ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
The Lord's servant does not associate with the faithless cynic.
(ਹੇ ਭਾਈ!) ਪਰਮਾਤਮਾ ਦੇ ਭਗਤ ਨਾਲ ਮਾਇਆ-ਵੇੜ੍ਹੇ ਮਨੁੱਖ ਦਾ ਜੋੜ ਨਹੀਂ ਬਣ ਸਕਦਾ, ਸਿਉ = ਨਾਲ। ਸਾਕਤ ਸੰਗੁ = ਸਾਕਤ ਦਾ ਜੋੜ। ਸਾਕਤ = ਮਾਇਆ-ਵੇੜ੍ਹਿਆ ਮਨੁੱਖ, ਰੱਬ ਨਾਲੋਂ ਟੁੱਟਾ ਹੋਇਆ।
ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥
One is in the clutches of vice, while the other is in love with the Lord. ||1||Pause||
(ਕਿਉਂਕਿ) ਉਹ ਸਾਕਤ ਵਿਸ਼ਿਆਂ ਦਾ ਪਿਆਰਾ ਹੁੰਦਾ ਹੈ ਤੇ ਉਸ ਭਗਤ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਿਆ ਹੁੰਦਾ ਹੈ ॥੧॥ ਰਹਾਉ ॥ ਓਹੁ = ਉਹ ਸਾਕਤ। ਬਿਖਈ = ਵਿਸ਼ਈ, ਵਿਸ਼ਿਆਂ ਦਾ ਪਿਆਰਾ। ਓਸੁ = ਉਸ (ਦਾਸ) ਨੂੰ। ਕੋ = ਦਾ ॥੧॥ ਰਹਾਉ ॥
ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥
It would be like an imaginary rider on a decorated horse,
(ਹਰੀ ਦੇ ਦਾਸ ਅਤੇ ਸਾਕਤ ਦਾ ਸੰਗ ਇਉਂ ਹੀ ਹੈ) ਜਿਵੇਂ ਕਿਸੇ ਅਨਾੜੀ ਅਸਵਾਰ ਵਾਸਤੇ ਇਕ ਸਜਾਈ ਹੋਈ ਘੋੜੀ ਹੋਵੇ, ਮਨ ਅਸਵਾਰ = {ਜਿਵੇਂ 'ਮਨ-ਤਾਰੂ'} ਜੇਹੜਾ ਸਵਾਰੀ ਕਰਨੀ ਨਹੀਂ ਜਾਣਦਾ। ਤੁਰੀ = ਘੋੜੀ।
ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥
or a eunuch caressing a woman. ||1||
ਜਿਵੇਂ ਕੋਈ ਖੁਸਰਾ ਇਸਤ੍ਰੀ ਨੂੰ ਪਿਆਰ ਕਰਦਾ ਹੋਵੇ ॥੧॥ ਕਾਪੁਰਖੁ = ਖੁਸਰਾ, ਹੀਜੜਾ। ਪੁਚਾਰੈ = ਪਿਆਰ ਕਰਦਾ ਹੈ ॥੧॥
ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥
It would be like tying up an ox and trying to milk it,
(ਹੇ ਭਾਈ!) ਹਰੀ ਦੇ ਦਾਸ ਅਤੇ ਸਾਕਤ ਦਾ ਮੇਲ ਇਉਂ ਹੀ ਹੈ, ਜਿਵੇਂ ਕੋਈ ਮਨੁੱਖ ਨਿਆਣਾ ਪਾ ਕੇ ਬਲਦ ਨੂੰ ਚੋਣ ਲੱਗ ਪਏ, ਨੇਤ੍ਰਾ = ਨਿਆਣਾ, ਰੱਸੀ। ਦੁਹਾਵੈ = ਚੋਂਦਾ ਹੈ।
ਗਊ ਚਰਿ ਸਿੰਘ ਪਾਛੈ ਪਾਵੈ ॥੨॥
or riding a cow to chase a tiger. ||2||
ਜਿਵੇਂ ਕੋਈ ਮਨੁੱਖ ਗਾਂ ਉਤੇ ਚੜ੍ਹ ਕੇ ਉਸ ਨੂੰ ਸ਼ੇਰ ਦੇ ਪਿੱਛੇ ਦੁੜਾਣ ਲੱਗ ਪਏ ॥੨॥ ਚਰਿ = ਚੜ੍ਹ ਕੇ। ਪਾਵੈ = ਦੌੜਾਂਦਾ ਹੈ ॥੨॥
ਗਾਡਰ ਲੇ ਕਾਮਧੇਨੁ ਕਰਿ ਪੂਜੀ ॥
It would be like taking a sheep and worshipping it as the Elysian cow,
(ਹੇ ਭਾਈ!) ਹਰੀ ਦੇ ਭਗਤ ਤੇ ਸਾਕਤ ਦਾ ਜੋੜ ਇਉਂ ਹੈ, ਜਿਵੇਂ ਕੋਈ ਮਨੁੱਖ ਭੇਡ ਲੈ ਕੇ ਉਸ ਨੂੰ ਕਾਮਧੇਨ ਮਿਥ ਕੇ ਪੂਜਣ ਲੱਗ ਪਏ, ਗਾਡਰ = ਭੇਡ। ਕਾਮਧੇਨੁ = {ਧੇਨੁ = ਗਾਂ। ਕਾਮ-ਵਾਸਨਾ} ਹਰੇਕ ਵਾਸਨਾ ਪੂਰੀ ਕਰਨ ਵਾਲੀ ਗਾਂ (ਜੋ ਸੁਰਗ ਵਿਚ ਰਹਿੰਦੀ ਮੰਨੀ ਜਾਂਦੀ ਹੈ ਤੇ ਜੋ ਸਮੁੰਦਰ ਨੂੰ ਰਿੜਕਣ ਸਮੇ ਚੌਦਾਂ ਰਤਨਾਂ ਵਿਚੋਂ ਇਕ ਰਤਨ ਸੀ)। ਪੂਜੀ = ਪੂਜਾ ਕੀਤੀ।
ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥
the giver of all blessings; it would be like going out shopping without any money. ||3||
ਜਿਵੇਂ ਕੋਈ ਮਨੁੱਖ ਸਰਮਾਏ ਤੋਂ ਬਿਨਾ ਹੀ ਸੌਦਾ ਖ਼ਰੀਦਣ ਉੱਠ ਦੌੜੇ ॥੩॥ ਪੂੰਜੀ = ਸਰਮਾਇਆ ॥੩॥
ਨਾਨਕ ਰਾਮ ਨਾਮੁ ਜਪਿ ਚੀਤ ॥
O Nanak, consciously meditate on the Lord's Name.
ਹੇ ਨਾਨਕ! (ਹਰੀ ਦੇ ਦਾਸਾਂ ਦੀ ਸੰਗਤਿ ਵਿਚ ਟਿਕ ਕੇ) ਪਰਮਾਤਮਾ ਦਾ ਨਾਮ ਆਪਣੇ ਚਿੱਤ ਵਿਚ ਸਿਮਰ,
ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
Meditate in remembrance on the Lord Master, your Best Friend. ||4||91||160||
ਪਰਮਾਤਮਾ ਵਰਗੇ ਮਾਲਕ ਤੇ ਮਿੱਤਰ ਦਾ ਸਿਮਰਨ ਕਰਿਆ ਕਰ ॥੪॥੯੧॥੧੬੦॥ ਸਾ = ਵਰਗਾ ॥੪॥