ਮਃ

Fourth Mehl:

ਚੌਥੀ ਪਾਤਿਸ਼ਾਹੀ।

ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਜਾਈ

O Nanak, I am in love with the True Lord; I cannot survive without Him.

ਹੇ ਨਾਨਕ! (ਆਖ ਕਿ ਜਿਸ ਮਨੁੱਖ ਦੇ ਅੰਦਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣਾ) ਪਿਆਰ (ਆਪ ਹੀ) ਪੈਦਾ ਕੀਤਾ ਹੈ (ਉਹ ਮਨੁੱਖ) ਉਸ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਤਿਨਿ ਸਚੈ = ਉਸ ਸਦਾ ਕਾਇਮ ਰਹਿਣ ਵਾਲੇ ਨੇ ਆਪ (ਹੀ)।

ਸਤਿਗੁਰੁ ਮਿਲੈ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥

Meeting the True Guru, the Perfect Lord is found, and the tongue savors His Sublime Essence. ||2||

(ਜਿਸ ਗੁਰੂ ਦੀ) ਜੀਭ ਪਰਮਾਤਮਾ ਦੇ ਨਾਮ-ਰਸ ਵਿਚ ਸਦਾ ਰਸੀ ਰਹਿੰਦੀ ਹੈ (ਜਦੋਂ ਉਹ) ਗੁਰੂ ਮਿਲਦਾ ਹੈ ਤਦੋਂ ਉਹ ਪੂਰਨ ਪ੍ਰਭੂ ਭੀ ਮਿਲ ਪੈਂਦਾ ਹੈ ॥੨॥ ਪਾਈਐ = ਲੱਭ ਲਈਦਾ ਹੈ। ਰਸਿ = ਰਸ ਵਿਚ। ਰਸਨ = ਜੀਭ। ਰਸਾਈ = ਰਸੀ ਰਹਿੰਦੀ ਹੈ ॥੨॥