ਪਉੜੀ ॥
Pauree:
ਪਉੜੀ।
ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥
The True Lord Himself created the body-fortress.
ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, ਕੋਟੁ = ਕਿਲ੍ਹਾ। ਆਪੇ = ਆਪ ਹੀ।
ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥
Some are ruined through the love of duality, engrossed in egotism.
(ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨ, ਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ। ਇਕਿ = ਕਈ ਜੀਵ। ਖੁਆਇਅਨੁ = ਖੁੰਝਾਏ ਹਨ ਉਸ ਨੇ। ਵਿਆਪੇ = ਫਸੇ ਹੋਏ।
ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥
This human body is so difficult to obtain; the self-willed manmukhs suffer in pain.
ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀ, ਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ। ਸਾ = ਸੀ। ਮਨਮੁਖ = ਮਨ ਦੇ ਪਿੱਛੇ ਤੁਰਨ ਵਾਲੇ।
ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥
He alone understands, whom the Lord Himself causes to understand; he is blessed by the True Guru.
(ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ। ਥਾਪੇ = ਥਾਪਣਾ ਦੇਵੇ।
ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥
He created the entire world for His play; He is pervading amongst all. ||13||
(ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾ) ਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ ॥੧੩॥