ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
You are All-powerful, You are my Lord and Master.
(ਹੇ ਪਾਰਬ੍ਰਹਮ!) ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਮੇਰਾ ਮਾਲਕ ਹੈਂ (ਮੈਨੂੰ ਤੇਰਾ ਹੀ ਆਸਰਾ ਹੈ)। ਸਮਰਥੁ = ਸਾਰੀਆਂ ਤਾਕਤਾਂ ਦਾ ਮਾਲਕ, ਸਭ ਕੁਝ ਕਰਨ ਜੋਗਾ। ਸੁਆਮੀ = ਮਾਲਕ।
ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥
Everything comes from You; You are the Inner-knower, the Searcher of hearts. ||1||
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਪ੍ਰੇਰਨਾ ਨਾਲ ਹੀ ਹੋ ਰਿਹਾ ਹੈ ॥੧॥ ਤੁਮ ਤੇ = ਤੈਥੋਂ, ਤੇਰੀ ਮਰਜ਼ੀ ਨਾਲ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ ॥੧॥
ਪਾਰਬ੍ਰਹਮ ਪੂਰਨ ਜਨ ਓਟ ॥
The Perfect Supreme Lord God is the Support of His humble servant.
ਹੇ ਸਰਬ-ਵਿਆਪਕ ਪਾਰਬ੍ਰਹਮ ਪ੍ਰਭੂ! ਤੇਰੇ ਸੇਵਕਾਂ ਨੂੰ ਤੇਰਾ ਹੀ ਆਸਰਾ ਹੁੰਦਾ ਹੈ। ਪਾਰਬ੍ਰਹਮ = ਹੇ ਪਾਰਬ੍ਰਹਮ ਪ੍ਰਭੂ! ਪੂਰਨ = ਹੇ ਸਰਬ-ਵਿਆਪਕ ਪ੍ਰਭੂ! ਜਨ = ਸੇਵਕ।
ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥
Millions are saved in Your Sanctuary. ||1||Pause||
ਕ੍ਰੋੜਾਂ ਹੀ ਮਨੁੱਖ ਤੇਰੀ ਸਰਨ ਪੈ ਕੇ (ਸੰਸਾਰ-ਸਮੁੰਦਰ ਤੋਂ) ਬਚ ਜਾਂਦੇ ਹਨ ॥੧॥ ਰਹਾਉ ॥ ਉਧਰਹਿ = (ਸੰਸਾਰ-ਸਮੁੰਦਰ ਤੋਂ) ਬਚ ਜਾਂਦੇ ਹਨ। ਕੋਟਿ = ਕ੍ਰੋੜਾਂ ॥੧॥ ਰਹਾਉ ॥
ਜੇਤੇ ਜੀਅ ਤੇਤੇ ਸਭਿ ਤੇਰੇ ॥
As many creatures as there are - they are all Yours.
(ਹੇ ਪਾਰਬ੍ਰਹਮ! ਜਗਤ ਵਿਚ) ਜਿਤਨੇ ਭੀ ਜੀਵ ਹਨ, ਸਾਰੇ ਤੇਰੇ ਹੀ ਪੈਦਾ ਕੀਤੇ ਹੋਏ ਹਨ। ਜੇਤੇ ਤੇਤੇ = ਜਿਤਨੇ ਭੀ ਹਨ ਉਹ ਸਾਰੇ। ਤੇਤੇ = ਤਿਤਨੇ। ਸਭਿ = ਸਾਰੇ।
ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥
By Your Grace, all sorts of comforts are obtained. ||2||
ਤੇਰੀ ਮਿਹਰ ਨਾਲ ਹੀ (ਜੀਵਾਂ ਨੂੰ) ਅਨੇਕਾਂ ਸੁਖ ਮਿਲ ਰਹੇ ਹਨ ॥੨॥ ਘਨੇਰੇ = ਅਨੇਕਾਂ ॥੨॥
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥
Whatever happens, is all according to Your Will.
(ਹੇ ਪਾਰਬ੍ਰਹਮ! ਸੰਸਾਰ ਵਿਚ) ਜੋ ਕੁਝ ਵਾਪਰ ਰਿਹਾ ਹੈ, ਉਹੀ ਵਾਪਰਦਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ। ਤੇਰਾ ਭਾਣਾ = ਤੇਰੀ ਰਜ਼ਾ, ਜੋ ਕੁਝ ਤੈਨੂੰ ਪਸੰਦ ਆਉਂਦਾ ਹੈ।
ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥
One who understands the Hukam of the Lord's Command, is absorbed in the True Lord. ||3||
ਜੇਹੜਾ ਮਨੁੱਖ ਤੇਰੀ ਰਜ਼ਾ ਨੂੰ ਸਮਝ ਲੈਂਦਾ ਹੈ, ਉਹ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਰਹਿੰਦਾ ਹੈ ॥੩॥ ਸਚਿ = ਸਦਾ-ਥਿਰ ਨਾਮ ਵਿਚ ॥੩॥
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥
Please grant Your Grace, God, and bestow this gift
ਹੇ ਪ੍ਰਭੂ! ਮਿਹਰ ਕਰ ਕੇ ਆਪਣੇ ਨਾਮ ਦੀ ਦਾਤ ਬਖ਼ਸ਼, ਪ੍ਰਭ = ਹੇ ਪ੍ਰਭੂ!
ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
upon Nanak, that he may meditate on the treasure of the Naam. ||4||66||135||
ਤਾ ਕਿ ਤੇਰਾ ਦਾਸ ਨਾਨਕ ਤੇਰਾ ਨਾਮ ਸਿਮਰਦਾ ਰਹੇ (ਤੇਰਾ ਨਾਮ ਹੀ ਤੇਰੇ ਦਾਸ ਵਾਸਤੇ ਸਭ ਸੁਖਾਂ ਦਾ) ਖ਼ਜ਼ਾਨਾ ਹੈ ॥੪॥੬੬॥੧੩੫॥ ਨਾਨਕ = ਹੇ ਨਾਨਕ! ਨਿਧਾਨੁ = ਖ਼ਜ਼ਾਨਾ ॥੪॥