆ = ਧਾਰਮਿਕ ਸੰਸਕਾਰ। ਖਟੁ = ਛੇ। ਖਟੁ ਕਰਮ = ਮਨੂ-ਸਿਮ੍ਰਿਤਿ ਅਨੁਸਾਰ ਇਹ ਛੇ ਕਰਮ ਇਉਂ ਹਨ: ਪੜ੍ਹਣਾ, ਪੜ੍ਹਾਣਾ, ਜੱਗ ਕਰਨਾ, ਜੱਗ ਕਰਾਣਾ, ਦਾਨ ਦੇਣਾ, ਦਾਨ ਲੈਣਾ। ਕਰੰਤਾ = ਕਰਦੇ ਹਨ।

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

Those devotees, those devotees are good, O servant Nanak, who are pleasing to my Lord God. ||4||

ਹੇ ਦਾਸ ਨਾਨਕ! ਉਹ ਭਗਤ ਭਲੇ ਹਨ (ਭਾਵ ਉਹਨਾਂ ਦੀ ਘਾਲ ਥਾਂਇ ਪਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ॥੪॥ ਭਾਵਹਿ = ਚੰਗੇ ਲੱਗਦੇ ਹਨ ॥੪॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਕੋਈ

You are the Primal Being, the Unrivalled Creator Lord; there is no other as Great as You.

ਹੇ ਪ੍ਰਭੂ! ਤੂੰ ਸਭ ਦਾ ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਅਪਰੰਪਰ = ਅ-ਪਰੰਪਰ, ਜਿਸ ਦਾ ਪਰਲੇ ਤੋਂ ਪਰਲਾ ਬੰਨਾ ਨਾਹ ਲੱਭ ਸਕੇ, ਬੇਅੰਤ। ਜੇਵਡੁ = ਜੇਡਾ, ਬਰਾਬਰ ਦਾ।

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ

You are the One, age after age; forever and ever, You are One and the same. You are the Eternal, Unchanging Creator.

ਤੂੰ ਹਰੇਕ ਜੁਗ ਵਿਚ ਆਪ ਹੀ ਹੈਂ, ਤੂੰ ਸਦਾ ਹੀ ਇਕ ਆਪ ਹੀ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ ਤੇ ਸਭ ਦੀ ਸਾਰ ਲੈਣ ਵਾਲਾ ਹੈਂ। ਜੁਗੁ ਜੁਗੁ = ਹਰੇਕ ਜੁਗ ਵਿਚ। ਨਿਹਚਲੁ = ਨਾਹ ਹਿੱਲਣ ਵਾਲਾ, ਸਦਾ-ਥਿਰ।

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ

Whatever pleases You comes to pass. Whatever You Yourself do, happens.

ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਤੈਨੂੰ ਆਪ ਨੂੰ ਪਸੰਦ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। ਵਰਤੈ = ਵਰਤਦਾ ਹੈ, ਹੁੰਦਾ ਹੈ।

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ

You Yourself created the entire Universe, and having done so, You Yourself shall destroy it all.

(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ, ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ। ਸਿਰਜਿ = ਪੈਦਾ ਕਰ ਕੇ। ਗੋਈ = ਨਾਸ ਕਰ ਦਿੱਤੀ।

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥

Servant Nanak sings the Glorious Praises of the Creator, the Knower of all. ||5||2||

ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ, ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੫॥੨॥ ਜਾਣੋਈ = ਜਾਣਨ ਵਾਲਾ ॥੫॥੨॥